ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ
ਚੰਡੀਗੜ੍ਹ/ਫਰੀਦਕੋਟ, 29 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਰਾਹੀਂ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਸਰਹੱਦੀ ਚੌਕੀ (ਬੀਓਪੀ) ਜੀਜੀ-3 'ਤੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰਕੇ 2.1 ਕਿਲੋ ਹੈਰੋਇਨ ਅਤੇ 21 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਵਿੱਚ 22 ਮੈਗਜ਼ੀਨਾਂ ਸਮੇਤ 11 ਗਲੌਕ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਬਰੇਟਾ ਪਿਸਤੌਲ, 10 ਮੈਗਜ਼ੀਨਾਂ ਸਮੇਤ ਪੰਜ ਜ਼ਿਗਾਨਾ ਪਿਸਤੌਲਾਂ, ਪੰਜ ਮੈਗਜ਼ੀਨਾਂ ਸਮੇਤ ਤਿੰਨ ਨੋਰਿੰਕੋ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਗੱਫਰ ਸਕਿਉਰਿਟੀ ਪਿਸਤੌਲ (ਐਮਪੀ-5 ਟਾਈਪ) ਅਤੇ 310 ਜ਼ਿੰਦਾ ਕਾਰਤੂਸ (9ਐਮਐਮ) ਸ਼ਾਮਲ ਹਨ।
ਡੀਜੀਪੀ...








