ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ ‘ਤੇ ਕੀਤੀ ਛਾਪੇਮਾਰੀ; 208 ਕਾਬੂ
ਚੰਡੀਗੜ੍ਹ, 6 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 601 ਛਾਪੇਮਾਰੀਆਂ ਕੀਤੀਆਂ।
ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10 ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 5,110 ...








