ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ:
ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ।
ਭਾਵੇਂ ਇਹ ਇੱਕ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ ਗਈ ਉਸ ਤੋਂ ਇੰਜ ਪ੍ਰਤੀਤ ਹੋ ਰਿਹਾ ਸੀ ਕਿ ਇਹ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੀ ਹੋਵੇ।
ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ ਨੇ ਸਦਨ ਦੀ ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਹਮਲਿਆਂ ਨੂੰ ਤੱਥਾਂ ਦੇ ਆਧਾਰ 'ਤੇ ਬੇਅਸਰ ਕੀਤਾ।
ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪੰਜਾਬ ਨਾ...






