ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ
ਪਿੰਡ ਕੜੈਲ/ਮੂਣਕ, 2 ਜਨਵਰੀ (000) - ਪੰਜਾਬ ਦੇ ਜਲ ਸਰੋਤ ਤੇ ਖਣਿਜ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਕੜੈਲ ਵਿਖੇ ਘੱਗਰ ਦਰਿਆ ਉਤੇ ਪੈਂਦੀ ਬੁਰਜੀ 3900 ਆਰਡੀ ਉਤੇ ਇਨਲੈਟ ਗੇਟ ਦਾ ਨੀਂਹ ਪੱਥਰ ਰੱਖਿਆ। ਪੰਜਾਬ ਸਰਕਾਰ ਨੇ ਇਲਾਕੇ ਦੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਫਸਲਾਂ ਨੂੰ ਬਚਾਏਗਾ ਸਗੋਂ ਕਿਸਾਨਾਂ ਦੇ ਵਿੱਤੀ ਬੋਝ ਨੂੰ ਵੀ ਘੱਟ ਕਰੇਗਾ।
ਨੀਂਹ ਪੱਥਰ ਰੱਖਣ ਉਪਰੰਤ ਆਪਣੇ ਸੰਬੋਧਨ ਵਿੱਚ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੀਂਹ ਦੇ ਦਿਨਾਂ ਵਿੱਚ ਇਲਾਕੇ ਦੇ ਕਈ ਪਿੰਡਾਂ ਵਿੱਚ 1000 ਏਕੜ ਤੋਂ ਵੱਧ ਰਕਬੇ ਵਾਲੇ ਖੇਤਾਂ ਵਿੱਚ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਫਸਲਾਂ ਪੂਰੀ ਤਰ੍ਹਾਂ ਖ਼ਰਾਬ ਹੋ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪੈਂਦਾ ਹੈ। ਨਵੇਂ ਬਣਨ ਵਾਲੇ ਇਨਲੈਟ ਗੇਟ ਰਾਹੀਂ ਹੁਣ ਮੀਂਹ ਦਾ ਪਾਣੀ ਸਿੱਧਾ ਘੱਗਰ ਦਰਿਆ ਵਿੱਚ ਛੱਡਿਆ ਜਾ ਸਕੇਗਾ। ਗੇਟ ਖੋਲ੍ਹਣ ਨਾਲ ਪਾਣੀ ਦੀ ਤੁਰੰਤ ਨਿਕਾਸੀ ਹੋ ਜਾਵ...








