ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ
ਚੰਡੀਗੜ੍ਹ, 28 ਨਵੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।
ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਬੀ.ਆਰ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਮਿਤੀ 29-12-2025 ਤੱਕ ਖੋਲ੍ਹਿਆ ਗਿਆ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ...








