ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 26 ਦਸੰਬਰ:
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਸ਼ਾਮ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਨਾਮ, ਵੀਰ ਬਾਲ ਦਿਵਸ ਨਾਲੋਂ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਯਾਦ ਕਰਨ ਦਾ ਕਿਤੇ ਵੱਧ ਉਚਿਤ ਅਤੇ ਮਰਿਆਦਾਪੂਰਨ ਢੰਗ ਹੈ, ਕਿਉਂ ਜੋ ਇਹ ਸਿੱਖ ਸੰਗਤ ਦੀਆਂ ਡੂੰਘੀਆਂ ਭਾਵਨਾਵਾਂ ਨਾਲ ਪੂਰੀ ਤਰ੍ਹਾਂ ਸਾਂਝ ਪਾਉਂਦਾ ਹੈ।
ਸ਼੍ਰੀ ਅਮਨ ਅਰੋੜਾ ਨੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਗੁਰਮੀਤ ਸਿੰਘ ‘ਮੀਤ ਹੇਅਰ’ ਦੇ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਸਾਰਕ ਇਤਿਹਾਸ ਦਾ ਇੱਕ ਅਦੁੱਤੀ ਅਧਿਆਇ ਹੈ, ਜੋ ਧਰਮ, ਹਿੰਮਤ ਅਤੇ ਅਡੋਲਤਾ ਦੇ ਸਰਵਉੱਚ ਆਦਰਸ਼ਾਂ ਨੂੰ ਪ੍ਰਤੀਬਿੰਬਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਸੰਸਦ ਮੈਂਬਰਾਂ ਵੱਲੋਂ ਵੀ ਵੀਰ ਬਾਲ ਦਿਵਸ ਦਾ ਨਾ...








