Shadow

Tag: top news

ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਕੈਬਿਨਟ ਮੰਤਰੀ ਗੋਇਲ ਵੱਲੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

hot news
ਲਹਿਰਾਗਾਗਾ 23 ਮਈ ( ):----ਪੰਜਾਬ ਅੰਦਰ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਨੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ, ਸਿਖਿਆ ਕ੍ਰਾਂਤੀ ਦੇ ਤਹਿਤ ਜਿੱਥੇ ਸਕੂਲਾਂ ਦੀ ਨਹਾਰ ਬਦਲੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀ ਵੱਧ ਚੜ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ ਕਿਉਂਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਰਿਹੈ ਤੇ ਹਰ ਖੇਤਰ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੱਲਾਂ ਮਾਰ ਰਹੇ ਹਨ ।ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਤੇ ਮਹਿਲਾ ਅਗਰਵਾਲ ਸਭਾ ਦੇ ਸੂਬਾ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ+2 (ਸੀਨੀਅਰ ਸੈਕੰਡਰੀ) ਦੇ ਘੋਸ਼ਤ ਨਤੀਜੇ ਵਿੱਚੋਂ ਲਹਿਰਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੇ ਵਿਦਿਆਰਥੀ ਸੁਰਿੰਦਰ ਸਿੰਘ ਪੁੱਤਰ ਅਮਰਦਾਸ ਸਿੰਘ ਜਿਸ ਨੇ ਸੂਬਾ ਪੱਧਰੀ ਮੈਰਿਟ ਵਿੱਚ 9ਵਾਂ ਸਥਾਨ ਹਾਸਲ ਕ...
ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ

ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ

breaking news
ਚੰਡੀਗੜ•, 23 ਮਈ: ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਕਾਰਨ ਹੀਟ ਸਟ੍ਰੈਸ, ਹੀਟ  ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਦਿਲ ਅਤੇ ਸਾਹ ਸਬੰਧੀ ਦਿੱਕਤਾਂ ਵਿੱਚ ਵੀ ਵਾਧਾ ਹੁੰਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।'' ਉਨ•ਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈ.ਵੀ. ਫਲੂਇਡਜ਼ ਸ਼ਾਮਲ ...
ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ

ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਧੂਰੀ ‘ਚ ਕੀਤਾ ਚੋਣ ਪ੍ਰਚਾਰ

hot news
ਧੂਰੀ, 23 ਮਈ: ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਅੱਜ ਧੂਰੀ ਦੇ ਵਾਰਡ ਨੰਬਰ 9 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨਦੀਪ ਕੌਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਕੌਂਸਲ ਵਿੱਚ ਭੇਜਣ। ਇਸ ਦੌਰਾਨ ਸੰਬੋਧਨ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਹੁੰ ਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਵਿਕਾਸ ਦੇ ਆਧਾਰ ‘ਤੇ ਹੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਕੋਲੋਂ ਸਮਰਥਨ ਮੰਗਿਆ ਜਾ ਰਿਹਾ ਹੈ। ਉਨ੍ਹਾਂ ਵਾਰਡ ਨੰਬਰ 9 ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ ਅਤੇ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਬਾਕੀ ਰਹਿੰਦੇ ਕੰਮ ਮੁਕੰਮਲ ਹੋਣ ਉਪਰੰਤ ਧੂਰੀ ਸੂਬੇ ਦਾ ਇੱਕ ਮਾਡਲ ਸ਼ਹਿਰ ਬਣੇਗਾ। ਚੋਣ ਪ੍ਰਚਾਰ ਦੌਰਾਨ ਧੂਰੀ ਹਲਕੇ ਦੇ ਮੀਡੀਆ ਕੋਆਰਡੀਨੇਟਰ ਮੰਨੂ ਸ਼ਰਮਾ ਬੇਨੜਾ ਵੀ ਵਿ...
ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ

ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਚੋਣ ਅਮਲੇ ਦੀ ਦੂਜੀ ਫਾਈਨਲ ਰਿਹਰਸਲ ਸੰਪੰਨ

hot news
ਅਮਰਗੜ੍ਹ, 23 ਮਈ :                 ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਤਾਇਨਾਤ ਚੋਣ ਅਮਲੇ ਦੀ ਦੂਜੀ ਅਤੇ ਫਾਈਨਲ ਰਿਹਰਸਲ ਅੱਜ ਸਥਾਨਕ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਅਮਰਗੜ੍ਹ ਹਰੰਬਸ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਰਿਹਰਸਲ ਦੌਰਾਨ ਚੋਣ ਅਮਲੇ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਚੋਣਾਂ ਦੌਰਾਨ ਨਿਭਾਈ ਜਾਣ ਵਾਲੀ ਡਿਊਟੀ ਬਾਰੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਪ੍ਰਕਿਰਿਆ, ਮੌਕ ਪੋਲ, ਸੀਲਿੰਗ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ ਗਿਆ। ਰਿਟਰਨਿੰਗ ਅਫ਼ਸਰ ਹਰੰਬਸ ਸਿੰਘ ਨੇ ਕਿਹਾ ਕਿ ਚੋਣਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ 25 ਮਈ ਨੂੰ ਪੋਲਿੰਗ ਪਾਰਟੀਆਂ ਨੂੰ ਸਰਕਾਰੀ ਕਾਲਜ ਅਮਰਗੜ੍ਹ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ...
ਪਿੰਡ ਛਾਪਾ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

ਪਿੰਡ ਛਾਪਾ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ

local news
ਮਹਿਲ ਕਲਾਂ, 23 ਮਈ- ਡਾਕਟਰ ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਛਾਪਾ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਛਾਪਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾਕਟਰ ਸੁਰਿੰਦਰਾ ਸਿੰਘ, ਸਹਾਇਕ ਪ੍ਰੋਫੈਸਰ, ਕੇ.ਵੀ.ਕੇ ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਦਾ ਧਿਆਨ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ, ਸ਼ਾਮ ਵੇਲੇ ਬਿਜਾਈ ਅਤੇ ਇਸ ਵਿਧੀ ਨਾਲ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਨਦੀਨ ਦੀ ਸਹੀ ਪਛਾਣ ਹੋਣ ਉਪਰੰਤ ਹੀ ਸਿਫਾਰਸ਼ ਕੀਤੇ ਗਏ ਨਦੀਨਾਸ਼ਕਾਂ ਦੀ ਵਰਤੋਂ ਹੀ ਕੀਤੀ ਜਾਵੇ ਅਤੇ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲੀਟਰ ਪੈਂਡੀ ਮੈਥਾਲੀਨ ਅਤੇ 100 ...
ਪਿੰਡ ਖਿਆਲੀ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ

ਪਿੰਡ ਖਿਆਲੀ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕੈਂਪ

local news
ਮਹਿਲ ਕਲਾਂ, 23 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਖਿਆਲੀ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਜਰਨੈਲ ਸਿੰਘ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ।ਉਹਨਾਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਾਨਸੂਨ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੱਦੂ ਵਾਲਾ ਝੋਨਾ 17 ਜੂਨ ਤੋਂ ਪਹਿਲਾਂ ਨਾ ਲਗਾਇਆ ਜਾਵੇ। ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ, ਮਹਿਲ ਕਲਾਂ ਡਾ. ਜਸਮੀਨ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਦਾ ਧਿਆਨ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜਮੀਨਾਂ, ਸਵੇ...
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੁਲਿਸ ਆਬਜ਼ਰਵਰ ਸੁਖਵੰਤ ਸਿੰਘ ਗਿੱਲ 24 ਮਈ ਨੂੰ ਮਾਨਸਾ ਵਿਖੇ ਪੁੱਜਣਗੇ

local news
ਮਾਨਸਾ, 23 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਅਧੀਨ ਆਉਂਦੀਆਂ ਤਿੰਨ ਨਗਰ ਕੌਂਸਲਾਂ ਤੇ ਦੋ ਨਗਰ ਪੰਚਾਇਤਾਂ ਅੰਦਰ 26 ਮਈ ਨੂੰ ਕਰਵਾਈਆਂ ਜਾ ਰਹੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਆਬਜ਼ਰਵਰ ਵਜੋਂ ਤਾਇਨਾਤ ਕੀਤੇ ਗਏ, ਸੀਨੀਅਰ ਆਈ.ਪੀ.ਐਸ. ਅਫ਼ਸਰ ਸ. ਸੁਖਵੰਤ ਸਿੰਘ ਗਿੱਲ, ਡੀ.ਆਈ.ਜੀ. (ਇੰਟੈਲੀਜੈਂਸ) 24 ਮਈ ਨੂੰ ਮਾਨਸਾ ਵਿਖੇ ਪੁੱਜ ਰਹੇ ਹਨ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਕੋਈ ਵੀ ਨਾਗਰਿਕ, ਉਨ੍ਹਾਂ ਦੇ ਮੋਬਾਈਲ ਨੰਬਰ 8837545532 ਉਤੇ ਸੰਪਰਕ ਕਰ ਸਕਦਾ ਹੈ ਜਾਂ ਈ-ਮੇਲ ਆਈ.ਡੀ. dig.int1.police@punjab.gov.in ਉਤੇ ਆਪਣੀ ਸ਼ਿਕਾਇਤ, ਸੁਝਾਅ ਜਾਂ ਸੂਚਨਾ ਭੇਜ ਸਕਦਾ ਹੈ।...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਜਾਰੀ

local news
ਬਰਨਾਲਾ, 23 ਮਈ-  ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਵੱਲੋਂ 26 ਮਈ 2026 ਨੂੰ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਵਿਘਨ ਨੇਪਰੇ ਚਾੜ੍ਹਨ ਲਈ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਦੀ ਵਰਤੋਂ ਕਰਦਿਆਂ, ਚੋਣਾਂ ਵਾਲੇ ਦਿਨ ਜ਼ਿਲ੍ਹਾ ਬਰਨਾਲਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਵਿਸ਼ੇਸ਼ ਪਾਬੰਦੀਆਂ ਲਗਾਈਆਂ ਗਈਆਂ ਹਨ। ਇਹਨਾਂ ਹੁਕਮਾਂ ਤਹਿਤ ਕਿਸੇ ਵੀ ਉਮੀਦਵਾਰ ਜਾਂ ਉਸਦੇ ਸਮਰਥਕ ਵੱਲੋਂ ਪੋਲਿੰਗ ਬੂਥਾਂ ਜਾਂ ਜਨਤਕ/ਨਿੱਜੀ ਜਗ੍ਹਾ ‘ਤੇ  ਪ੍ਰਚਾਰ, ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ ਜਾਂ ਹੁੱਲੜਬਾਜ਼ੀ ਕਰਨ 'ਤੇ ਮੁਕੰਮਲ ਮਨਾਹੀ ਹੈ। ਇਸ ਦੇ ਨਾਲ ਹੀ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਕੋਰਡਲੈਸ ਫੋਨ, ਵਾਇਰਲੈਸ ਸੈੱਟ, ਲਾਊਡਸਪੀਕਰ ਜਾਂ ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ, ਹਾਲਾਂਕਿ ਇਹ ਪਾਬੰਦੀ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵ...
IPL 2026: ਗੁਜਰਾਤ ਨੇ CSK ਨੂੰ 89 ਦੌੜਾਂ ਨਾਲ ਹਾਰ ਕੇ ਟੂਰਨਾਮੈਂਟ ਤੋਂ ਕੀਤਾ ਬਾਹਰ

IPL 2026: ਗੁਜਰਾਤ ਨੇ CSK ਨੂੰ 89 ਦੌੜਾਂ ਨਾਲ ਹਾਰ ਕੇ ਟੂਰਨਾਮੈਂਟ ਤੋਂ ਕੀਤਾ ਬਾਹਰ

Sports
CSK knocked out IPL 2026: ਗੁਜਰਾਤ ਟਾਈਟਨਜ਼ ਨੇ ਪਹਿਲਾਂ ਸ਼ਾਨਦਾਰ ਬੱਲੇਬਾਜ਼ੀ ਨਾਲ 229 ਦੌੜਾਂ ਬਣਾਈਆਂ ਅਤੇ ਫਿਰ ਇੱਕ ਘਾਤਕ ਗੇਂਦਬਾਜ਼ੀ ਹਮਲੇ ਨਾਲ ਚੇਨਈ ਸੁਪਰ ਕਿੰਗਜ਼ ਨੂੰ 140 ਦੌੜਾਂ 'ਤੇ ਆਊਟ ਕਰ ਦਿੱਤਾ, ਜਿਸ ਨਾਲ 89 ਦੌੜਾਂ ਦੀ ਵਿਆਪਕ ਜਿੱਤ ਦਰਜ ਕੀਤੀ। ਇਸ ਜਿੱਤ ਨਾਲ ਗੁਜਰਾਤ ਨੇ 18 ਅੰਕਾਂ ਨਾਲ ਅੰਕ ਸੂਚੀ ਦੇ ਸਿਖਰਲੇ ਦੋ ਸਥਾਨਾਂ ਵਿੱਚ ਆਪਣਾ ਸਥਾਨ ਪੱਕਾ ਕਰ ਲਿਆ, ਜਦੋਂ ਕਿ 12 ਅੰਕਾਂ 'ਤੇ ਫਸੀ ਸੀਐਸਕੇ ਟੂਰਨਾਮੈਂਟ ਤੋਂ ਬਾਹਰ ਹੋਣ ਵਾਲੀ ਤੀਜੀ ਟੀਮ ਬਣ ਗਈ। ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਟਾਸ ਹਾਰ ਕੇ ਗੁਜਰਾਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਗਿੱਲ, ਸਾਈ ਸੁਦਰਸ਼ਨ ਅਤੇ ਜੋਸ ਬਟਲਰ ਦੇ ਅਰਧ ਸੈਂਕੜਿਆਂ ਦੀ ਬਦੌਲਤ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ 'ਤੇ 229 ਦੌੜਾਂ ਬਣਾਈਆਂ। ਸਾਈ ਸੁਧਰਸਨ ਨੇ 53 ਗੇਂਦਾਂ ਵਿੱਚ 7 ​​ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 84 ਦੌੜਾਂ, ਸ਼ੁਭਮਨ ਗਿੱਲ ਨੇ 37 ਗੇਂਦਾਂ ਵਿੱਚ 7 ​​ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 64 ਦੌੜਾਂ ਅਤੇ ਜੋਸ ਬਟਲਰ ਨੇ 27 ਗੇਂਦਾਂ ਵਿੱਚ 54 ਦੌੜਾਂ ਬਣਾਈਆਂ। ...
ਸਰੀਰ ਵਿੱਚ ਵਿਟਾਮਿਨ-ਸੀ ਦੀ ਕਮੀ ਹੋਣ ‘ਤੇ ਕਿਹੜੇ ਲੱਛਣ ਦਿਖਾਈ ਦਿੰਦੇ ਹਨ? ਜਾਣੋ ਖੁਰਾਕ ਬਾਰੇ

ਸਰੀਰ ਵਿੱਚ ਵਿਟਾਮਿਨ-ਸੀ ਦੀ ਕਮੀ ਹੋਣ ‘ਤੇ ਕਿਹੜੇ ਲੱਛਣ ਦਿਖਾਈ ਦਿੰਦੇ ਹਨ? ਜਾਣੋ ਖੁਰਾਕ ਬਾਰੇ

health
ਸਰੀਰ ਨੂੰ ਪੋਸ਼ਣ ਅਤੇ ਮਜ਼ਬੂਤੀ ਦੇਣ ਲਈ ਸੰਤੁਲਿਤ ਖੁਰਾਕ ਜ਼ਰੂਰੀ ਹੈ। ਵਿਟਾਮਿਨ, ਫਾਈਬਰ ਅਤੇ ਖਣਿਜਾਂ ਨਾਲ ਭਰਪੂਰ ਤਾਜ਼ੇ ਭੋਜਨ ਖਾਣ ਨਾਲ ਊਰਜਾ ਮਿਲਦੀ ਹੈ ਅਤੇ ਬਿਮਾਰੀ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਵਿਟਾਮਿਨ ਦੀ ਕਮੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ ਅਤੇ ਸਮੁੱਚੀ ਸਿਹਤ 'ਤੇ ਮਾੜਾ ਪ੍ਰਭਾਵ ਪਾ ਸਕਦੀ ਹੈ। ਇਸ ਲਈ ਵਿਟਾਮਿਨ ਸਰੀਰ ਲਈ ਜ਼ਰੂਰੀ ਹਨ। ਵਿਟਾਮਿਨ ਸੀ ਖਾਸ ਤੌਰ 'ਤੇ ਮਹੱਤਵਪੂਰਨ ਹੈ। ਇਹ ਬਿਮਾਰੀ ਅਤੇ ਲਾਗ ਤੋਂ ਬਚਾਉਂਦਾ ਹੈ। ਇਸ ਲਈ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਵਿਟਾਮਿਨ ਸੀ ਸਾਡੀ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਹੋਵੇ। ਵਿਟਾਮਿਨ ਸੀ ਨਾਲ ਭਰਪੂਰ ਖੁਰਾਕ ਆਂਵਲਾ: ਆਂਵਲਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਇਨ੍ਹਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਵਿਟਾਮਿਨ ਸੀ ਦੀ ਲੋੜੀਂਦੀ ਮਾਤਰਾ ਮਿਲਦੀ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਸਮੇਤ ਕਈ ਬਿਮਾਰੀਆਂ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਇਸ ਲਈ ਆਪਣੀ ਖੁਰਾਕ ਵਿੱਚ ਆਂਵਲਾ ਸ਼ਾਮਲ ਕਰੋ। ਵਿਟਾਮਿਨ ਸੀ ਨਾਲ ਭਰਪੂਰ ਖੱਟੇ ਫਲ: ਪੋਸ਼ਣ ਵਿਗਿਆਨੀਆਂ ਦਾ ਕਹਿਣਾ ਹੈ ...