ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 31 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਸ਼ਹਿ ‘ਤੇ ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦੇ ਸੱਤ ਕਾਰਕੁੰਨਾਂ,ਜਿਨਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ,ਨੂੰ 15 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸੀਮਾ (30) ,ਅਮਨਦੀਪ ਸਿੰਘ ਉਰਫ਼ ਬੌਬੀ (23) ਦੋਵੇਂ ਵਾਸੀ ਫਕੀਰ ਸਿੰਘ ਕਲੋਨੀ ,ਅੰਮ੍ਰਿਤਸਰ, ਬਲਵਿੰਦਰ ਸਿੰਘ ਉਰਫ਼ ਕਾਕਾ (26), ਗੁਰਦੇਵ ਸਿੰਘ (40), ਕਰਨਪ੍ਰੀਤ ਸਿੰਘ (19) ਅਤੇ ਹਰਮਨ ਸਿੰਘ (19) ਸਾਰੇ ਵਾਸੀ ਪਿੰਡ ਕੱਕੜ (ਅੰਮ੍ਰਿਤਸਰ ਦਿਹਾਤੀ) ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਦੋਸ਼ੀਆਂ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ...







