ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਪਟਿਆਲਾ, 20 ਜੁਲਾਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜੀਮਗੜ੍ਹ ਵਿਖੇ ਪੁਲਿਸ ਚੌਕੀਆਂ ’ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।
ਇਹ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸ.ਏ.ਐਸ. ਨਗਰ ਦੁਆਰਾ ਸਾਂਝੇ ਤੌਰ ’ਤੇ ਚਲਾਇਆ ਗਿਆ ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ(ਪਟਿਆਲਾ) ਅਤੇ ਹਰਮਨਪ੍ਰੀਤ ਸਿੰਘ ਉਰਫ਼ ਪ...

