Shadow

Tag: top news

ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

Politics
ਚੰਡੀਗੜ੍ਹ, 1 ਜੂਨ: ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। ਸਿੱਖਿਆ ਮੰਤਰੀ ਨ...
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

Politics
ਚੰਡੀਗੜ੍ਹ, 1 ਜੂਨ: ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ 'ਤੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਲਗਾਉਣ ਦਾ ਐਲਾਨ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ ਪ੍ਰੋਜੈਕਟ ਸ਼ਾਮਲ ਹਨ। ਇਥੇ ਪੇਡਾ ਕੰਪਲੈਕਸ ਵਿਖੇ ਹਰੀ ਊਰਜਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ...
ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

hot news
ਚੰਡੀਗੜ੍ਹ, 1 ਜੂਨ: ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਐਚ.ਪੀ.ਸੀ.ਐਲ. ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ 'ਤੇ ਚਾਨਣਾ ਪਾਇਆ, ਜਿਸ ਨੇ ਸੂਬੇ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕੀਤੀ ਹੈ। ਮੀਟਿੰਗ ਦੌਰਾਨ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਤਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗ...
ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

hot news
ਚੰਡੀਗੜ੍ਹ, 1 ਜੂਨ: ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਵਿਵਸਥਾਵਾਂ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਰਵਜੋਤ ਸਿੰਘ ਨੇ ਜੇਲ੍...
RCB ਨੇ ਰਚਿਆ ਇਤਿਹਾਸ,IPL ਵਿੱਚ ਅਜਿਹਾ ਕਾਰਨਾਮਾ ਕਰਨ ਵਾਲੀ ਬਣੀ ਤੀਜੀ ਟੀਮ

RCB ਨੇ ਰਚਿਆ ਇਤਿਹਾਸ,IPL ਵਿੱਚ ਅਜਿਹਾ ਕਾਰਨਾਮਾ ਕਰਨ ਵਾਲੀ ਬਣੀ ਤੀਜੀ ਟੀਮ

Sports
RCB Champions Again: ਇੰਡੀਅਨ ਪ੍ਰੀਮੀਅਰ ਲੀਗ 2026 ਦੇ ਫਾਈਨਲ ਮੈਚ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ (RCB) ਨੇ ਗੁਜਰਾਤ ਟਾਈਟਨਸ (GT) ਨੂੰ ਪੰਜ ਵਿਕਟਾਂ ਨਾਲ ਹਰਾ ਕੇ ਆਪਣਾ IPL ਖਿਤਾਬ ਬਰਕਰਾਰ ਰੱਖਿਆ। ਐਤਵਾਰ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਆਰਸੀਬੀ ਨੇ ਵਿਰਾਟ ਕੋਹਲੀ ਦੀ 75 ਦੌੜਾਂ ਦੀ ਅਜੇਤੂ ਪਾਰੀ ਦੀ ਬਦੌਲਤ 18 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ 'ਤੇ 156 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ। ਵਿਰਾਟ ਕੋਹਲੀ ਦਾ ਕਮਾਲ: ਇਸ ਦੌਰਾਨ, ਕੋਹਲੀ ਨੇ ਲੀਗ ਵਿੱਚ ਆਪਣਾ ਸਭ ਤੋਂ ਤੇਜ਼ ਅਰਧ ਸੈਂਕੜਾ ਪੂਰਾ ਕੀਤਾ, ਸਿਰਫ਼ 25 ਗੇਂਦਾਂ ਅੰਦਰ ਆਪਣੇ ਟ੍ਰੇਡਮਾਰਕ ਅੰਦਾਜ਼ ਵਿੱਚ 156 ਦੌੜਾਂ ਦੇ ਟੀਚੇ ਨੂੰ ਪੂਰਾ ਕੀਤਾ। ਉਹ 42 ਗੇਂਦਾਂ ਵਿੱਚ 75 ਦੌੜਾਂ ਬਣਾ ਕੇ ਨਾਬਾਦ ਰਿਹਾ, ਜਿਸ ਵਿੱਚ ਨੌਂ ਚੌਕੇ ਅਤੇ ਤਿੰਨ ਛੱਕੇ ਲਗਾਏ ਜੋ ਕਿ ਆਈਪੀਐਲ ਪਲੇਆਫ ਵਿੱਚ ਉਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਮੈਚ ਜੇਤੂ ਪਾਰੀ ਲਈ ਕੋਹਲੀ ਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ। 'ਲਗਾਤਾਰ ਦੋ ਵਾਰ ਚੈਂਪੀਅਨ' ਰਜਤ ਪਾਟੀਦਾਰ ਦੀ ਆਰਸ...
ਕੀ ਲੱਸੀ ਪੀਣ ਨਾਲ ਬਲੱਡ ਪ੍ਰੈਸ਼ਰ ਘੱਟ ਸਕਦਾ ਹੈ? ਹੋਰ ਵੀ ਮਿਲ ਸਕਦੇ ਨੇ ਕਈ ਸਿਹਤ ਲਾਭ

ਕੀ ਲੱਸੀ ਪੀਣ ਨਾਲ ਬਲੱਡ ਪ੍ਰੈਸ਼ਰ ਘੱਟ ਸਕਦਾ ਹੈ? ਹੋਰ ਵੀ ਮਿਲ ਸਕਦੇ ਨੇ ਕਈ ਸਿਹਤ ਲਾਭ

health
ਦੁੱਧ, ਦਹੀਂ, ਲੱਸੀ, ਘਿਓ ਅਤੇ ਹੋਰ ਡੇਅਰੀ ਉਤਪਾਦ ਬਹੁਤ ਸਾਰੇ ਜ਼ਰੂਰੀ ਪੌਸ਼ਟਿਕ ਤੱਤ ਪ੍ਰਦਾਨ ਕਰਦੇ ਹਨ। ਪਰ ਇਨ੍ਹਾਂ ਸਾਰਿਆਂ ਵਿੱਚੋਂ ਲੱਸੀ ਦੇ ਸਭ ਤੋਂ ਵੱਧ ਫਾਇਦੇ ਹਨ। ਨਾਰੀਅਲ ਪਾਣੀ ਅਤੇ ਫਲਾਂ ਦੇ ਰਸ ਵਰਗੀਆਂ ਚੀਜ਼ਾਂ ਧੁੱਪ ਵਿੱਚ ਬਹੁਤ ਵਧੀਆ ਹੁੰਦੀਆਂ ਹਨ। ਹਾਲਾਂਕਿ, ਲੱਸੀ ਖਾਸ ਹੈ। ਲੱਸੀ ਠੰਢੀ ਹੋਣ ਦੇ ਨਾਲ-ਨਾਲ ਪਿਆਸ ਬੁਝਾਉਂਦੀ ਹੈ ਅਤੇ ਮਿੰਟਾਂ ਵਿੱਚ ਥਕਾਵਟ ਦੂਰ ਕਰਦੀ ਹੈ। ਲੱਸੀ ਨੂੰ ਸਭ ਤੋਂ ਵਧੀਆ ਰੀਹਾਈਡ੍ਰੇਟਿੰਗ ਡਰਿੰਕ ਵਜੋਂ ਜਾਣਿਆ ਜਾਂਦਾ ਹੈ। ਇਸ ਵਿੱਚ ਵਿਟਾਮਿਨ ਬੀ12, ਪੋਟਾਸ਼ੀਅਮ, ਕੈਲਸ਼ੀਅਮ ਅਤੇ ਪ੍ਰੋਟੀਨ ਦੀ ਉੱਚ ਮਾਤਰਾ ਪਾਈ ਜਾਂਦੀ ਹੈ। ਲੱਸੀ ਦੇ ਫਾਇਦੇ ਪਾਚਨ ਸਬੰਧੀ ਸਮੱਸਿਆਵਾਂ:ਲੱਸੀ ਨੂੰ ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਰਾਮਬਾਣ ਮੰਨਿਆ ਜਾਂਦਾ ਹੈ। ਇਸ ਵਿੱਚ ਮੌਜੂਦ ਲੈਕਟੋਬੈਸੀਲਸ ਬੈਕਟੀਰੀਆ ਪੇਟ ਦੀ ਸਿਹਤ ਲਈ ਚੰਗੇ ਹਨ। ਬਦਹਜ਼ਮੀ, ਪੇਟ ਫੁੱਲਣਾ ਅਤੇ ਕਬਜ਼ ਬਹੁਤ ਘੱਟ ਜਾਂਦੀ ਹੈ। ਇਸ ਤੋਂ ਇਲਾਵਾ, ਕਈ ਅਧਿਐਨਾਂ ਨੇ ਦਿਖਾਇਆ ਹੈ ਕਿ ਇਹ ਕੋਲਨ ਕੈਂਸਰ ਅਤੇ ਪੇਟ ਦੀ ਲਾਗ ਨੂੰ ਰੋਕਦੀ ਹੈ। ਲੀਵਰ ਸਿਹਤਮੰਦ:ਲੱਸੀ ਪੀਣ ਨਾਲ ਸਰੀਰ ਵਿੱਚੋ...
ਚੜ੍ਹਦੀਕਲਾ ਵਿਵਾਦ: “ਤੁਸੀਂ ਇੱਕ ਵਾਰ ਫ਼ਿਲਮ ਦੇਖਿਓ, ਜੇ ਫਿਰ ਵੀ ਕੋਈ ਕਮੀ ਲੱਗੀ ਤਾਂ…”, ਨਿਰਦੇਸ਼ਕ ਦੀ ਵਿਰੋਧ ਕਰਨ ਵਾਲਿਆ ਨੂੰ ਅਪੀਲ

ਚੜ੍ਹਦੀਕਲਾ ਵਿਵਾਦ: “ਤੁਸੀਂ ਇੱਕ ਵਾਰ ਫ਼ਿਲਮ ਦੇਖਿਓ, ਜੇ ਫਿਰ ਵੀ ਕੋਈ ਕਮੀ ਲੱਗੀ ਤਾਂ…”, ਨਿਰਦੇਸ਼ਕ ਦੀ ਵਿਰੋਧ ਕਰਨ ਵਾਲਿਆ ਨੂੰ ਅਪੀਲ

enterinment news
CHARDIKALA MOVIE CONTROVERSY : ਪੰਜਾਬੀ ਫ਼ਿਲਮ 'ਚੜ੍ਹਦੀਕਲਾ' ਦੀ ਰਿਲੀਜ਼ ਨੂੰ ਮਨਜ਼ੂਰੀ ਨਾ ਮਿਲਣ ਦੇ ਚੱਲਦਿਆਂ ਭਖੇ ਇਸ ਵਿਵਾਦ ਦੇ ਦਰਮਿਆਨ ਹੁਣ ਇਸ ਦੇ ਨਿਰਦੇਸ਼ਕ ਅਮਰਜੀਤ ਸਿੰਘ ਸਾਰੋਂ ਅੱਗੇ ਆਏ ਹਨ। ਜਿੰਨਾਂ ਫ਼ਿਲਮ ਦੇ ਭਾਰਤ ਬੈਨ ਉੱਪਰ ਨਿਰਾਸ਼ਤਾ ਜਾਹਿਰ ਕਰਦਿਆਂ ਖੁੱਲ੍ਹ ਕੇ ਅਪਣਾ ਪੱਖ ਰੱਖਿਆ ਹੈ , ਜਿਸ ਅਧੀਨ ਹੀ ਉਨਾਂ ਵਿਰੋਧ ਪ੍ਰਗਟਾਉਣ ਵਾਲਿਆ ਨੂੰ ਫ਼ਿਲਮ ਵੇਖਣ ਦੀ ਅਪੀਲ ਵੀ ਕੀਤੀ ਹੈ। "ਇਹ ਲੜਾਈ ਅਪਣਿਆਂ ਨਾਲ ਹੀ ਲੜਨੀ ਪੈਣੀ" ਇਸੇ ਸਬੰਧਤ ਜਾਰੀ ਕੀਤੇ ਅਧਿਕਾਰਤ ਪੱਤਰ ਵਿੱਚ ਉਨਾਂ ਕਿਹਾ ਹੈ ਕਿ "ਇਕ ਕੋੜੇ ਸੱਚ ਦੀ ਪੇਸ਼ਗੋਈ ਕਰਦੀ ਇਸ ਫ਼ਿਲਮ ਨੂੰ ਜਦੋ ਸ਼ੁਰੂ ਕੀਤਾ ਗਿਆ ਸੀ ਤਾਂ ਇਕ ਡਰ ਇਹ ਸੀ ਕਿ ਏਡੀ ਵੱਡੀ ਗੱਲ ਕਹਿਣੀ, ਕਿਸ ਤਰਾਂ ਦੇ ਸਬਦਾਂ 'ਚ ਕਹਾਗਾਂ। ਦੂਜਾ ਡਰ ਇਹ ਸੀ ਕਿ ਇਹ ਇਹ ਹਕੀਕਤ ਬਿਆਨ ਕਰਨ ਲਈ ਇਕ ਲੜਾਈ ਵੀ ਜਰੂਰ ਲੜਨੀ ਪਵੇਗੀ, ਪਰ ਇਹ ਨੀਂ ਸੀ ਪਤਾ ਕਿ ਇਹ ਲੜਾਈ ਅਪਣਿਆਂ ਨਾਲ ਹੀ ਲੜਨੀ ਪੈਣੀ।" "ਫ਼ਿਲਮ ਵੇਖ ਕੇ ਪਤਾ ਲੱਗੇਗਾ ਕਿ ਅਸੀਂ ..." ਉਨਾਂ ਅੱਗੇ ਕਿਹਾ ਕਿ 'ਚੜ੍ਹਦੀਕਲਾ' ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜੇ ਕਰ ਦਿੱਤੇ ਗਏ ਹਨ। ਜਿੰਨਾਂ ਵਿੱਚੋ ਹਰ ਇਕ ...
ਸੂਬੇ ਵਿੱਚ ਤਿੰਨ ਨਵੇਂ ਸਿਹਤ ਕੇਂਦਰ ਖੋਲ੍ਹਣ ਦੀ ਪ੍ਰਸ਼ਾਸਨਿਕ ਮਨਜ਼ੂਰੀ ਮਿਲੀ – ਆਰਤੀ ਸਿੰਘ ਰਾਓ

ਸੂਬੇ ਵਿੱਚ ਤਿੰਨ ਨਵੇਂ ਸਿਹਤ ਕੇਂਦਰ ਖੋਲ੍ਹਣ ਦੀ ਪ੍ਰਸ਼ਾਸਨਿਕ ਮਨਜ਼ੂਰੀ ਮਿਲੀ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 1 ਜੂਨ - ਹਰਿਆਣਾ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਤੱਕ ਬਿਹਤਰ ਡਾਕਟਰੀ ਸਹੂਲਤਾਂ ਪਹੁੰਚਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਦੇਸ਼ ਦੇ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਸਿਹਤ ਕੇਂਦਰ ਖੋਲ੍ਹਣ ਦੀ ਪ੍ਰਸ਼ਾਸਨਿਕ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਦੇ ਤਹਿਤ ਗੁਰੂਗ੍ਰਾਮ, ਭਿਵਾਨੀ ਅਤੇ ਹਿਸਾਰ ਜ਼ਿਲ੍ਹਿਆਂ ਦੇ ਪੇਂਡੂ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਸ ਨਾਲ ਸਥਾਨਕ ਆਬਾਦੀ ਨੂੰ ਸਿੱਧੇ ਤੌਰ 'ਤੇ ਆਧੁਨਿਕ ਡਾਕਟਰੀ ਸੇਵਾਵਾਂ ਦਾ ਲਾਭ ਮਿਲ ਸਕੇਗਾ। ਸਰਕਾਰ ਦੇ ਇਸ ਫੈਸਲੇ ਅਨੁਸਾਰ ਗੁਰੂਗ੍ਰਾਮ ਜ਼ਿਲ੍ਹੇ ਦੇ ਪਿੰਡ ਘਾਮਡੋਜ ਵਿੱਚ ਇੱਕ ਨਵਾਂ ਉਪ-ਸਿਹਤ ਕੇਂਦਰ ਖੋਲ੍ਹਿਆ ਜਾਵੇਗਾ, ਜਦੋਂ ਕਿ ਭਿਵਾਨੀ ਜ਼ਿਲ੍ਹੇ ਦੇ ਪਿੰਡ ਧਨਾਨਾ ਅਤੇ ਹਿਸਾਰ ਜ਼ਿਲ੍ਹੇ ਦੇ ਪਿੰਡ ਸਿਸਾਏ ਬੋਲਾ ਵਿੱਚ ਇੱਕ-ਇੱਕ ਨਵਾਂ ਕਮਿਊਨਿਟੀ ਹੈਲਥ ਸੈਂਟਰ ਸਥਾਪਿਤ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਦੇ ਬਣਨ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਦੀ ਵੱਡੇ ਸ਼ਹਿਰਾਂ ਦੇ ਹਸਪਤਾਲਾਂ 'ਤੇ...
ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ

ਸੜਕ ਸੁਧਾਰ ਕਾਰਜਾਂ ਵਿੱਚ ਤਾਲਮੇਲ ਨਾਲ ਕੰਮ ਕਰਨ ਸਾਰੇ ਵਿਭਾਗ- ਮੁੱਖ ਮੰਤਰੀ

haryana
ਚੰਡੀਗੜ੍ਹ, 01 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਜਨਤਕ ਸ਼ਿਕਾਇਤਾਂ ਦੇ ਹੱਲ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਨਾ ਵਰਤਣ। ਸਰਕਾਰ ਦੀ ਪ੍ਰਾਥਮਿਕਤਾ ਆਮ ਨਾਗਰਿਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨਾ ਹੈ, ਇਸ ਲਈ ਹਰੇਕ ਸ਼ਿਕਾਇਤ ਦੀ ਗੰਭੀਰਤਾ ਨਾਲ ਜਾਂਚ ਕਰਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਉਸ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀ ਜਨਤਾ ਨਾਲ ਸੰਵਾਦ ਬਣਾਈ ਰੱਖਣ ਅਤੇ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਕ ਅਤੇ ਜਵਾਬਦੇਹ ਪਹੁੰਚ ਅਪਣਾਉਣ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਬੇਲੋੜੇ ਚੱਕਰ ਨਾ ਕੱਟਣੇ ਪੈਣ ਅਤੇ ਪ੍ਰਸ਼ਾਸਨਿਕ ਵਿਵਸਥਾ ਵਧੇਰੇ ਪ੍ਰਭਾਵਸ਼ਾਲੀ ਅਤੇ ਜਨਹਿਤਕਾਰੀ ਬਣ ਸਕੇ। ਮੁੱਖ ਮੰਤਰੀ ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧ...
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 312 ਈਆਰਵੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 312 ਈਆਰਵੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ

haryana
ਚੰਡੀਗੜ੍ਹ, 1 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੇ ਲੇਜ਼ਰ ਵੈਲੀ ਪਾਰਕ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਰਿਆਣਾ ਪੁਲਿਸ ਲਈ 312 ਐਮਰਜੈਂਸੀ ਰਿਸਪਾਂਸ ਵ੍ਹੀਕਲਜ਼ (ਈਆਰਵੀ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਵਾਹਨਾਂ ਵਿੱਚ 310 ਮੋਟਰਸਾਈਕਲ ਅਤੇ 2 ਹੋਂਡਾ ਐਲੀਵੇਟ ਗੱਡੀਆਂ ਸ਼ਾਮਲ ਹਨ, ਜਿਨ੍ਹਾਂ ਨੂੰ ਹੋਂਡਾ ਇੰਡੀਆ ਫਾਊਂਡੇਸ਼ਨ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਦੇ ਤਹਿਤ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਉਪਲਬਧ ਕਰਵਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਸੂਬੇ ਵਿੱਚ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਤੱਕ ਜਲਦੀ ਸਹਾਇਤਾ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪੁਲਿਸ ਵਿਵਸਥਾ ਨੂੰ ਆਧੁਨਿਕ ਅਤੇ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਨਵੀਆਂ ਈਆਰਵੀ ਦੇ ਮਾਧਿਅਮ ਰਾਹੀਂ ਪੁਲਿਸ ਦੀ ਪਹੁੰਚ ਵਧੇਗੀ ਅਤੇ ਸੰਕਟ ਦੀ ਸਥਿਤੀ ਵਿੱਚ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਨਾਲ ਸਹਾਇ...