ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ
ਚੰਡੀਗੜ੍ਹ, 7 ਫਰਵਰੀ 2026
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ) ਦੇ ਟਿਕਾਣੇ ਦੱਸਣਾ ਇੱਕ ਸੰਸਦ ਮੈਂਬਰ ਦੀ ਬੇਹੱਦ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਹਰਕਤ ਹੈ। ਇੱਕ ਜ਼ਿੰਮੇਵਾਰ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਨਸ਼ਾ ਰੋਕਣ ਦੀ ਬਜਾਏ ਨਸ਼ਾ ਵਿਕਣ ਵਾਲੀਆਂ ਥਾਵਾਂ ਨੂੰ ਪ੍ਰਮੋਟ ਕਰਨਾ ਸ਼ੋਭਾ ਨਹੀਂ ਦਿੰਦਾ।
ਪੰਨੂ ਨੇ ਕਿਹਾ ਕਿ ਚਾਹੇ 10 ਸਾਲਾਂ ਦਾ ਅਕਾਲੀ-ਭਾਜਪਾ ਰਾਜ ਰਿਹਾ ਹੋਵੇ ਜਾਂ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਖੁਦ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ, ਇਨ੍ਹਾਂ ਸਾਰਿਆਂ ਨੇ ਪੰਜਾਬ ਵਿੱਚ ਨਸ਼ੇ ਨੂੰ ਫਲਣ-ਫੁੱਲਣ ਦਿੱਤਾ ਅਤੇ ਇਸ ਨੂੰ ਰੋਕਣ ਲਈ ਕਦੇ ਵੀ ਕੋਈ ਠੋਸ ਕਦਮ ਨਹੀਂ ਚੁੱਕੇ।
ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਮੂਹ ਸੂਬਾ ਵਾਸੀਆਂ ਨੂੰ ਨਾਲ ਲੈ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਰਹੀ ਹੈ, ਜਿਸ ਨੇ ਨਸ਼ਾ ਤਸਕਰਾਂ ਵਿੱਚ ...








