ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ
ਚੰਡੀਗੜ੍ਹ, 28 ਦਸੰਬਰ:
ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਮਹਿਲਾ ਨੂੰ ਸਮਾਜ ਵਿੱਚ ਮਾਣ, ਇੱਜ਼ਤ ਅਤੇ ਸੁਰੱਖਿਅਤ ਜ਼ਿੰਦਗੀ ਬਤੀਤ ਕਰਨ ਯੋਗ ਹੋਵੇ। ਇਸ ਮਕਸਦ ਤਹਿਤ ਸਟਾਪ ਸੈਂਟਰਾਂ ਰਾਹੀਂ ਹਿੰਸਾ ਪੀੜਤ ਮਹਿਲਾਵਾਂ ਨੂੰ ਇੱਕ ਹੀ ਥਾਂ ’ਤੇ ਮੁਫ਼ਤ ਮੈਡੀਕਲ ਇਲਾਜ, ਕਾਨੂੰਨੀ ਸਹਾਇਤਾ, ਪੁਲਿਸ ਸਹਿਯੋਗ, ਕੌਂਸਲਿੰਗ ਅਤੇ ਅਸਥਾਈ ਰਿਹਾਇਸ਼ ਵਰਗੀਆਂ ਅਹਿਮ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਹਿੰਸਾ ਪੀੜਤ ਹਰ ਮਹਿਲਾ ਨੂੰ ਸਿਰਫ਼ ਅੰਕੜਿਆਂ ਤੱਕ ਸੀਮਿਤ ਕਰ ਕੇ ਨਹੀਂ ਵੇਖਿਆ ਜਾ ਸਕਦਾ, ਕਿ...








