ਪਿੰਡ ਬੀਹਲਾ ਵਿੱਚ ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਜਾਗਰੂਕਤਾ ਕੈਂਪ
ਬਰਨਾਲਾ, 21 ਮਈ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਬੀਹਲਾ ਦੀ ਸਹਿਕਾਰੀ ਸਭਾ ਵਿਖੇ ਸਕੱਤਰ ਗਗਨਦੀਪ ਸਿੰਘ, ਪ੍ਰਧਾਨ ਰੁਪਿੰਦਰ ਸਿੰਘ, ਮੀਤਪ੍ਰਧਾਨ ਗੁਰਮੀਤ ਸਿੰਘ ਅਤੇ ਸਮੂਹ ਕਮੇਂਟੀ ਮੈਬਰਾਂ ਦੇ ਪ੍ਰਬੰਧਾਂ ਹੇਠ ਅੱਜ ਜਾਗਰੂਕਤਾ ਕੈਂਪ ਲਾਇਆ ਗਿਆ।ਇਸ ਮੌਕੇ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਅਧਾਰ ‘ਤੇ ਵਰਤੋਂ ਕਰਨ ਨਾਲ ਖਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ ਆਰ 133, ਪੀ ਆਰ 132, ਪੀ ਆਰ 131, ਪੀ ਆਰ 128, ਪੀ ਆਰ 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇ...








