ਬਲਜਿੰਦਰ ਢਿੱਲੋਂ ਨੇ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 12 ਸਤੰਬਰ:
ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਅੱਜ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਸ੍ਰੀ ਢਿੱਲੋਂ ਨੂੰ ਚੇਅਰਮੈਨ ਵਜੋਂ ਅਹੁਦਾ ਸੰਭਾਲਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਆਸ ਪ੍ਰਗਟਾਈ ਕਿ ਸ੍ਰੀ ਢਿੱਲੋਂ ਦੀ ਅਗਵਾਈ ਹੇਠ ਕਾਰਪੋਰੇਸ਼ਨ ਸੂਬੇ ਦੇ ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਇਲਾਵਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ ਅਤੇ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਚੇਅਰਮੈਨ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਰੰਗਲਾ ਪੰਜਾਬ' ਸਿਰਜਣ ਦੇ ਵਿਜ਼ਨ ਤਹਿਤ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ, ਸ੍ਰੀ ਬਲਜਿੰਦਰ ਸਿੰਘ ਢਿੱਲੋਂ ਨੇ ਕਿਸਾਨਾਂ ...








