ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ
ਚੰਡੀਗੜ੍ਹ, 27 ਫਰਵਰੀ 2026
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ੁਕਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ "ਸੱਚ ਨੂੰ ਦੇਰੀ ਹੋ ਸਕਦੀ ਹੈ, ਪਰ ਇਸ ਨੂੰ ਕਦੇ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਅਖੌਤੀ ਸ਼ਰਾਬ ਘੁਟਾਲੇ ਦੇ ਕੇਸ ਵਿੱਚ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਹੋਰ ਸਾਥੀਆਂ ਦਾ ਬਰੀ ਹੋਣਾ ਸਿਰਫ਼ 'ਆਪ' ਦੀ ਜਿੱਤ ਨਹੀਂ, ਸਗੋਂ ਸੱਚ ਅਤੇ ਇਨਸਾਫ਼ ਦੀ ਜਿੱਤ ਹੈ। ਉਨ੍ਹਾਂ ਨਾਲ 'ਆਪ' ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਵੀ ਸ਼ਾਮਲ ਹੋਏ।
ਅਰੋੜਾ ਨੇ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਇਨਸਾਫ਼ ਵਿੱਚ ਦੇਰੀ ਹੋ ਸਕਦੀ ਹੈ, ਪਰ ਤੁਸੀਂ ਸੱਚ ਨੂੰ ਖ਼ਤਮ ਨਹੀਂ ਕਰ ਸਕਦੇ। ਅੱਜ ਅਦਾਲਤ ਨੇ ਉਸ ਝੂਠ ਦੇ ਪੁਲੰਦੇ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਆਪਣੀਆਂ ਏਜੰਸੀਆਂ ਰਾਹੀਂ ਤਿਆਰ ਕੀਤਾ ਸੀ।
ਉਨ੍ਹਾਂ ਕਿਹਾ ਕਿ ਵਿਸ਼ੇਸ਼ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਤੌਰ 'ਤੇ ਤਬਾਹ ਕਰਨ ਲਈ ਭਾਜਪਾ ਵੱਲ...








