Tuesday, October 20
Shadow

Tag: top news

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ – ਕੇਜਰੀਵਾਲ

hot news, Politics
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਹੋਣ ਅਤੇ ਕਈ ਤਰ੍ਹਾਂ ਦੀਆਂ ਗੜਬੜੀਆਂ ਸਾਹਮਣੇ ਆਉਣ 'ਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ। ਨੀਟ, ਸੀਬੀਐਸਈ 12ਵੀਂ, ਐਸਐਸਸੀ ਜੀਡੀ ਤੋਂ ਬਾਅਦ ਹੁਣ ਬੀਟੈਕ ਪ੍ਰੀਖਿਆ ਵਿੱਚ ਵੀ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਪੂਰੀ ਸਿੱਖਿਆ ਪ੍ਰਣਾਲੀ 'ਤੇ ਮਾਫ਼ੀਆ ਨੇ ਕਬਜ਼ਾ ਕਰ ਲਿਆ ਹੈ। ਨੌਜਵਾਨਾਂ ਨੂੰ ਆਪਣਾ ਭਵਿੱਖ ਸੁਰੱਖਿਅਤ ਕਰਨਾ ਹੈ ਤਾਂ ਕੁਝ ਕਰਨਾ ਪਵੇਗਾ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਨੀਟ, ਸੀਬੀਐਸਈ ਕਲਾਸ 12ਵੀਂ ਤੋਂ ਬਾਅਦ ਹੁਣ ਐਸਐਸਸੀ ਜੀਡੀ ਵਿੱਚ ਵੀ ਕਈ ਥਾਵਾਂ ਤੋਂ ਗੜਬੜੀਆਂ ਦੀ ਖ਼ਬਰ ਆ ਰਹੀ ਹੈ। ਕਈ ਥਾਵਾਂ ਤੋਂ ਸ਼ਿਕਾਇਤ ਆ ਰਹੀ ਹੈ ਕਿ ਸਰਵਰ ਵਿੱਚ ਖਰਾਬੀ ਆ ਗਈ, ਕਈ ਥਾਵਾਂ 'ਤੇ ਪ੍ਰੀਖਿਆ ਕੇਂਦਰਾਂ 'ਤੇ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬੁਲਾ ਲਿਆ ਗਿਆ। ਇਹ ਕਿਸ ਤਰ੍ਹਾਂ ਦੀ ...
ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

local news
ਹੁਸ਼ਿਆਰਪੁਰ, 26 ਮਈ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ ਮੰਗਲਵਾਰ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਸ਼ੀ ਢੰਗ ਨਾਲ ਕੁੱਲ 66.21 ਫੀਸਦੀ ਪੋਲਿੰਗ ਹੋਈ। ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਕੀਤੇ ਗਏ ਸਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਈਆਂ, ਜਿਸ ਵਿਚ ਵੋਟਰਾਂ ਨੇ ਉਤਸ਼ਾਹਪੂਰਵਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀ ਨਗਰ ਕੌਂਸਲ ਮੁਕੇਰੀਆਂ ਵਿਚ 65.90 ਫੀਸਦੀ, ਦਸੂਹਾ ਵਿਚ 63.18 ਫੀਸਦੀ, ਗੜ੍ਹਸ਼ੰਕਰ ਵਿਚ 65.34 ਫੀਸਦੀ, ਹਰਿਆਣਾ ਵਿਚ 68.8 ਫੀਸਦੀ, ਗੜ੍ਹਦੀਵਾਲਾ ਵਿਚ 75.03 ਫੀਸਦੀ ਅਤੇ ਉੜਮੁੜ ਟਾਂਡਾ ਵਿਚ 67.07 ਫੀਸਦੀ ਵੋਟਾਂ ਪਈਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਦੇ 80 ਵਾਰਡਾਂ ਲਈ ਬਣਾਏ ਗਏ 118 ਪੋਲਿੰਗ ਕੇਂਦਰਾਂ ਵਿਚ ਵੋਟ ਪ੍ਰਕਿਰਿਆ ਸ਼ਾਂਤੀਪੂਰਨ ਮਾਹੌਲ ਵਿਚ ਮੁਕੰਮਲ ਹੋਈ। ਪੋਲਿੰਗ ਕੇਂਦਰਾਂ ਵਿਚ ਸੁਰ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ,  66.89% ਹੋਇਆ ਮਤਦਾਨ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ

local news
ਸ੍ਰੀ ਮੁਕਤਸਰ ਸਾਹਿਬ, 26 ਮਈ                                  ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਨਗਰ ਕੌਂਸਲਾਂ ਦੀਆਂ ਚੋਣਾਂ ਵਿਚ ਭਾਗ ਲੈਣ ਵਾਲੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੱਜ ਹੋਈ ਵੋਟਿੰਗ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿੱਚ ਕੁਲ 66.89% ਮਤਦਾਨ ਹੋਇਆ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਵਿੱਚ 58.07%, ਮਲੋਟ ਵਿੱਚ 66.55% ਅਤੇ ਗਿੱਦੜਬਾਹਾ ਵਿੱਚ 68.10% ਮਤਦਾਨ ਹੋਇਆ।                           ਉਨ੍ਹਾਂ ਨੇ ਚੋਣ ਅਮਲੇ ਅਤੇ ਸੁਰੱਖਿਆ ਅਮਲੇ ਨੂੰ ਸਾਂਤਮਈ ਚੋਣਾਂ ਕਰਵਾਉਣ ਲਈ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਵੋਟਾਂ ਦੀ ਗਿਣਤੀ 29 ਮਈ ਨੂੰ ਸਬੰਧਤ ਨਗਰ ਕੌਂਸਲ ਦੀ ਹਦੂਦ ਅੰਦਰ ਬਣਾਏ ਗਏ ਕਾਊਂਟਿੰਗ ਸੈਂਟਰ ਵਿਚ ਹੋਵੇਗੀ।...
ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ

Punjab
ਮਾਲੇਰਕੋਟਲਾ, 26 ਮਈ :-                        ਜ਼ਿਲ੍ਹਾ ਮਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਹੋਈ ਵੋਟਿੰਗ ਅੱਜ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋ ਗਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਚੱਲੀ ਅਤੇ ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰਕ ਪ੍ਰਕਿਰਿਆ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹੇ ਵਿੱਚ ਵੋਟਿੰਗ ਬਹੁਤ ਹੀ ਸ਼ਾਂਤਮਈ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੰਪੰਨ ਹੋਈ ਅਤੇ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਵਿੱਚ ਸਵੇਰੇ 10 ਵਜੇ ਤੱਕ 14.60 ਪ੍ਰਤੀਸ਼ਤ, ਦੁਪਹਿਰ 12 ਵਜੇ ਤੱਕ 29.96 ਪ੍ਰਤੀਸ਼ਤ, ਦੁਪਹਿਰ 2 ਵਜੇ ਤੱਕ 44.98 ਪ੍ਰਤੀਸ਼ਤ, ਸ਼ਾਮ 4 ਵਜੇ ਤੱਕ 60.94 ਪ੍ਰਤੀਸ਼ਤ ਅਤੇ ਸ਼ਾਮ 5 ਵਜੇ ਤੱਕ ਦੀ ਰਿਪੋਰਟ ਅਨੁਸਾਰ ਕੁੱਲ 71.63 ਪ੍ਰਤੀਸ਼...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ

local news
ਨੰਗਲ 26 ਮਈ: ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਐਸਐਸਪੀ ਮਨਿੰਦਰ ਸਿੰਘ ਨੇ ਨਗਰ ਕੌਂਸਲ ਚੋਣਾਂ ਦੇ ਦਿਨ ਨੰਗਲ ਵਿੱਚ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਅਤੇ ਸੁਰੱਖਿਆ ਇੰਤਜ਼ਾਮਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਨੇ ਪੋਲਿੰਗ ਸਟੇਸ਼ਨਾਂ ‘ਤੇ ਲਗਾਏ ਗਏ ਸੀਸੀਟੀਵੀ ਨਿਗਰਾਨੀ ਪ੍ਰਣਾਲੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ, ਤਾਂ ਜੋ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਈਆਂ ਜਾ ਸਕਣ। ਉੱਚ ਅਧਿਕਾਰੀਆਂ ਨੇ ਚੋਣ ਡਿਊਟੀ ‘ਤੇ ਤਾਇਨਾਤ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਚੋਣ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਅਤੇ ਵੋਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਾਉਂਦੇ ਹੋਏ ਸੁਚਾਰੂ ਪੋਲਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਨੰਗਲ ਚੋਣ ਸੈੱਲ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲਿਆ। ਕੰਟਰੋਲ ਰੂਮ ਵਿੱਚ ਮੌਜੂਦ ਅਧਿਕਾਰੀਆਂ ਨੇ ਮਾਨੀਟਰਿੰਗ ਪ੍ਰਣਾਲੀਆਂ, ਸੰਚਾਰ ਸਿਸਟਮ ਅਤੇ ਪੋਲਿੰਗ ਦਿਨ ਲਈ ਕੀਤੇ ਗਏ ...
ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

hot news
ਚੰਡੀਗੜ੍ਹ,  26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ । ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ  ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।...
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

breaking news, Crime
ਚੰਡੀਗੜ੍ਹ/ਫਿਰੋਜ਼ਪੁਰ, 26 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ 'ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵ...
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

hot news
ਚੰਡੀਗੜ੍ਹ 26 ਮਈ 2026:- ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ

hot news
ਮਾਨਸਾ, 26 ਮਈ: ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਅੰਦਰ ਬੈਠਣ ਦਾ ਅਤੇ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿੱਕਲਣ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ। ਉਨ੍ਹਾਂ ਪਹਿਲੀ ਵਾਰ ਵੋਟ ਪਾ ਰਹੇ ਨਵੇਂ ਵੋਟਰਾਂ ਨੂੰ ਲੋਕਤੰਤਰ ਵਿਚ ਭਾਗੀਦਾਰੀ ਕਰਨ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਅੱਤ ਦੀ ਗਰਮੀ ਵਿਚ ਤਨਦੇਹੀ...
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ: ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ: ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

hot news
ਬਰਨਾਲਾ, 26 ਮਈ-     ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਲਈ ਅੱਜ ਵੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ। ਓਹਨਾਂ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ, ਨਗਰ ਕੌਂਸਲ ਭਦੌੜ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਵੋਟਿੰਗ ਨਿਰਵਿਘਨ ਜਾਰੀ ਹੈ। ਓਹਨਾਂ ਕਿਹਾ ਕਿ ਵੋਟਰ ਗਰਮੀ ਦੇ ਬਾਵਜੂਦ ਉਤਸ਼ਾਹ ਨਾਲ ਵੋਟਾਂ ਪਾ ਰਹੇ ਹਨ ਅਤੇ ਵੋਟਰਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਓਹਨਾਂ ਦੱਸਿਆ ਕਿ ਦੁਪਹਿਰ 12 ਵਜੇ ਤੱਕ ਨਗਰ ਨਿਗਮ ਬਰਨਾਲਾ ਲਈ 35.60%,  ਨਗਰ ਕੌਂਸਲ ਤਪਾ 36.54 %, ਨਗਰ ਕੌਂਸਲ ਭਦੌੜ 41.95 %, ਨਗਰ ਕੌਂਸਲ ਧਨੌਲਾ  ਲਈ 36.96% ਫੀਸਦੀ ਵੋਟਿੰਗ ਹੋਈ। ਓਹਨਾਂ ਕਿਹਾ ਕਿ ਵੋਟਾਂ ਦਾ ਸਮਾਂ ਸ਼ਾਮ 5 ਵਜੇ ਤਕ ਹੈ। ਇਸੇ ਤਰ੍ਹਾਂ ਰਿਟਰਨਿੰਗ ਅਫ਼ਸਰ ਬਰਨਾਲਾ ਸ਼੍ਰੀ ਵਿਵੇਕ ਮੋਦੀ ਆਈ ਏ ਐੱਸ, ਰਿਟਰਨਿੰਗ ਅਫ਼ਸਰ ਤਪਾ ਸ਼੍ਰੀ ਆਯੂਸ਼ ਗੋਇਲ ਆਈ ਏ ਐੱਸ, ਰਿਟਰਨਿੰਗ ਅਫ਼ਸਰ ਧਨੌਲ...