Shadow

Tag: top news

ਵਾਲਮੀਕ ਭਾਈਚਾਰੇ ਤੋਂ ਮੁਆਫ਼ੀ ਮੰਗਣ ਪਰਿਵਾਰ ਸਮੇਤ ਵਾਲਮੀਕ ਤੀਰਥ ਪਹੁੰਚਿਆ ਇਹ ਪੰਜਾਬੀ ਕਾਮੇਡੀਅਨ, ਜਾਣੋ ਪੂਰਾ ਮਾਮਲਾ

ਵਾਲਮੀਕ ਭਾਈਚਾਰੇ ਤੋਂ ਮੁਆਫ਼ੀ ਮੰਗਣ ਪਰਿਵਾਰ ਸਮੇਤ ਵਾਲਮੀਕ ਤੀਰਥ ਪਹੁੰਚਿਆ ਇਹ ਪੰਜਾਬੀ ਕਾਮੇਡੀਅਨ, ਜਾਣੋ ਪੂਰਾ ਮਾਮਲਾ

enterinment news
ਅੰਮ੍ਰਿਤਸਰ: ਪੰਜਾਬੀ ਫ਼ਿਲਮ ਕਾਮੇਡੀਅਨ ਅਤੇ ਅਦਾਕਾਰ ਬੀ.ਐਨ. ਸ਼ਰਮਾ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਮਸ਼ਹੂਰ ਵਾਲਮੀਕਿ ਤੀਰਥ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਪਿਛਲੇ ਦਿਨ ਆਪਣੇ ਇੱਕ ਪੋਡਕਾਸਟ ਦੌਰਾਨ ਕੀਤੀ ਵਿਵਾਦਿਤ ਟਿੱਪਣੀ ਲਈ ਵਾਲਮੀਕ ਭਾਈਚਾਰੇ ਤੋਂ ਮੁਆਫ਼ੀ ਮੰਗੀ। ਵਿਵਾਦ ਵਧਣ ਤੋਂ ਬਾਅਦ ਬੀ.ਐਨ. ਸ਼ਰਮਾ ਨੇ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋ ਕੇ ਭਾਈਚਾਰੇ ਤੋਂ ਮੁਆਫ਼ੀ ਮੰਗੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ,"ਪੋਡਕਾਸਟ ਦੌਰਾਨ ਉਨ੍ਹਾਂ ਵੱਲੋਂ ਜਾਣੇ ਜਾਂ ਅਣਜਾਣੇ ਵਿੱਚ ਗਲਤੀ ਹੋ ਗਈ ਸੀ। ਉਨ੍ਹਾਂ ਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਇਸ ਲਈ ਦਿਲੋਂ ਮੁਆਫ਼ੀ ਮੰਗਦੇ ਹਨ।" ਦੂਜੇ ਪਾਸੇ, ਵਾਲਮੀਕ ਤੀਰਥ ਐਕਸ਼ਨ ਕਮੇਟੀ ਦੇ ਆਗੂ ਕੁਮਾਰ ਦਰਸ਼ਨ ਨੇ ਕਿਹਾ ਕਿ,"ਬੀ.ਐਨ. ਸ਼ਰਮਾ ਵੱਲੋਂ ਕੀਤੀਆਂ ਟਿੱਪਣੀਆਂ ਕਾਰਨ ਵਾਲਮੀਕ ਭਾਈਚਾਰੇ ਵਿੱਚ ਕਾਫ਼ੀ ਗੁੱਸਾ ਸੀ, ਜਿਸ ਕਰਕੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ। ਅੱਜ ਬੀ.ਐਨ. ਸ਼ਰਮਾ ਨੇ ਆਪਣੇ ਪਰਿਵਾਰ ਸਮੇਤ ...
ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ – ਸਿੱਖਿਆ ਮੰਤਰੀ ਮਹੀਪਾਲ ਢਾਂਡਾ

haryana
ਚੰਡੀਗੜ੍ਹ, 4 ਜੂਨ- ਹਰਿਆਣਾ ਦੇ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਅਵਸਰ ਪ੍ਰਦਾਨ ਕਰਨ ਅਤੇ ਸੂਬੇ ਦੀ ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਲਈ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਆਗਾਮੀ ਵਿਦਿਅਕ ਸੈਸ਼ਨ 2026-27 ਤੋਂ ਰਾਜ ਦੀਆਂ ਵੱਖ-ਵੱਖ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਕਈ ਨਵੇਂ ਆਧੁਨਿਕ, ਉਦਯੋਗਮੁਖੀ ਡਿਪਲੋਮਾ ਅਤੇ ਤਕਨੀਕੀ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਉਦਯੋਗਾਂ ਦੀ ਆਧੁਨਿਕ ਮੰਗ ਦੇ ਅਨੁਕੂਲ ਤਿਆਰ ਕੀਤੇ ਗਏ ਕੋਰਸ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਇਹ ਕਦਮ ਉਦਯੋਗਾਂ ਦੀਆਂ ਵਰਤਮਾਨ ਅਤੇ ਭਵਿੱਖ ਦੀਆਂ ਲੋੜਾਂ, ਤਕਨੀਕਾਂ ਅਤੇ ਹੁਨਰ ਅਧਾਰਿਤ ਰੁਜ਼ਗਾਰ ਦੇ ਅਵਸਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਯੁੱਗ ਤੇਜ਼ੀ ਨਾਲ ਬਦਲ ਰਹੀ ਤਕਨੀਕ ਦਾ ਹੈ, ਇਸ ਲਈ ਸਾਡੇ ਨੌਜਵਾਨਾਂ ਕੋਲ ਅਜਿਹੇ ਹੁਨਰ ਹੋਣੇ ਚਾਹੀਦੇ ਹਨ ਜੋ ਉਨ੍ਹਾਂ ਨੂੰ ਤੁਰੰਤ ਰੁਜ਼ਗਾਰ ਦਿਵਾ ਸਕਣ। ਨਵੇਂ ਸੈਸ਼ਨ ਤੋਂ ਸ਼ੁਰੂ ਹੋਣ ...
ਕੇਂਦਰੀ ਮੰਤਰੀ ਮਨੋਹਰ ਲਾਲ ਹੋਣਗੇ ਮੁੱਖ ਮਹਿਮਾਨ, ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਦੀ ਰਹੇਗੀ ਸਹਿਭਾਗਤਾ

ਕੇਂਦਰੀ ਮੰਤਰੀ ਮਨੋਹਰ ਲਾਲ ਹੋਣਗੇ ਮੁੱਖ ਮਹਿਮਾਨ, ਵਾਤਾਵਰਣ ਮੰਤਰੀ ਰਾਓ ਨਰਬੀਰ ਸਿੰਘ ਦੀ ਰਹੇਗੀ ਸਹਿਭਾਗਤਾ

haryana
ਚੰਡੀਗੜ੍ਹ, 4 ਜੂਨ - ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ 5 ਜੂਨ ਨੂੰ ਗੁਰੂਗ੍ਰਾਮ ਵਿੱਚ ਰਾਜ ਪੱਧਰੀ ਸਮਾਰੋਹ ਦੌਰਾਨ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮਾਮਲੇ ਅਤੇ ਊਰਜਾ ਮੰਤਰੀ ਸ੍ਰੀ ਮਨੋਹਰ ਲਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦੋਂ ਕਿ ਹਰਿਆਣਾ ਦੇ ਜੰਗਲਾਤ, ਵਾਤਾਵਰਣ ਅਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹਿਣਗੇ। ਸਮਾਰੋਹ ਵਿੱਚ ਵਾਤਾਵਰਣ ਸਰੰਖਣ, ਸਵੱਛਤਾ, ਕੂੜਾ ਪ੍ਰਬੰਧਨ ਅਤੇ ਹਰਿਤ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਪਹਿਲਕਦਮੀਆਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇੱਕ ਸਰਕਾਰੀ ਬੁਲਾਰੇ ਨੇ ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਬਾਇਓਰੀਮੀਡੀਏਸ਼ਨ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਕਰਨਗੇ ਅਤੇ ਵਾਤਾਵਰਣ ਸੰਭਾਲ ਨਾਲ ਜੁੜੀ ਨਵੀਂ ਪਹਿਲਕਦਮੀ ਦੀ ਸ਼ੁਰੂਆਤ ਕਰਨਗੇ। ਇਸ ਦੇ ਨਾਲ ਹੀ ਪੌਧਾਰੋਪਣ ਦੇ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਜਾਵੇਗਾ, ਜਿਸ ਰਾਹੀਂ ਹਰਿਆਵਲ ਦਾ ਦਾਇਰਾ ਵਧਾਉਣ ਅਤੇ ਵਾਤਾਵਰਣ ਸਰੰਖਣ ਦਾ ਸੰਦੇਸ਼ ਦਿੱਤਾ ਜਾਵੇਗਾ। ਵਰਨਣਯੋਗ ਹੈ ਕਿ ਇਸ ਸਾਲ ਵਿਸ਼ਵ ਵਾਤਾਵਰਣ ਦਿਵਸ ਦੀ ਥੀਮ “ਪ੍ਰਕਿਰਤੀ ...
ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਗਰੀਬ ਭਲਾਈ ਦੀ ਦਿਸ਼ਾ ਵਿੱਚ ਹੋਏ ਉਲੇਖਯੋਗ ਅਤੇ ਹਾਂਪੱਖੀ ਬਦਲਾਅ – ਸ੍ਰੀ ਕ੍ਰਿਸ਼ਨ ਕੁਮਾਰ ਬੇਦੀ

ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਗਰੀਬ ਭਲਾਈ ਦੀ ਦਿਸ਼ਾ ਵਿੱਚ ਹੋਏ ਉਲੇਖਯੋਗ ਅਤੇ ਹਾਂਪੱਖੀ ਬਦਲਾਅ – ਸ੍ਰੀ ਕ੍ਰਿਸ਼ਨ ਕੁਮਾਰ ਬੇਦੀ

haryana
ਚੰਡੀਗੜ੍ਹ, 4 ਜੂਨ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਅਤੇ ਅੰਤੋਂਦੇਯ ਵਿਭਾਗ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅਤੇ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ, ਹਰਿਆਣਾ ਰਾਜ ਸਮਾਜ ਭਲਾਈ ਬੋਰਡ, ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਅਤੇ ਹਰਿਆਣਾ ਕੇਸ਼ਕਲਾ ਤੇ ਸਕਿਲ ਵਿਕਾਸ ਬੋਰਡ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੂੰ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਵਾਲਿਆਂ ਵਿੱਚ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਇਸ਼ਵਰ ਸਿੰਘ ਪਲਾਕਾ, ਵਾਈਸ-ਚੇਅਰਮੈਨ ਸ੍ਰੀ ਭਾਰਤ ਭੂਸ਼ਣ ਟਾਕ ਅਤੇ ਮੈਂਬਰ ਸ੍ਰੀ ਮੋਹਿਤ ਵਾਲਮਿਕੀ, ਸ੍ਰੀ ਜਿਤੇਂਦਰ ਵਾਲਮਿਕੀ, ਸ੍ਰੀਮਤੀ ਰੇਖਾ ਰਾਣੀ, ਸ੍ਰੀ ਸੰਜੀਵ ਘਾਰੂ ਅਤੇ ਸ੍ਰੀ ਚੰਦਰਪ੍ਰਕਾਸ਼ ਬੋਸਤੀ; ਹਰਿਆਣਾ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਕੈਪਟਨ ਯੋਗੇਸ਼ ਬੈਰਾਗੀ; ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਚੇਅਰਮੈਨ ਜਸਮ...
ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ – ਮੁੱਖ ਮੰਤਰੀ

ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ – ਮੁੱਖ ਮੰਤਰੀ

haryana
ਚੰਡੀਗੜ੍ਹ, 4 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰੇਕ ਸੂਬਾ ਵਾਸੀ ਨੂੰ ਰਹਿਣ ਲਈ ਛੱਤ ਦੇਣਾ ਸਰਕਾਰ ਦੀਆਂ ਪ੍ਰਾਥਮਿਕਤਾਵਾਂ ਵਿੱਚ ਸ਼ਾਮਲ ਹੈ ਅਤੇ ਮੌਜੂਦਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਇਹ ਕਾਰਜ ਮਿਸ਼ਨ ਮੋਡ ਵਿੱਚ ਕੀਤਾ ਜਾ ਰਿਹਾ ਹੈ। ਉਹਨਾਂ ਨੇ ਹਾਊਸਿੰਗ ਫਾਰ ਆਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਬਾਕੀ ਬਚੇ ਸਾਰੇ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਉਹਨਾਂ ਨੂੰ ਮਕਾਨ ਮੁਹੱਈਆ ਕਰਵਾਉਣ ਦੀ ਵਿਸਤਾਰ ਕਾਰਜ ਯੋਜਨਾ ਤਿਆਰ ਕਰਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਹਾਊਸਿੰਗ ਫਾਰ ਆਲ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। ਉਹਨਾਂ ਕਿਹਾ ਕਿ ਜੇਕਰ ਕਿਸੇ ਅਯੋਗ ਵਿਅਕਤੀ ਜਾਂ ਪਰਿਵਾਰ ਨੂੰ ਯੋਜਨਾ ਦਾ ਲਾਭ ਦਿੱਤਾ ਜਾਂਦਾ ਹੈ ਤਾਂ ਸੰਬੰਧਿਤ ਅਧਿਕਾਰੀ-ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਊਸਿੰਗ ਫਾਰ ਆਲ ਦੇ ਡਾਇਰੈਕਟਰ ਜਨਰਲ ਸ੍ਰੀ ਜੇ ਗਣੇਸ਼ਨ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਪ੍ਰਧਾਨ ...
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ

hot news
ਗੁਰਦਾਸਪੁਰ 4 ਜੂਨ - ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਸ਼ੁਰੂ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ. ਡੀ.ਬੀ.ਈ.ਈ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਨੌਜਵਾਨ ਜੋ ਰੋਜਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ https://pminternship.mca.gov.in/ ਵੈਬਸਾਈਟ 'ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ  ਪੜਾਅ 3 ਦੇ ਤਹਿਤ ਚੋਟੀ ਦੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ ਤਜਰਬਾ ਅਤੇ ਹੁਨਰ ਪ੍ਰਾਪਤ ਕਰਨ ਲਈ ਅਰਜੀ ਫਾਰਮ ਅਪਲਾਈ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਸ ਸਕੀਮ ਦਾ ਉਦੇਸ਼ ਨੌਜਵਾਨਾਂ ਨੂੰ ਅਸਲ ਕਾਰੋਬਾਰੀ ਮਾਹੌਲ ਵਿੱਚ ਸਿਖਲਾਈ ਦੇ ਕੇ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਹੈ । ਚੁਣੇ ਗਏ ਇੰਟਰਨਜ਼ ਨੂੰ ਪੂਰੀ ਇੰਟਰਨਸ਼ਿਪ ਦੌਰਾਨ 9,000/- ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਜੋ ਸਿੱਖਿਆਰਥੀ/ਨੌਜਵਾਨ ਇਸ ਇੰਟਰਨਸ਼ਿਪ ਨੂੰ ਪੂਰਾ ਕਰੇਗਾ, ਉਸਨੂੰ  ਸਰਕਾਰ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਯਤੀ ਬੀਮਾ ਯੋਜਨਾ ਅਤੇ  ਪ੍ਰਧਾਨ ਮੰਤਰੀ ਸੁਰੱਖਿਆ  ਬੀਮਾ ਤਹਿਤ ਬੀਮਾ ਕਰਵਰੇਜ ਵੀ ਪ੍ਰਦਾਨ ਕੀਤਾ ਜਾਵੇਗ...
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

hot news
ਮਾਨਸਾ, 04 ਜੂਨ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਮੈਰਿਜ਼ ਪੈਲਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਜ਼, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਣੀ ਵਰਤੋਂ ਨਹੀਂ ਕਰ ਸਕਦਾ।            ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

hot news
ਹੁਸ਼ਿਆਰਪੁਰ, 4 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਸਥਿਤ ਕੋਕਿਲਾ ਵਿਹਾਰ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਪੀਣਯੋਗ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਘਰੇਲੂ ਖਰਚੇ ਕਾਫ਼ੀ ਘੱਟ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਵਿੱਚ ਵਿਕਾਸ ਪਹਿਲਕਦਮੀਆਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ...
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

hot news
ਸੁਨਾਮ, 4 ਜੂਨ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਹਾਜ਼ਰੀਨ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਡਟ ਕੇ ਲੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਇਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਵੀ ਆਪਣਾ ਯੋਗਦਾਨ ਪਾਉਣਾ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ...
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

hot news
ਚੰਡੀਗੜ੍ਹ/ਲੁਧਿਆਣਾ 04 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ਵਿੱ...