77ਵੇਂ ਗਣਤੰਤਰ ਦਿਵਸ ਮੌਕੇ ਮਾਲੇਰਕੋਟਲਾ ‘ਚ ਵਿਕਾਸ, ਸਿਹਤ, ਸਿੱਖਿਆ, ਨਸ਼ਾ-ਮੁਕਤੀ ਅਤੇ ਖੁਸ਼ਹਾਲੀ ਦੀ ਤਸਵੀਰ ਪੇਸ਼ ਕਰਦੀਆਂ ਸ਼ਾਨਦਾਰ ਝਾਕੀਆਂ ਦਾ ਆਯੋਜਨ
ਮਾਲੇਰਕੋਟਲਾ, 27 ਜਨਵਰੀ -
ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਸ਼ਾਨਦਾਰ ਝਾਕੀਆਂ ਨੇ “ਵਿਕਸਿਤ, ਨਸ਼ਾ-ਮੁਕਤ, ਸਿਹਤਯਾਬ ਤੇ ਰੰਗਲਾ ਪੰਜਾਬ”ਦੀ ਜੀਵੰਤ ਤਸਵੀਰ ਲੋਕਾਂ ਸਾਹਮਣੇ ਰੱਖੀ। ਇਹ ਝਾਕੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੋਜ਼ਗਾਰ, ਸਿਹਤ, ਸਿੱਖਿਆ, ਮੁਫ਼ਤ ਬਿਜਲੀ ਅਤੇ ਪ੍ਰਸ਼ਾਸਕੀ ਸੁਧਾਰਾਂ ਨੂੰ ਸਭ ਤੋਂ ਉੱਚੀ ਤਰਜੀਹ ਦਰਸਾ ਰਹੀਆਂ ਸਨ ।
ਪਹਿਲੀ ਝਾਕੀ ਸਿਹਤ ਵਿਭਾਗ ਮਾਲੇਰਕੋਟਲਾ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ, ਏਡਜ਼ ਜਾਗਰੂਕਤਾ ਅਤੇ ਯੁੱਧ ਨਸ਼ਿਆਂ ਵਿਰੁੱਧ” ਥੀਮ ‘ਤੇ ਆਧਾਰਿਤ ਸੀ, ਜਿਸ ਰਾਹੀਂ ਮੁਫ਼ਤ ਇਲਾਜ, ਬਿਹਤਰ ਸਿਹਤ ਸਹੂਲਤਾਂ ਅਤੇ ਨਸ਼ਾ-ਮੁਕਤ ਸਮਾਜ ਦਾ ਸੰਦੇਸ਼ ਦਿੱਤਾ ਗਿਆ।
ਦੂਜੀ ਝਾਕੀ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਦੀ ਸੀ, ਜਿਸ ਰਾਹੀਂ ਮਹਿਲਾ ਸਸ਼ਕਤੀਕਰਨ ਦੀ ਸਫਲ ਕਹਾਣੀ ਦਰਸਾਈ ਗਈ। ਜ਼ਿਲ੍ਹੇ ਵਿੱਚ 5000 ਤੋਂ ਵੱਧ...








