Shadow

Tag: top news

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 122ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 244 ਗ੍ਰਿਫ਼ਤਾਰ

hot news
ਚੰਡੀਗੜ੍ਹ, 22 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 122ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 122ਵੇਂ ਦਿਨ ਪੁਲਿਸ ਟੀਮਾਂ ਨੇ 244 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 31208 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 20 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਹੁਸ਼ਿਆਰਪੁਰ ’ਚ ਸ਼ੁਰੂਆਤ

hot news
ਹੁਸ਼ਿਆਰਪੁਰ, 22 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਵਾਰਡ ਨੰਬਰ 21 ਅਤੇ 26 ਵਿਚ ਪੰਜਾਬ ਸਰਕਾਰ ਦੀ ’ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਭਲਾਈ ਦੇ ਕਾਰਜਾਂ ਤਹਿਤ ਇਹ ਇਕ ਇਤਿਹਾਸਕ ਪਹਿਲਕਦਮੀ ਹੈ ਜਿਸ ਤਹਿਤ ਸੂਬੇ ਦੇ ਕਰੀਬ 40 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ।                 ਲਾਭਪਾਤਰੀਆਂ ਨੂੰ ’ਮੇਰੀ ਰਸੋਈ’ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਦੇ ਰਸੋਈ ਦੇ ਵਿੱਤੀ ਬੋਝ ਨੂੰ ਘੱਟ ਕਰਨ ਵਿਚ ਵਰਦਾਨ ਸਾਬਤ ਹੋਵੇਗਾ ਕਿਉਂਕਿ ਰਾਸ਼ਨ ਕਿੱਟ ਵਿਚ 2 ਕਿਲੋ ਛੋਲਿਆਂ ਦੀ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਲਿਟਰ ਸਰੋਂ ਦਾ ਤੇਲ ਸ਼ਾਮਲ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ’ਮੇਰੀ ਰਸੋਈ’ ਯੋਜਨਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕ ਭਲਾਈ ਦੇ ਕਾਰਜ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਜਿਸ ਵਿਚ ਮੁਫ਼ਤ ਬਿਜਲੀ, ਮਿਆਰੀ ਸਿਹਤ ਸੇਵਾਵਾਂ, ਉਚ ਪੱਧਰੀ ਸਿੱਖਿਆ, ਮਹਿ...
ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ “ਆਪ” ਚ’ ਸ਼ਾਮਿਲ, ਵਿਰੋਧੀ ਪਸਤ

ਲਹਿਰਾਗਾਗਾ ਵਿੱਚ ਨਾਮਵਰ ਆੜਤੀ ਪਰਵੀਨ ਕੁਮਾਰ ਟਿੰਕਾ ਆਪਣੇ ਸੈਂਕੜੇ ਸਮਰਥਕਾਂ ਸਮੇਤ “ਆਪ” ਚ’ ਸ਼ਾਮਿਲ, ਵਿਰੋਧੀ ਪਸਤ

hot news
ਸੰਗਰੂਰ, 22ਮਈ- ਲਹਿਰਾਗਾਗਾ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਬਲ ਮਿਲਿਆ ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੇ ਨਾਮਵਰ ਆੜਤੀ ਸਵਰਗੀ ਰਾਮ ਨਾਥ ਜਲੂਰ ਵਾਲੇ ਦੇ ਪੋਤੇ ਪਰਵੀਨ ਕੁਮਾਰ ਟਿੰਕਾ ਨੇ ਆਪਣੇ ਸਮੁੱਚੇ ਪਰਿਵਾਰ ਅਤੇ ਸੈਂਕੜੇ ਸਮਰਥਕਾਂ ਨਾਲ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪ੍ਰਵੀਨ ਕੁਮਾਰ ਟਿੰਕਾ ਵੱਲੋਂ ਵਾਰਡ ਨੰਬਰ ਪੰਜ ਵਿੱਚ ਰੱਖੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੰਤਰੀ ਗੋਇਲ ਨੇ ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੇ ਨਾਲ "ਆਪ" ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਜਿੱਥੇ ਕਿ ਹਰ ਛੋਟੇ ਵੱਡੇ ਵਲੰਟੀਅਰ ਨੂੰ ਪਾਰਟੀ ਵੱਲੋਂ ਪੂਰਾ ਸਨਮਾਨ ਦਿੱਤਾ ਜਾਂਦਾ ਹੈ, ਉਨਾਂ "ਆਪ" ਸਰਕਾਰ ਵੱਲੋਂ ਕੀਤੇ ਗਏ ਵਿਕਾਸ ਅਤੇ ਲੋਕ ਪੱਖੀ ਕਾਰਜਾਂ ਦਾ ਜ਼ਿਕਰ ਕਰਦਿ...
ਕੈਬਨਿਟ ਮੰਤਰੀ  ਸ. ਖੁੱਡੀਆਂ ਨੇ 3.19  ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲਿਆ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ 3.19 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲਿਆ ਦਾ ਰੱਖਿਆ ਨੀਂਹ ਪੱਥਰ

hot news
ਲੰਬੀ / ਮਲੋਟ / ਮੁਕਤਸਰ ਸਾਹਿਬ 22 ਮਈ-                      ਪੰਜਾਬ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਨੂੰ  ਖੇਤੀਬਾੜੀ ਸੈਕਟਰ ਲਈ ਸਿਚਾਈ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆਂ ਕਰਵਾਉਣ ਲਈ ਜੰਗੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾਂ ਸ.ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ,ਪਸੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਅੱਜ ਲੰਬੀ ਹਲਕੇ ਦੇ ਪਿੰਡ ਬਲੋਚਕੇਰਾ ਵਿਖੇ  ਮਲੋਟ ਰੋਡ ਤੇ ਬਣਨ ਵਾਲੇ ਪੱਕੇ ਖਾਲਿਆਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ।                          ਉਹਨਾਂ ਦੱਸਿਆ ਕਿ ਇਹਨਾਂ ਖਾਲਿਆਂ ਦੇ ਨਵ ਨਿਰਮਾਨ ਤੇ ਸਰਕਾਰ ਵਲੋਂ 3 ਕਰੋੜ 19 ਲੱਖ ਰੁਪਏ ਖਰਚ ਕੀਤੇ ਜਾਣਗੇ । ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਘਾ ਬੁਰਜੀ ਨੰਬਰ 36305 / ਐਲ ਸੁਖਚੈਨ ਡਿਸਟਰੀਬਿਊਟਰੀ 46 ਲੱਖ, ਮੋਘਾ ਬੁਰਜੀ ਨੰਬਰ 52535 / ਐਲ ਸੁਖਚੈਨ ਡਿਸਟਰੀਬਿਊਟਰੀ 120 ਲੱਖ, ਮੋਘਾ ਬੁਰਜੀ ਨੰਬਰ 9254 / ਐਲ ਰਸੂਲਪੁਰ ਮਾਈਨਰ  76 ਲੱਖ, ਮੋਘਾ ਬੁਰਜੀ ਨੰਬਰ 6000 / ਆਰ ਤਰਮਾਲਾ ਮਾਈਨਰ 24 ਲੱਖ, ਮੋਘਾ ਬੁਰਜੀ ਨੰਬਰ 7261 / ਆਰ ਮਹਿਰਾਜਪੁਰ ਮਾਈਨਰ ਤੇ 53 ਲੱਖ ਖਰਚ ਕੀ...
ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ

ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ

hot news
ਸੰਗਰੂਰ, 22 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਬਹੁਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਧੀਆ ਕਾਰਗੁਜਾਰੀ ਸਬੰਧੀ 33 ਅਧਿਕਾਰੀਆਂ/ਕਰਮਚਾਰੀਆਂ ਨੂੰ “ਡੀ.ਜੀ.ਪੀ. ਡਿਸਕਾਂ” ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.05.2026 ਤੋਂ 20.05.2026 ਤੱਕ ਡਰੱਗ ਦੇ 63 ਮੁਕੱਦਮੇਂ ਦਰਜ ਕਰ ਕੇ 98 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਉਨ੍ਹਾਂ ਪਾਸੋਂ 623 ਗ੍ਰਾਮ ਹੈਰੋਇਨ, 40 ਕਿੱਲੋ ਭੂੱਕੀ ਚੂਰਾ ਪੋਸਤ, 25 ਨਸ਼ੀਲੇ ਟੀਕੇ ਅਤੇ 1638 ਨਸ਼ੀਲੀਆਂ ਗੋਲੀਆਂ ਕਰਵਾਈਆਂ ਗਈਆਂ। ਇਸ ਅਰਸੇ ਦੌਰਾਨ ਐਨ.ਡੀ.ਪੀ.ਐਸ ਐਕਟ ਦੇ 01 ਨਸ਼ਾ ਤਸਕਰ ਦੀ ਕੁੱਲ 2,70,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਗਈ। ਨਸ਼ੇ ਦਾ ਸੇਵਨ ਕਰਨ ਵਾਲੇ 73 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ...
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 22 ਮਈ: ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ `ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਦੋਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੁਪਰੀਮ ਕੋਰਟ ਵੱਲੋਂ 19 ਮਈ 2026 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

breaking news
*ਚੰਡੀਗੜ੍ਹ; 22 ਮਈ:* ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, "ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ...
ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

local news
ਸ਼ੇਰਪੁਰ, 22 ਮਈ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਸ਼ੇਰਪੁਰ ਖੇਤਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲ ਵਾਹਨਾਂ ਵਿੱਚ ਲਾਗੂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਈ ਗਈ। ਚੈਕਿੰਗ ਦੌਰਾਨ ਕੁੱਲ 10 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ ਕੀਤੇ ਗਏ। ਟੀਮ ਵੱਲੋਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਸਟ ਏਡ ਬਾਕਸ, ਫਾਇਰ ਸੇਫਟੀ ਪ੍ਰਬੰਧ ਅਤੇ ਹੋਰ ਜ਼ਰੂਰੀ ਸੁਰੱਖਿਆ ਮਾਪਦੰਡਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਮੌਕੇ ਸੰਬੰਧਿਤ ਡਰਾਈਵਰਾਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਚੈਕਿੰਗ ਟੀਮ ਵਿੱਚ ਸ੍ਰੀ ਪਵਨ ਕੁਮਾਰ, ਐਸ.ਆਈ. (ਪੁਲਿਸ ਵਿਭਾਗ), ਸ੍ਰੀ ਬਲਵਿੰਦਰ ਸਿੰਘ, ਏ.ਐਸ.ਆਈ. (ਪੁਲਿਸ ਵਿਭਾਗ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

local news
ਫਿਰੋਜ਼ਪੁਰ, 22 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ ਕੇ ਪਿੱਪਲ, ਦੁਲਚੀ ਕੇ, ਨਿਹਾਲੇ ਵਾਲਾ, ਭੱਦਰੂ, ਬਸਤੀ ਗੁਰਦਿਆਲ ਸਿੰਘ, ਪੱਲਾ ਮੇਘਾ, ਕਮਾਲਾ ਮਿੱਡੂ, ਕੁਤਬੇ ਵਾਲਾ, ਬੱਗੇ ਵਾਲਾ, ਕਾਮਲ ਵਾਲਾ, ਪੀਰ ਅਹਿਮਦ ਖਾਂ ਵਾਲਾ, ਬਸਤੀ ਭਾਨ ਸਿੰਘ, ਭੰਬਾ ਸਿੰਘ ਵਾਲਾ, ਹਸਤੇ ਕੇ, ਬਸਤੀ ਅੰਮ੍ਰਿਤਸਰੀਆ, ਬਸਤੀ ਲੱਧੂ ਵਾਲੀ, ਬਾਗੇ ਵਾਲਾ, ਧੀਰਾ ਘਾਰਾ, ਬਸਤੀ ਬਾਜ ਸਿੰਘ, ਸੂਬਾ ਜਦੀਦ, ਖਾਈ, ਹਬੀਬ ਕੇ, ਝੁੱਗੇ ਛੀਨਾ ਸਿੰਘ, ਗੱਟੀ ਰਾਜੋ ਕੇ ਆਦਿ ਵਿੱਚ ਵਿਕਾਸ ਕਾਰਜਾਂ ਲਈ ਚੈੱਕ ਦਿੱਤੇ ਗਏ, ਜਿਨ੍ਹਾਂ ਵਿੱਚ ਸੜਕਾਂ ਦਾ  ਨਿਰਮਾਣ, ਛੱਪੜਾਂ ਨੂੰ ਨਵਿਆਉਣ ਦਾ ਕੰਮ, ਗੰਦੇ ਪਾਣੀ ਦੀ ਨਿਕਾਸੀ ਆਦਿ ਕੰਮ ਸ਼ਾਮਿਲ ਹਨ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ...
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ

local news
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ  ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ  ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ  ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਪੱਕਾ ਕਰਨ ਦੇ ਨੀਂਹ ਪੱਥਰ ਰੱਖਦਿਆਂ   ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਲੰਬੀ ਹਲਕੇ ਦੇ ਪਿੰਡ ਸਿੰਘੇਵਾਲਾ, ਕਿਲਿਆਂਵਾਲੀ, ਵੜਿੰਗ ਖੇੜਾ, ਵਣਵਾਲਾ,ਪੰਜਾਵਾ ਅਤੇ ਰੋੜਾਂਵਾਲੀ ਨੂੰ ਜੋੜਣ ਵਾਲੀਆਂ 41 ਕਿਲੋਮੀਟਰ ਲੰਬੀਆਂ  ਲਿੰਕ ਸੜਕਾਂ ਨੂੰ ਰਿਪੇਅਰ  ਅਤੇ ਨਵ ਨਿਰਮਾਣ ਤੇ 16.50 ਕਰੋੜ ਰੁਪਏ ਖਰਚ ਕੀਤੇ ਜਾਣਗੇ।                           ਉਹਨਾਂ ਦੱਸਿਆ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਰਸਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।    ਉਹਨਾਂ ਦੱਸਿਆ...