ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਜਲੰਧਰ, 29 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ...








