Shadow

Tag: top news

1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Politics, Punjab
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼...
ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ

Punjab
ਚੰਡੀਗੜ੍ਹ, 16 ਮਾਰਚ ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ। ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇ...
‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ। ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ', 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਐਸ.ਏ.ਐਸ. ਨਗਰ, 15 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਰੁਝਾਨ ਜਮਹੂਰੀਅਤ ਲਈ ਬੇਹੱਦ ਘਾਤਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਬਾਰੇ ਸਵਾਲ ਕਰਦਿਆਂ ਕੇਂਦਰੀ ਏਜੰਸੀਆਂ ਦੀ ਅਸਫਲਤਾ ਬਾਰੇ ਸਪੱਸ਼ਟੀਕਰਨ ਦੇਣ ਲਈ ਆਖਿਆ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਦੀ ਅਮਰੀਕਾ ਨਾਲ ਸੰਧੀ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਦੇਸ਼ ਕੂਟਨੀਤਕ ਸਬੰਧਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਮੌਕੇ 'ਤੇ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਸਾਕਾਰਤਮਕ ਹੁੰਗਾਰਾ ਮਿਲਿਆ

Politics
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਨਾਹਰ ਗਰੁੱਪ ਆਫ਼ ਕੰਪਨੀਜ਼ ਦੇ ਚੇਅਰਮੈਨ ਕਮਲ ਓਸਵਾਲ ਨੇ ਕਿਹਾ ਕਿ ਤਿੰਨ ਦਿਨਾਂ ਨਿਵੇਸ਼ਕ ਸੰਮੇਲਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਪੰਜਾਬ ਇੱਕ ਵਾਰ ਫਿਰ ਉਦਯੋਗ, ਨਿਵੇਸ਼ ਅਤੇ ਵਿਕਾਸ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਨੇ ਦਿਖਾਇਆ ਹੈ ਕਿ ਦੇਸ਼ ਦੇ ਪ੍ਰਮੁੱਖ ਉਦਯੋਗਿਕ ਘਰਾਣਿਆਂ ਵੱਲੋਂ ਮਹੱਤਵਪੂਰਨ ਨਿਵੇਸ਼ਾਂ ਦੇ ਐਲਾਨ ਨਾਲ ਪੰਜਾਬ ਆਕਰਸ਼ਕ ਨਿਵੇਸ਼ ਅਤੇ ਉਦਯੋਗਿਕ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਮੇਲਨ ਦੌਰਾਨ ਐਲਾਨੇ ਗਏ ਨਿਵੇਸ਼ ਪ੍ਰਸਤਾਵਾਂ ਨਾਲ ਪੰਜਾਬ ਵਿੱਚ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਉਦਯੋਗਿਕ ਵਿਕਾਸ ਦੀ ਰਫ਼ਤਾਰ ਮੱਠੀ ਹੋ ਗਈ ਸੀ ਅਤੇ ਉਦਯੋਗ ਸੂਬੇ ਤੋਂ ਬਾਹਰ ਚਲੇ ਜਾਣ ਵੱਲ ਵੇਖ ਰਿਹਾ ਸੀ ਪਰ ਮੁੱਖ ਮੰਤਰੀ...
ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ। ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 – ਫਰਨੀਚਰ ਅਤੇ ਪਲਾਈ ਉਦਯੋਗ ‘ਤੇ ਸੈਸ਼ਨ

Politics
ਚੰਡੀਗੜ੍ਹ, 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ 'ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ ਸਰੋਤ ਦੱਸਿਆ। ਉਨ੍ਹਾਂ ਇਸਨੂੰ ਆਰਥਿਕ ਤੌਰ 'ਤੇ ਵਿਵਹਾਰਕ ਅਤੇ ਵਾਤਾਵਰਣ ਪੱਖੋਂ ਟਿਕਾਊ ਦੱਸਿਆ। ਉਨ੍ਹਾਂ ਲੱਕੜ ਅਧਾਰਤ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨ ਦੀ ਵੀ ਵਕਾਲਤ ਕੀਤੀ ਅਤੇ ਦੱਸਿਆ ਕਿ ਐਗਰੋ ਫਾਰੈਸਟਰੀ ਨੂੰ ਰੁੱਖ ਸੁਰੱਖਿਆ ਬਿੱਲ ਤੋਂ ਛੋਟ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜੋ ਪ੍ਰਕਿਰਿਆ ਅਧੀਨ ਹੈ। ਪੈਨਲ ਚਰਚਾ ਦੌਰਾਨ ਵਿਰਗੋ ਪੈਨਲਜ਼ ਦੇ ਐਮਡੀ ਨਰੇਸ਼ ਤਿਵਾੜੀ, ਹੈਂਡ ਨਿਰਮਾਣ, ਖੋਜ ਤੇ ਵਿਕਾਸ ਸੈਂਚੁਰੀ ਪਲਾਈਬੋਰਡਜ਼ ਸੁਨੀਲ ਸ਼ੇਖਾਵਤ, ਸਾਵਿਤਰੀ ਵੁੱਡਜ਼ ਦੇ ਡਾਇਰੈਕਟਰ ਮੁਕੇਸ਼ ਗੋਇਲ ਅਤੇ ਪੰਜਾਬ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸ...
ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

ਪੰਜਾਬ ਨੇ ਸਿੰਗਲ ਵਿੰਡੋ ਪ੍ਰਣਾਲੀ ਨਾਲ ਕਾਰੋਬਾਰ, ਫਿਲਮ ਸ਼ੂਟਿੰਗ ਲਈ ਦਰ ਖੋਲ੍ਹੇ: ਬਲਤੇਜ ਪੰਨੂ

Politics
ਚੰਡੀਗੜ੍ਹ, 15 ਮਾਰਚ         ਪੰਜਾਬ ਨੂੰ ਫਿਲਮ ਨਿਰਮਾਣ ਦਾ ਪ੍ਰਮੁੱਖ ਕੇਂਦਰ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ “ਪੰਜਾਬ ਫਿਲਮ ਪ੍ਰੋਮੋਸ਼ਨ ਨੀਤੀ 2026" ਲਾਗੂ ਕੀਤੀ ਹੈ, ਜਿਸ ਨੂੰ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਲਾਹੇ-ਪੱਖੀ ਅਤੇ ਲਚਕੀਲੀ ਬਣਾਇਆ ਗਿਆ ਹੈ। ਇਹ ਗੱਲ ਮੋਹਾਲੀ ਦੇ ਪਲਾਕਸ਼ਾ ਯੂਨੀਵਰਸਿਟੀ ਵਿੱਚ ਹੋਏ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੌਰਾਨ ਮੀਡੀਆ ਅਤੇ ਮਨੋਰੰਜਨ ਸੈਸ਼ਨ ਦੌਰਾਨ ਪੈਨਲ ਚਰਚਾ ਦੌਰਾਨ ਉਭਰ ਕੇ ਸਾਹਮਣੇ ਆਈ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਪੰਨੂ ਨੇ ਕਿਹਾ, “ਅਸੀਂ ਹਰ ਫਿਲਮਕਾਰ, ਹਰ ਨਿਵੇਸ਼ਕ ਅਤੇ ਹਰ ਰਚਨਾਤਮਕ ਸ਼ਖ਼ਸ ਦਾ ਸਵਾਗਤ ਕਰਦੇ ਹਾਂ। ਤੁਹਾਨੂੰ ਜੋ ਵੀ ਚਾਹੀਦਾ ਹੈ ਅਤੇ ਜਿਵੇਂ ਵੀ ਚਾਹੀਦਾ ਹੈ, ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਦੀ ਨਾਕਾਰਾਤਮਕ ਛਵੀ ਪੇਸ਼ ਕਰਨ ਵਾਲੇ ਵਿਚੋਲਿਆਂ ਦਾ ਦੌਰ ਖਤਮ ਹੋ ਚੁੱਕਾ ਹੈ ਅਤੇ ਫਿਲਮਕਾਰਾਂ ਅਤੇ ਮੀਡੀਆ ਧਿਰਾਂ ਨੂੰ ਸ਼ੂਟਿੰਗ ਲਈ ਸਿੰਗ...
ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 54ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 196 ਗ੍ਰਿਫ਼ਤਾਰ

Crime
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 54ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 54ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,722 ਹੋ ਗਈ ਹੈ। ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ...
ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

Punjab
ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ' ਵਿਸ਼ੇ 'ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਐਸਏਐਸ ਨਗਰ (ਮੋਹਾਲੀ) ਨੂੰ ਆਈਟੀ ਖੇਤਰ ਵਿੱਚ ਟਾਇਰ- 1 ਸਿਟੀ ਵਜੋਂ ਵਿਕਸਤ ਕਰਨ ਦੀ ਦ੍ਰਿੜ ਸੋਚ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਉਦੇਸ਼  ਦੀ ਪ੍ਰਾਪਤੀ ਲਈ ਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਬੁਨਿਆਦੀ ਥੰਮ੍ਹਾਂ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿੱਚ ਕਈ ਨਿਰਮਾਣ ਉਦਯੋਗਾ...