ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਹੁਸ਼ਿਆਰਪੁਰ, 9 ਸਤੰਬਰ :
ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿਚ ਵੀ ਤੁਰੰਤ ਦਰਜ ਕਰਵਾਉਣ। ਇਸ ਦੇ ਨਾਲ ਹੀ ਮਕਾਨ/ਦੁਕਾਨ ਮਾਲਕਾਂ, ਮਕਾਨ/ਦੁਕਾਨ ’ਤੇ ਕਾਬਜ਼ ਵਿਅਕਤੀਆਂ, ਮਕਾਨਾਂ/ਦੁਕਾਨਾਂ ਦੇ ਇੰਚਾਰਜ ਵਿਅਕਤੀਆਂ ਨੂੰ ਵੀ ਹੁਕਮ ਦਿੱਤੇ...








