Shadow

Tag: top news

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੱਬੋਵਾਲ ਦੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਭਰੀ ਹਾਜ਼ਰੀ

local news
ਜੰਡਿਆਲਾ ਗੁਰੂ/ਅੰਮ੍ਰਿਤਸਰ, 15 ਮਾਰਚ (        ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਜੱਬੋਵਾਲ ਵਿਖੇ ਸਲਾਨਾ ਧਾਰਮਿਕ ਜੋੜ ਮੇਲੇ ਅਤੇ ਖੇਡ ਮੇਲੇ ਵਿੱਚ ਪਹੁੰਚ ਕੇ ਉਚੇਚੇ ਤੌਰ `ਤੇ ਸੰਗਤਾਂ ਵਿੱਚ ਹਾਜ਼ਰੀ ਭਰੀ ਗਈ। ਸ੍ਰੀਮਾਨ ਬ੍ਰਹਮ ਗਿਆਨੀ ਸੰਤ ਬਾਬਾ ਗੁਰਬਖਸ਼ ਸਿੰਘ ਜੀ ਸੰਤਸਰ ਜੱਬੋਵਾਲ ਵੱਲੋਂ ਚਲਾਈ ਮਰਿਆਦਾ ਅਨੁਸਾਰ ਇਹ ਸਲਾਨਾ ਧਾਰਮਿਕ ਜੋੜ ਮੇਲਾ ਉਹਨਾਂ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਸੰਤਸਰ ਸਾਹਿਬ ਜੱਬੋਵਾਲ ਵਿਖੇ ਬੜੀ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਜੋੜ ਮੇਲੇ ਦੌਰਾਨ ਕਬੱਡੀ ਦੇ ਮੈਚ ਕਰਵਾਏ ਗਏ, ਜਿਸ ਦੌਰਾਨ ਬਾਬਾ ਬੁੱਢਾ ਜੀ ਸਪੋਰਟਸ ਕਲੱਬ ਕੱਥੂਨੰਗਲ ਅਤੇ ਮਾਝਾ ਖੁਜਾਲਾ ਕਲੱਬ ਅੰਮ੍ਰਿਤਸਰ ਦੀਆਂ ਟੀਮਾਂ ਵਿਚਕਾਰ ਕਬੱਡੀ ਦਾ ਸ਼ੋਅ ਮੈਚ ਕਰਵਾਇਆ ਗਿਆ। ਇਸ ਮੌਕੇ ਅੱਖਾਂ ਦਾ ਫਰੀ ਚੈੱਕ ਅਪ ਕੈਂਪ ਵੀ ਲਗਾਇਆ ਗਿਆ। ਪਿੰਡ ਜੱਬੋਵਾਲ ਵਿਖੇ ਸੰਤ ਬਾਬਾ ਗੁਰਬਖਸ਼ ਸਿੰਘ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਲਾਨਾ ਧਾਰਮਿਕ ਜੋੜ ਮੇਲੇ ਦੌਰਾਨ ਬਾਬਾ ਗੁਰਦੇਵ ਸਿੰਘ ਜੀ, ਬਾਬਾ ਅਮਰ ਸਿੰਘ ਜੀ, ਜੀਵਨ ਕਨੇਡਾ, ਸਰਪੰਚ ਸ. ਦਵਿੰਦਰ ਸਿੰਘ ਮੰਨੂ, ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

Punjab
ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਅਤੇ 3.5 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰਕੈਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਸਿੰਘ (26), ਗੁਰਪ੍ਰੀਤ ਸਿੰਘ ਉਰਫ਼ ਗੋਪੀ (22), ਰਾਕੇਸ਼ ਉਰਫ਼ ਕੇਸ਼ੂ (26), ਚਮਕੋਰ ਸਿੰਘ ਉਰਫ਼ ਚਮਕੋਰ (23), ਚਾਰੋਂ ਵਾਸੀ ਖੇਮਕਰਨ, ਤਰਨਤਾਰਨ ਅਤੇ ਮੱਖਣਦੀਨ ਉਰਫ਼ ਮੱਖਣ (22) ਵਾਸੀ ਨਾਗ ਕਲਾਂ, ਅੰਮ੍ਰਿਤਸਰ ਅਤੇ ਜਸਬੀਰ ਸਿੰਘ ਉਰਫ਼ ਬੀਰਾ ਉਰਫ਼ ਰਘੂ (19) ਵਾਸੀ ਪਿੰਡ ਮੂਲੇਚੱਕ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ ਪੀ ਐਕਸ 5....
ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

Punjab
ਚੰਡੀਗੜ੍ਹ 15 ਮਾਰਚ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀਸ਼ੀਲ...
ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

Politics, Punjab
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ ਸੀ ਕਿ ਸੰਮੇਲਨ ਵਿੱਚ ਹਿੱਸਾ ਲੈਣ ਆਏ ਡੈਲੀਗੇਟ ਪੰਜਾਬੀ ਗਾਣੇ ਤੇ ਖਾਣੇ ਦਾ ਵੀ ਆਨੰਦ ਮਾਣਨਗੇ। ਸੰਮੇਲਨ ਦੌਰਾਨ ਮੋਹਾਲੀ ਗੋਲਫ਼ ਰੇਂਜ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ ਜਿਸ ਵਿੱਚ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਦੀ ਗਾਇਕੀ ਨੇ ਡੈਲੀਗੇਟਾਂ ਨੂੰ ਨੱਚਣ ਲਈ ਮਜਬੂਰ ਕੀਤਾ। ਇਸ ਮੌਕੇ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦਾ ਮਨੋਰੰਜਨ ਕਰਦਿਆਂ ਖੂਬ ਤਾੜੀਆਂ ਬਟੋਰੀਆਂ। ਰਣਜੀਤ ਬਾਵਾ ਨੇ ਆਪਣੇ ਪ੍ਰਸਿੱਧ ਗੀਤ ਗਾਉਂਦੇ ਹੋਏ ਸਮਾਂ ਬੰਨ੍ਹਿਆ। ਬਾਵਾ ਦੀ ਦਮਦਾਰ ਪੇਸ਼ਕਾਰੀ ਉੱਪਰ ਡੈਲੀਗੇਟਾਂ ਨੇ ...
ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ

ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ

local news
ਫਰੀਦਕੋਟ 15 ਮਾਰਚ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੰਜੀਵ ਜੋਸ਼ੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 7 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 2 ਬੈਂਚ ਬਣਾਏ ਗਏ । ਇਸ ਲੋਕ ਅਦਾਲਤ ਵਿੱਚ 12173 ਕੇਸਾਂ ਵਿੱਚੋਂ 10664 ਕੇਸਾਂ ਦਾ ਨਿਪਟਾਰਾ ਕਰਕੇ 13,52,47,214/—...
ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ

ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ

local news
ਨੰਗਲ 15 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਹਾਜੀਪੁਰ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸੀ ਵਾਅਦੇ ਪੂਰੇ ਕਰਦੇ ਹੋਏ ਲੋਕਾਂ ਨੂੰ ਨਵੀਆਂ ਸਹੂਲਤਾਂ ਸਮਰਪਿਤ ਕੀਤੀਆਂ ਅਤੇ ਹੋਰ ਵਿਕਾਸੀ ਕੰਮਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਆਪਣੇ ਦੌਰੇ ਦੌਰਾਨ ਬੈਂਸ ਨੇ ਸਥਾਨਕ ਅਨਾਜ ਮੰਡੀ ਵਿੱਚ ਨਵੇਂ ਤਿਆਰ ਕੀਤੇ ਗਏ ਸ਼ੈੱਡ ਦਾ ਉਦਘਾਟਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਖਰੀਦ ਮੌਸਮ ਦੌਰਾਨ ਆਪਣੀ ਫਸਲ ਨੂੰ ਮੌਸਮ ਤੋਂ ਬਚਾਉਣ ਅਤੇ ਸਹੂਲਤ ਨਾਲ ਰੱਖਣ ਲਈ ਵਧੀਆ ਥਾਂ ਮਿਲੇਗੀ। ਇਸਦੇ ਨਾਲ ਹੀ ਉਨ੍ਹਾਂ ਪਿੰਡ ਵਿੱਚ ਨਵੇਂ ਆਂਗਣਵਾੜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨਾਲ ਬੱਚਿਆਂ ਦੀ ਦੇਖਭਾਲ, ਪੋਸ਼ਣ ਸੇਵਾਵਾਂ ਅਤੇ ਪ੍ਰਾਰੰਭਿਕ ਸਿੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਬੈਂਸ ਨੇ ਪਿੰਡ ਦੀ ਪੰਚਾਇਤ ਨੂੰ ਬੁਨਿਆਦੀ ਵਿਕਾਸੀ ਕੰਮਾਂ ਲਈ 5 ਲੱਖ ਦੀ ਗ੍ਰਾਂਟ ਵੀ ਦਿੱਤੀ । ਇਕੱਠ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

local news
ਸੁਨਾਮ, 15 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਪਿੰਡ ਬਿਗੜਵਾਲ ਵਿਖੇ ਲਗਭਗ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਤਹਿਤ ਬਿਗੜਵਾਲ ਫਿਰਨੀ ਤੋਂ ਸ਼ਮਸ਼ਾਨਘਾਟ ਤਕ ਨਵੀਂ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਇਸ ਪ੍ਰੋਜੈਕਟ ਦੀ ਲਾਗਤ 18.15 ਲੱਖ ਰੁਪਏ ਹੈ। ਇਸ ਤੋਂ ਇਲਾਵਾ ਬਿਗੜਵਾਲ ਫਿਰਨੀ ਤੋਂ ਬਾਬਾ ਜੈਮਲ ਸਿੰਘ ਜੀ ਸਮਾਧ ਤਕ 59 ਲੱਖ ਰੁਪਏ ਦੀ ਲਾਗਤ ਵਾਲੀ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਬਿਗੜਵਾਲ ਫਿਰਨੀ ਤੋਂ ਹਨੂੰਮਾਨ ਮੰਦਰ ਤੱਕ ਨਵੀਂ ਸੜਕ ਦੇ ਨਿਰਮਾਣ ਲਈ 40.85 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਦਕਿ ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ

Politics
ਚੰਡੀਗੜ੍ਹ/ਐਸ.ਏ.ਐਸ. ਨਗਰ, 14 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 2026 ਦੌਰਾਨ ਪੰਜਾਬ ਸਰਕਾਰ ਨੇ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਵਰਗੇ ਉਭਰਦੇ ਖੇਤਰਾਂ ਵਿੱਚ ਟਿਕਾਊ ਉਦਯੋਗਿਕ ਵਿਕਾਸ, ਨਵੀਨਤਾ ਅਤੇ ਗਲੋਬਲ ਨਿਵੇਸ਼ ਨੂੰ ਉਤਸ਼ਾਹਿਤ ਕਰਨ ਪ੍ਰਤੀ ਆਪਣੀ ਮਜ਼ਬੂਤ ਵਚਨਬੱਧਤਾ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਉਤਪਾਦ ਆਧੁਨਿਕ ਜੀਵਨ ਦਾ ਅਟੁੱਟ ਹਿੱਸਾ ਬਣ ਚੁੱਕੇ ਹਨ, ਜੋ ਸਿਹਤ ਸੇਵਾਵਾਂ, ਸਿੱਖਿਆ, ਘਰੇਲੂ ਵਰਤੋਂ ਅਤੇ ਉਦਯੋਗ ਸਮੇਤ ਕਈ ਖੇਤਰਾਂ ਨੂੰ ਸਮਰਥਨ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੇ ਹੱਥੋਂ ਹੋਣ ਵਾਲੀ ਮਿਹਨਤ ਘਟਾਉਣ ਅਤੇ ਰੋਜ਼ਾਨਾ ਜੀਵਨ ਵਿੱਚ ਕਾਰਗੁਜ਼ਾਰੀ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪਲਾਸਟਿਕ ਅਤੇ ਕੈਮੀਕਲ ਖੇਤਰ ਵਿੱਚ ਵੱਧ ਰਹੇ ਨਿਵੇਸ਼ ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗ...
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ

Crime
ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 53ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 53ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 14,526 ਹੋ ਗਈ ਹੈ। ਇਸ ਤੋਂ ਇਲਾਵਾ 82 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 73...
ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰ...