ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ 312 ਈਆਰਵੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ
ਚੰਡੀਗੜ੍ਹ, 1 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਗੁਰੂਗ੍ਰਾਮ ਦੇ ਲੇਜ਼ਰ ਵੈਲੀ ਪਾਰਕ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਰਿਆਣਾ ਪੁਲਿਸ ਲਈ 312 ਐਮਰਜੈਂਸੀ ਰਿਸਪਾਂਸ ਵ੍ਹੀਕਲਜ਼ (ਈਆਰਵੀ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਨ੍ਹਾਂ ਵਾਹਨਾਂ ਵਿੱਚ 310 ਮੋਟਰਸਾਈਕਲ ਅਤੇ 2 ਹੋਂਡਾ ਐਲੀਵੇਟ ਗੱਡੀਆਂ ਸ਼ਾਮਲ ਹਨ, ਜਿਨ੍ਹਾਂ ਨੂੰ ਹੋਂਡਾ ਇੰਡੀਆ ਫਾਊਂਡੇਸ਼ਨ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਦੇ ਤਹਿਤ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਉਪਲਬਧ ਕਰਵਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲ ਸੂਬੇ ਵਿੱਚ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਐਮਰਜੈਂਸੀ ਸਥਿਤੀ ਵਿੱਚ ਲੋਕਾਂ ਤੱਕ ਜਲਦੀ ਸਹਾਇਤਾ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਪੁਲਿਸ ਵਿਵਸਥਾ ਨੂੰ ਆਧੁਨਿਕ ਅਤੇ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਨਵੀਆਂ ਈਆਰਵੀ ਦੇ ਮਾਧਿਅਮ ਰਾਹੀਂ ਪੁਲਿਸ ਦੀ ਪਹੁੰਚ ਵਧੇਗੀ ਅਤੇ ਸੰਕਟ ਦੀ ਸਥਿਤੀ ਵਿੱਚ ਲੋਕਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਤੇਜ਼ੀ ਨਾਲ ਸਹਾਇ...








