Shadow

Tag: top news

ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਗਰੀਬ ਭਲਾਈ ਦੀ ਦਿਸ਼ਾ ਵਿੱਚ ਹੋਏ ਉਲੇਖਯੋਗ ਅਤੇ ਹਾਂਪੱਖੀ ਬਦਲਾਅ – ਸ੍ਰੀ ਕ੍ਰਿਸ਼ਨ ਕੁਮਾਰ ਬੇਦੀ

ਪਿਛਲੇ 12 ਸਾਲਾਂ ਵਿੱਚ ਸੂਬੇ ਵਿੱਚ ਗਰੀਬ ਭਲਾਈ ਦੀ ਦਿਸ਼ਾ ਵਿੱਚ ਹੋਏ ਉਲੇਖਯੋਗ ਅਤੇ ਹਾਂਪੱਖੀ ਬਦਲਾਅ – ਸ੍ਰੀ ਕ੍ਰਿਸ਼ਨ ਕੁਮਾਰ ਬੇਦੀ

haryana
ਚੰਡੀਗੜ੍ਹ, 4 ਜੂਨ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਅਨੁਸੂਚਿਤ ਜਾਤੀਆਂ ਅਤੇ ਪਿਛੜੇ ਵਰਗ ਭਲਾਈ ਅਤੇ ਅੰਤੋਂਦੇਯ ਵਿਭਾਗ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅਤੇ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਅੱਜ ਪੰਚਕੂਲਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ, ਹਰਿਆਣਾ ਰਾਜ ਸਮਾਜ ਭਲਾਈ ਬੋਰਡ, ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਅਤੇ ਹਰਿਆਣਾ ਕੇਸ਼ਕਲਾ ਤੇ ਸਕਿਲ ਵਿਕਾਸ ਬੋਰਡ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੂੰ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਵਾਲਿਆਂ ਵਿੱਚ ਹਰਿਆਣਾ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਇਸ਼ਵਰ ਸਿੰਘ ਪਲਾਕਾ, ਵਾਈਸ-ਚੇਅਰਮੈਨ ਸ੍ਰੀ ਭਾਰਤ ਭੂਸ਼ਣ ਟਾਕ ਅਤੇ ਮੈਂਬਰ ਸ੍ਰੀ ਮੋਹਿਤ ਵਾਲਮਿਕੀ, ਸ੍ਰੀ ਜਿਤੇਂਦਰ ਵਾਲਮਿਕੀ, ਸ੍ਰੀਮਤੀ ਰੇਖਾ ਰਾਣੀ, ਸ੍ਰੀ ਸੰਜੀਵ ਘਾਰੂ ਅਤੇ ਸ੍ਰੀ ਚੰਦਰਪ੍ਰਕਾਸ਼ ਬੋਸਤੀ; ਹਰਿਆਣਾ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਮੈਨ ਕੈਪਟਨ ਯੋਗੇਸ਼ ਬੈਰਾਗੀ; ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਚੇਅਰਮੈਨ ਜਸਮ...
ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ – ਮੁੱਖ ਮੰਤਰੀ

ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ – ਮੁੱਖ ਮੰਤਰੀ

haryana
ਚੰਡੀਗੜ੍ਹ, 4 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰੇਕ ਸੂਬਾ ਵਾਸੀ ਨੂੰ ਰਹਿਣ ਲਈ ਛੱਤ ਦੇਣਾ ਸਰਕਾਰ ਦੀਆਂ ਪ੍ਰਾਥਮਿਕਤਾਵਾਂ ਵਿੱਚ ਸ਼ਾਮਲ ਹੈ ਅਤੇ ਮੌਜੂਦਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਇਹ ਕਾਰਜ ਮਿਸ਼ਨ ਮੋਡ ਵਿੱਚ ਕੀਤਾ ਜਾ ਰਿਹਾ ਹੈ। ਉਹਨਾਂ ਨੇ ਹਾਊਸਿੰਗ ਫਾਰ ਆਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਬਾਕੀ ਬਚੇ ਸਾਰੇ ਯੋਗ ਪਰਿਵਾਰਾਂ ਦੀ ਪਛਾਣ ਕਰਕੇ ਉਹਨਾਂ ਨੂੰ ਮਕਾਨ ਮੁਹੱਈਆ ਕਰਵਾਉਣ ਦੀ ਵਿਸਤਾਰ ਕਾਰਜ ਯੋਜਨਾ ਤਿਆਰ ਕਰਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਹਰਿਆਣਾ ਵਿਜ਼ਨ-2047 ਤਹਿਤ ਹਾਊਸਿੰਗ ਫਾਰ ਆਲ ਵਿਭਾਗ ਦੇ ਅਗਲੇ 5 ਸਾਲਾਂ ਦੇ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਦਿੱਤੇ। ਉਹਨਾਂ ਕਿਹਾ ਕਿ ਜੇਕਰ ਕਿਸੇ ਅਯੋਗ ਵਿਅਕਤੀ ਜਾਂ ਪਰਿਵਾਰ ਨੂੰ ਯੋਜਨਾ ਦਾ ਲਾਭ ਦਿੱਤਾ ਜਾਂਦਾ ਹੈ ਤਾਂ ਸੰਬੰਧਿਤ ਅਧਿਕਾਰੀ-ਕਰਮਚਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹਾਊਸਿੰਗ ਫਾਰ ਆਲ ਦੇ ਡਾਇਰੈਕਟਰ ਜਨਰਲ ਸ੍ਰੀ ਜੇ ਗਣੇਸ਼ਨ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ), ਪ੍ਰਧਾਨ ...
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ

hot news
ਗੁਰਦਾਸਪੁਰ 4 ਜੂਨ - ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਸ਼ੁਰੂ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ. ਡੀ.ਬੀ.ਈ.ਈ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਨੌਜਵਾਨ ਜੋ ਰੋਜਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ https://pminternship.mca.gov.in/ ਵੈਬਸਾਈਟ 'ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ  ਪੜਾਅ 3 ਦੇ ਤਹਿਤ ਚੋਟੀ ਦੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ ਤਜਰਬਾ ਅਤੇ ਹੁਨਰ ਪ੍ਰਾਪਤ ਕਰਨ ਲਈ ਅਰਜੀ ਫਾਰਮ ਅਪਲਾਈ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਸ ਸਕੀਮ ਦਾ ਉਦੇਸ਼ ਨੌਜਵਾਨਾਂ ਨੂੰ ਅਸਲ ਕਾਰੋਬਾਰੀ ਮਾਹੌਲ ਵਿੱਚ ਸਿਖਲਾਈ ਦੇ ਕੇ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਹੈ । ਚੁਣੇ ਗਏ ਇੰਟਰਨਜ਼ ਨੂੰ ਪੂਰੀ ਇੰਟਰਨਸ਼ਿਪ ਦੌਰਾਨ 9,000/- ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਜੋ ਸਿੱਖਿਆਰਥੀ/ਨੌਜਵਾਨ ਇਸ ਇੰਟਰਨਸ਼ਿਪ ਨੂੰ ਪੂਰਾ ਕਰੇਗਾ, ਉਸਨੂੰ  ਸਰਕਾਰ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਯਤੀ ਬੀਮਾ ਯੋਜਨਾ ਅਤੇ  ਪ੍ਰਧਾਨ ਮੰਤਰੀ ਸੁਰੱਖਿਆ  ਬੀਮਾ ਤਹਿਤ ਬੀਮਾ ਕਰਵਰੇਜ ਵੀ ਪ੍ਰਦਾਨ ਕੀਤਾ ਜਾਵੇਗ...
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

hot news
ਮਾਨਸਾ, 04 ਜੂਨ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਮੈਰਿਜ਼ ਪੈਲਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਜ਼, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਣੀ ਵਰਤੋਂ ਨਹੀਂ ਕਰ ਸਕਦਾ।            ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

hot news
ਹੁਸ਼ਿਆਰਪੁਰ, 4 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਸਥਿਤ ਕੋਕਿਲਾ ਵਿਹਾਰ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਪੀਣਯੋਗ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਘਰੇਲੂ ਖਰਚੇ ਕਾਫ਼ੀ ਘੱਟ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਵਿੱਚ ਵਿਕਾਸ ਪਹਿਲਕਦਮੀਆਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ...
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

hot news
ਸੁਨਾਮ, 4 ਜੂਨ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਹਾਜ਼ਰੀਨ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਡਟ ਕੇ ਲੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਇਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਵੀ ਆਪਣਾ ਯੋਗਦਾਨ ਪਾਉਣਾ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ...
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

hot news
ਚੰਡੀਗੜ੍ਹ/ਲੁਧਿਆਣਾ 04 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ਵਿੱ...
ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ

ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ

National
ਹੁਸ਼ਿਆਰਪੁਰ। ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਡਾ. ਮੁਕੇਸ਼ ਕਾਂਡਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ, ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ, ਚੇਅਰਪਰਸਨ ਕਰਮਜੀਤ ਕੌਰ, ਸਰਪੰਚ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਾ. ਮੁਕੇਸ਼ ਕਾਂਡਾ ਅਤੇ ਗੁਰਵਿੰਦਰ ਪਾਬਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰੀ ਆਜ਼ਾਦੀ ਦਿੱਤੀ ਗਈ ਹੈ। ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪ...
ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ

local news
ਲੁਧਿਆਣਾ, 4 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਵੱਲੋਂ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਇਹਨਾਂ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੀਆਂ ਗਤੀਵਿਧੀਆਂ ਦਾ ਰਿਵਿਊ ਕਰਨ ਸਬੰਧੀ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਮੀਟਿੰਗ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸਬੰਧੀ ਸਮੱਸਿਆਵਾਂ ਦੇ ਹੱਲ,...
ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ

ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ

local news
ਜਲੰਧਰ, 4 ਜੂਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ. ਨੇ ਅੱਜ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਰੇ ਬੈਂਕਾਂ ਨੂੰ ਖੇਤੀਬਾੜੀ ਅਤੇ ਇਸ ਨਾਲ ਜੁੜੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਖੇਤੀਬਾੜੀ, ਡੇਅਰੀ, ਪਸ਼ੂ ਪਾਲਣ, ਮੱਛੀ ਪਾਲਣ ਸਬੰਧੀ ਵੱਖ-ਵੱਖ ਸਕੀਮਾਂ ਨੂੰ ਤਵਜੋਂ ਦਿੰਦਿਆਂ ਇਨ੍ਹਾਂ ਸਕੀਮਾਂ ਤਹਿਤ ਖੁੱਲ੍ਹ ਦਿਲੀ ਨਾਲ ਕਰਜ਼ੇ ਪ੍ਰਦਾਨ ਕੀਤੇ ਜਾਣ। ਮੀਟਿੰਗ ਦੌਰਾਨ ਵਿੱਤੀ ਸਾਲ 2025-26 ਦੀ ਸਲਾਨਾ ਕਰਜ਼ਾ ਯੋਜਨਾ ਦੀ 31 ਮਾਰਚ, 2026 ਨੂੰ ਖ਼ਤਮ ਹੋਈ ਤਿਮਾਹੀ ਲਈ ਮਿੱਥੇ ਗਏ ਟੀਚਿਆਂ ਅਤੇ ਨਤੀਜਿਆਂ ਦੀ ਸਮੀਖਿਆਂ ਕਰਦਿਆਂ ਉਨ੍ਹਾਂ ਕਿਹਾ ਕਿ ਬੈਂਕਾਂ ਨੂੰ ਸੀ.ਡੀ. ਰੇਸ਼ੋ ਵਿੱਚ ਹੋਰ ਸੁਧਾਰ ਕਰਨ ਦੀ ਲੋੜ ਹੈ। ਉਨ੍ਹਾਂ ਸਵੈ ਸਹਾਇਤਾ ਸਮੂਹ ਦੀਆਂ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀ ਵੀ ਹਦਾਇਤ ਕੀਤੀ। ਐਲ.ਡੀ.ਐਮ. ਐੱਮ. ਐੱਸ. ਮੋਤੀ ਨ...