ਨਿੱਜੀ ਵਾਹਨਾਂ ਦੀ ਵਰਤੋਂ ਘਟਾਉਣ ਲਈ ਹਰ ਪਿੰਡ ਅਤੇ ਸ਼ਹਿਰ ਨੂੰ ਬੱਸ ਸੇਵਾ ਨਾਲ ਜੋੜਿਆ ਜਾਵੇ – ਮੁੱਖ ਮੰਤਰੀ
ਚੰਡੀਗੜ੍ਹ, 26 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀ ਖਪਤ ਨੂੰ ਘਟਾਉਣ ਲਈ ਨਿੱਜੀ ਵਾਹਨਾਂ ਦੀ ਵਰਤੋਂ ਵਿੱਚ ਕਮੀ ਲਿਆਉਣਾ ਜ਼ਰੂਰੀ ਹੈ ਅਤੇ ਇਹ ਉਦੋਂ ਹੀ ਹੋਵੇਗਾ ਜਦੋਂ ਵੱਧ ਤੋਂ ਵੱਧ ਲੋਕਾਂ ਤੱਕ ਸਰਕਾਰੀ ਬੱਸਾਂ ਦੀ ਸਹੂਲਤ ਪਹੁੰਚੇਗੀ। ਇਸ ਲਈ ਟਰਾਂਸਪੋਰਟ ਵਿਭਾਗ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਧੀ ਹੋਈ ਆਬਾਦੀ ਅਤੇ ਭਵਿੱਖ ਵਿੱਚ ਪੈਦਾ ਹੋਣ ਵਾਲੀ ਮੰਗ ਦੇ ਅਨੁਸਾਰ ਪੂਰੇ ਸੂਬੇ ਦਾ ਰੂਟਮੈਪ ਬਨਾਉਣ ਅਤੇ ਰਿਵਾਈਜ਼ਡ ਰੂਟ ਪਲਾਨ ਦੇ ਅਨੁਸਾਰ ਵੱਧ ਤੋਂ ਵੱਧ ਪਿੰਡਾਂ ਅਤੇ ਸ਼ਹਿਰਾਂ ਨੂੰ ਬੱਸ ਸਹੂਲਤ ਨਾਲ ਜੋੜਨ।
ਮੁੱਖ ਮੰਤਰੀ ਨੇ ਇਹ ਨਿਰਦੇਸ਼ ਮੰਗਲਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਦੇ ਤਹਿਤ ਟਰਾਂਸਪੋਰਟ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਲਈ ਆਯੋਜਿਤ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਭਵਿੱਖ ਵਿੱਚ ਮੰਗ ਦੇ ਅਨੁਸਾਰ ਟਰਾਂਸਪੋਰਟ ਵਿਭਾਗ ਵੱਲੋਂ ਅਪਣਾਈਆਂ ਜਾਣ ਵਾਲੀਆਂ ਨਵੀਆਂ ਤਕਨੀਕਾਂ ਅਤੇ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ ਅਤੇ ਇਨ੍ਹਾਂ ਦੇ ਸਬੰਧ ...








