ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ, 14 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਤੇ ਉਦਯੋਗ ਜਗਤ ਦੇ ਨਾਮੀ ਉੱਦਮੀਆਂ ਪਾਸੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜੋ ਇਸ ਦਾ ਸਪੱਸ਼ਟ ਸਬੂਤ ਹੈ ਕਿ ਪੰਜਾਬ ਤੇਜ਼ੀ ਨਾਲ ਨਿਵੇਸ਼ ਤੇ ਆਰਥਿਕ ਵਿਕਾਸ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ।
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਵੇਸ਼ਕ ਸੰਮੇਲਨ ਨੂੰ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਪੰਜਾਬ ਦੀ ਤਰੱਕੀ ਦਾ ਸਬੂਤ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਜਿਹਾ ਵਿਕਾਸ ਮਾਡਲ ਬਣਾਉਣ 'ਤੇ ਕੇਂਦ੍ਰਿਤ ਹੈ ਜੋ ਸੂਬੇ ਦੇ ਮਜ਼ਬੂਤ ਖੇਤੀਬਾੜੀ ਅਧਾਰ ਨੂੰ ਉਦਯੋਗਿਕ ਵਿਕਾਸ ਨਾਲ ਜੋੜਦਾ ਹੈ, ਜਿਸ ਨਾਲ ਕਿਸਾਨਾਂ ਅਤੇ ਨੌਜਵਾਨਾਂ ਲਈ ਵਧੇਰੇ ਮੌਕੇ ਯਕੀਨੀ ਬਣਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡਾ ਉਦੇਸ਼ ਪੰਜਾਬ ਦੀ ਖੇਤੀਬਾੜੀ ਸ਼ਕਤੀ ਨੂੰ ਉਦਯੋਗ ਨਾਲ ਜੋੜਨਾ ਹੈ ਤਾਂ ਜੋ ਕਿਸਾਨਾਂ ਅਤੇ ਪੰਜਾਬ ਦੇ ਨੌਜਵਾਨਾਂ ਲਈ...








