ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ
ਚੰਡੀਗੜ੍ਹ 25 ਦਸੰਬਰ 2025:
ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਮਾਨਯੋਗ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ 21 ਜੁਲਾਈ, 2025 ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮਐੱਸਐੱਮਈ) ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਐਮਐੱਸਐੱਮਈ ਇਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਤੁਰੰਤ ਸਹਿਯੋਗ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਜਲੰਧਰ ਵਿੱਚ ਕੇਂਦ੍ਰਿਤ ਖੇਡ ਸਾਮਾਨ ਉਦਯੋਗ ’ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦਾ ਖੇਡ ਸਾਮਾਨ ਉਦਯੋਗ ਨਿਰਯਾਤ ਦੀਆਂ ਵੱਡੀਆਂ ਸੰਭਾਵਨਾਵਾਂ ਰੱਖਦਾ ਹੈ, ਪਰ ਇਸ ਖੇਤਰ ਨੂੰ ਤਕਨਾਲੋਜੀ ਅੱਪਗ੍ਰੇਡੇਸ਼ਨ, ਉਤਪਾਦ ਵਿਕਾਸ, ਟੈਸਟਿੰਗ ਸੁਵਿਧਾਵਾਂ ਅਤੇ ਅੰਤਰਰਾਸ਼ਟਰੀ ਗੁਣਵੱਤਾ ਮਿਆਰਾਂ ਦੀ ਪਾਲਣਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਪ੍ਰੋਸੈਸ ਕਮ ਪ੍ਰੋਡਕਟ ਡਿਵੈਲਪਮੈਂਟ ਸੈਂਟਰ (PPDC), ਮੇਰਠ ਦੇ ਅਧੀਨ ਇੱਕ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ (...








