ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 17 ਦਸੰਬਰ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 02 ਸੀਟਾਂ ‘ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ।
ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਇਲਾਕੇ ਭਰ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਪਾਰਟੀ ਵਰਕਰਾਂ ਸਮੇਤ ਆਮ ਨਾਗਰਿਕ ਵੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ।
ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ, ਅਕਾਲੀ ਦਲ ਪੁਨਰ ਸੁ...








