ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ
ਜਲੰਧਰ, 12 ਫਰਵਰੀ
ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ 'ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ ਇੱਕੋ ਪਲੇਟਫਾਰਮ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕਲੌਤਾ ਸੂਬਾ ਹੈ ਜਿੱਥੇ ਸੂਬੇ ਦਾ ਮੁਖੀ ਲੋਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਯਕੀਨੀ ਬਣਾਉਂਦਾ ਹੈ।
ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ 'ਆਪ' ਸਰਕਾਰ ਪੂਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਜਨਤਾ ਦਰਮਿਆਨ ਇੱਕ ਢਾਂਚਾਗਤ ਪੁਲ ਵਜੋਂ ਕੰਮ ਕਰਦਿਆਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉ...








