ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 30 ਅਗਸਤ:
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵੱਲੋਂ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਗਿਆ ਹੁੰਦਾ ਤਾਂ ਤਬਾਹੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ‘ਚ ਲੱਖਾਂ ਦੀ ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸੂਬੇ ਨੂੰ ਕੋਈ ਸਹਾਇਤਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਨੇ ਹਾਲੇ ਤੱਕ ਇਸ ਗੰਭੀਰ ਸਥਿਤੀ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ।
ਹਰਿਆਣਾ ਦੇ ਰਵੱਈਏ 'ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਜਿੱਥੇ ਇੱਕ ਪਾਸੇ ਹਰਿਆਣਾ ਪੱਤਰ ਭੇਜ ਕੇ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ, ਉੱਥੇ ਦੂਜੇ ਪਾਸੇ ਉਸ ਨੇ ਇਹ ...








