ਪੰਜਾਬ ਸਰਕਾਰ ਮੱਛੀ ਪਾਲਣ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਲਗਾਤਾਰ ਸਰਗਰਮ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 21 ਨਵੰਬਰ
ਹਰ ਸਾਲ 21 ਨਵੰਬਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਕਾਸ ਵਿੱਚ ਸੂਬੇ ਦੀ ਸ਼ਾਨਦਾਰ ਪ੍ਰਗਤੀ ਅਤੇ ਇਸ ਨੂੰ ਵਧੇਰੇ ਟਿਕਾਊ ਤੇ ਲਾਹੇਵੰਦ ਧੰਦਾ ਬਣਾਉਣ ਬਾਰੇ ਪੰਜਾਬ ਸਰਕਾਰ ਵੱਲੋਂ ਚੁੱਕੇ ਜਾ ਰਹੇ ਸਰਗਰਮ ਕਦਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਖੇਤਰ ਵਿੱਚ ਸੂਬੇ ਦੀ ਪ੍ਰਗਤੀ ਦਾ ਵੇਰਵਾ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਅਧੀਨ ਰਕਬਾ 43,685 ਏਕੜ ਵਿੱਚ ਫੈਲਿਆ ਹੋਇਆ ਹੈ, ਜਿਸ ਤੋਂ ਸਲਾਨਾ ਲਗਭਗ ਦੋ ਲੱਖ ਮੀਟ੍ਰਿਕ ਟਨ ਤੋਂ ਵੱਧ ਮੱਛੀ ਦਾ ਉਤਪਾਦਨ ਹੋ ਰਿਹਾ ਹੈ। ਇਸਦੇ ਨਾਲ ਹੀ ਝੀਂਗਾ ਪਾਲਣ ਵਿੱਚ ਵੀ ਸੂਬੇ ਦੀ ਨਿਵੇਕਲੀ ਪਹੁੰਚ ਦੇ ਸ਼ਾਨਦਾਰ ਨਤੀਜੇ ਸਾਹਮਣੇ ਹਨ। ਉਨ੍ਹਾਂ ਦੱਸਿਆ ਕਿ 1,034 ਏਕੜ ਸੇਮ ਪ੍ਰਭਾਵਿਤ ਜ਼ਮੀਨ ਦੀ ਵਰਤੋਂ ਲਗਭਗ 2,759 ਮੀਟ੍ਰਿਕ ਟਨ ਝੀਂਗਾ ਪੈਦਾ ਕਰਨ ਲਈ ਕੀਤੀ ਜਾ ਰਹ...







