ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ
ਚੰਡੀਗੜ੍ਹ, 22 ਨਵੰਬਰ:
ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ।
ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ ਕੁੱਲ 450 ਬੱਚਿਆਂ ਨੇ ਆਪਣੇ 16 ਨੋਡਲ ਅਧਿਆਪਕਾਂ ਅਤੇ ਸਾਂਝ ਕੇਂਦਰ ਦੇ 16 ਮੁਲਾਜ਼ਮਾਂ ਨਾਲ ਇਸ ਈਵੈਂਟ ਵਿੱਚ ਹਿੱਸਾ ਲਿਆ।
ਐਸ.ਪੀ.ਸੀ. ਪ੍ਰੋਗਰਾਮ ਬਾਰੇ ਹੋਰ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਯੋਜਨਾ ਪੁਲਿਸ ਅਤੇ ਨੌਜਵਾਨਾਂ ਵਿਚਕਾਰ ਇੱਕ ਪੁਲ ਦਾ ਕੰਮ ਕਰਦਿਆਂ ਵਿਸ਼ਵਾਸ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਡੀਐਸਪੀ ਸੀ.ਏ.ਡੀ. ਪ੍ਰਭਜੋਤ ਕੌਰ ਦੁਆਰਾ ਐਸਪੀਸੀ ਸਕੀਮ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਇਸ ਪ੍ਰੋਗਰਾਮ ...







