Shadow

Tag: top news

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਨੇ ਭਾਰਤ ਦੀ ਏਕਤਾ, ਅਖੰਡਤਾ ਨੂੰ ਕੀਤਾ ਮਜ਼ਬੂਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਨੇ ਭਾਰਤ ਦੀ ਏਕਤਾ, ਅਖੰਡਤਾ ਨੂੰ ਕੀਤਾ ਮਜ਼ਬੂਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 5 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਭ ਤੋਂ ਵੱਡਾ ਬਲੀਦਾਨ ਦਿੱਤਾ। ਉਨ੍ਹਾਂ ਨੇ ਜੋ ਆਵਾਜ਼ ਉਠਾਈ ਅਤੇ ਜੋ ਸੁਪਨਾ ਦੇਖਿਆ, ਉਸ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਤੋਂ ਆਰਟੀਕਲ 370 ਹਟਾ ਕੇ ਪੂਰਾ ਕੀਤਾ ਹੈ। ਅੱਜ, ਭਾਰਤੀ ਤਿਰੰਗਾ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸ਼ਾਨ ਨਾਲ ਲਹਿਰਾ ਰਿਹਾ ਹੈ। ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਪੰਜਾਬ ਦੇ ਪਠਾਨਕੋਟ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਯੰਤੀ ਦੇ ਮੌਕੇ 'ਤੇ ਬੋਲ ਰਹੇ ਸਨ। ਇਸ ਮੌਕੇ 'ਤੇ ਪਠਾਨਕੋਟ ਦੇ ਵਿਧਾਇਕ ਸ੍ਰੀ ਅਸ਼ਵਨੀ ਸ਼ਰਮਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ੍ਰੀ ਦਿਨੇਸ਼ ਬੱਬੂ, ਸਾਬਕਾ ਵਿਧਾਇਕ ਸੀਮਾ ਕੁਮਾਰੀ ਅਤੇ ਹੋਰ ਸੀਨੀਅਰ ਨੇਤਾ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਪਠਾਨਕੋਟ ਸਿਰਫ਼ ਇੱਕ ਸ਼ਹਿਰ ਨਹੀਂ ਸਗੋਂ 'ਭਾਰਤ ਮਾਤਾ' ਦੀ ਉੱਤਰੀ ਸਰਹੱਦ ਹੈ। ਇਹ ਬਹਾਦਰ ਯੋਧਿਆਂ, ਸ਼ਹੀਦਾਂ, ਦੇਸ਼ ਭਗਤਾਂ ਅਤੇ ਦੇਸ਼ ਦੇ ਮਹਾਨ ਸਪੂਤਾਂ ਦੀ ਧਰਤੀ ਹੈ, ਜ...
ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

hot news
ਚੰਡੀਗੜ੍ਹ 4 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਤਰਜੀਹਾਂ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਅੱਜ ਆਪਣੇ 164ਵੇਂ ਦਿਨ ਵਿੱਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਇਸ ਦੇ ਬਹੁਤ ਹੀ ਸਾਰਥਕ ਅਤੇ ਸਕਾਰਾਤਮਕ ਨਤੀਜੇ ਸਮਾਜ ਦੇ ਸਾਹਮਣੇ ਆ ਰਹੇ ਹਨ। ਇਸ ਇਤਿਹਾਸਕ ਮੁਹਿੰਮ ਦੌਰਾਨ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਹੁਣ ਤੱਕ 43,127 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਧਾਲੀਵਾਲ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਜਿੱਥੇ ਇੱਕ ਪਾਸੇ ਭਗਵੰਤ ਮਾਨ ਸਰਕਾਰ ਨੇ ਜਨਤਾ ਨਾਲ ਕੀਤੀਆਂ ਆਪਣੀਆਂ ਸਾਰੀਆਂ ਪੰਜ ਗਾਰੰਟੀਆਂ ਨੂੰ ਸਫ਼ਲਤਾਪੂਰਵਕ ਪੂਰਾ ਕਰ ਦਿੱਤਾ ਹੈ, ਉੱਥੇ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਨੂੰ ਪਿਛਲੇ 12 ਸਾਲਾਂ ਵਿੱਚ ਮਿਲੀ ਰਫ਼ਤਾਰ – ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਨੂੰ ਪਿਛਲੇ 12 ਸਾਲਾਂ ਵਿੱਚ ਮਿਲੀ ਰਫ਼ਤਾਰ – ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 4 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਪਿਛਲੇ 12 ਸਾਲਾਂ ਵਿੱਚ ਰਫ਼ਤਾਰ ਨਾਲ ਵਿਕਾਸ ਕੀਤਾ ਹੈ, ਅੱਜ ਸੂਬਾ ਵੀ ਡਬਲ ਇੰਜਣ ਦੀ ਸਰਕਾਰ ਦੀ ਅਗਵਾਈ ਵਿੱਚ ਵਿਕਾਸ ਦੇ ਨਵੇਂ ਆਯਾਮ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਨਤਾ ਨਾਲ ਕੀਤੇ ਗਏ 217 ਸੰਕਲਪਾਂ ਵਿੱਚੋਂ 66 ਵਾਅਦੇ ਪੂਰੇ ਕਰ ਲਏ ਗਏ ਹਨ ਅਤੇ 151 ਵਾਅਦਿਆਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਕੁਰੂਕਸ਼ੇਤਰ ਦੇ ਲਾਡਵਾ ਵਿਧਾਨ ਸਭਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿੱਚ ਆਮ ਲੋਕਾਂ ਨਾਲ ਰੂ-ਬ-ਰੂ ਹੋ ਰਹੇ ਸਨ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ੁਰੂ ਤੋਂ ਹੀ ਝੂਠ ਬੋਲਣ ਦੀ ਨੀਤੀ ਰਹੀ ਹੈ, ਕਾਂਗਰਸ ਨੇ ਜਨਤਾ ਨਾਲ ਸਿਰਫ਼ ਵਾਅਦੇ ਕੀਤੇ ਅਤੇ ਸੱਤਾ ਪਾਉਣ ਤੋਂ ਬਾਅਦ ਉਨ੍ਹਾਂ 'ਤੇ ਕੰਮ ਨਹੀਂ ਕੀਤਾ, ਹਾਲਾਤ ਇਹ ਰਹੇ ਕਿ ਜਨਤਾ ਨੇ ਉਨ੍ਹਾਂ ਨੂੰ ਨਿਗਮ ਚੋਣਾਂ ਵਿੱਚ ਵੀ ਨਕਾਰ ਦਿੱਤਾ। ਲਾਡਵਾ ਵਿਧਾਨ ਸਭਾ ਦੇ ਪਿੰਡ ਖੇੜੀ ਦਾਬਦਲਾਨ, ਘ...
ਸੀਏ ਦੇਸ਼ ਦੀ ਆਰਥਿਕ ਮਜ਼ਬੂਤੀ ਦੇ ਪ੍ਰਮੁੱਖ ਥੰਮ੍ਹ, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਨਿਭਾਉਣਗੇ ਅਹਿਮ ਭੂਮਿਕਾ – ਮੁੱਖ ਮੰਤਰੀ

ਸੀਏ ਦੇਸ਼ ਦੀ ਆਰਥਿਕ ਮਜ਼ਬੂਤੀ ਦੇ ਪ੍ਰਮੁੱਖ ਥੰਮ੍ਹ, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਨਿਭਾਉਣਗੇ ਅਹਿਮ ਭੂਮਿਕਾ – ਮੁੱਖ ਮੰਤਰੀ

haryana
ਚੰਡੀਗੜ੍ਹ, 4 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ। ਅੱਜ ਦੇਸ਼ ਵਿੱਚ ਹਰ ਮਹੀਨੇ ਰਿਕਾਰਡ ਜੀ.ਐਸ.ਟੀ. ਕਲੈਕਸ਼ਨ ਹੋ ਰਿਹਾ ਹੈ, ਜੋ ਦੇਸ਼ ਦੀ ਵਧ ਰਹੀ ਆਰਥਿਕ ਤਾਕਤ ਦਾ ਪ੍ਰਤੀਕ ਹੈ। ਇਸ ਟੈਕਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਚਾਰਟਰਡ ਅਕਾਊਂਟੈਂਟਸ (ਸੀਏ) ਦਾ ਵੱਡਾ ਯੋਗਦਾਨ ਹੈ। ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਵੱਲੋਂ ਪੰਚਕੂਲਾ ਵਿੱਚ ਸੈਂਟਰ ਆਫ ਐਕਸੀਲੈਂਸ ਸਥਾਪਿਤ ਕਰਨ ਲਈ 5 ਏਕੜ ਜ਼ਮੀਨ ਦੀ ਮੰਗ 'ਤੇ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਚਕੂਲਾ ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿੱਚ ਸੀਏ ਵਿਦਿਆਰਥੀਆਂ ਦੇ ਰਾਸ਼ਟਰੀ ਸੰਮੇਲਨ ‘‘ਪ੍ਰਗਿਆਨ 2026‘‘ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਦੀਪ ਜਗਾ ਕੇ ਸੰਮੇਲਨ ਦੀ ਸ਼ੁਰੂਆਤ ਕੀਤੀ। ਸੀਏ ਵਿਦਿਆਰਥੀਆਂ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦੀ ਜਯੰਤੀ ‘ਤੇ ਕੀਤਾ ਸ਼ਰਧਾਪੂਰਵਕ ਨਮਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦੀ ਜਯੰਤੀ ‘ਤੇ ਕੀਤਾ ਸ਼ਰਧਾਪੂਰਵਕ ਨਮਨ

haryana
ਚੰਡੀਗੜ੍ਹ, 4 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਗੁਰੂ-ਭਗਤੀ, ਅਦੁੱਤੀ ਹਿੰਮਤ, ਤਿਆਗ ਅਤੇ ਰਾਸ਼ਟਰ-ਸੇਵਾ ਦੇ ਪ੍ਰਤੀਕ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦੀ ਜਯੰਤੀ ਦੇ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਪੂਰਵਕ ਨਮਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦਾ ਜੀਵਨ ਭਾਰਤੀ ਸੰਸਕ੍ਰਿਤੀ, ਗੁਰੂ-ਭਗਤੀ, ਹਿੰਮਤ ਅਤੇ ਨਿਰਸਵਾਰਥ ਸੇਵਾ ਦੀ ਅਨੇਖੀ ਮਿਸਾਲ ਹੈ। ਉਨ੍ਹਾਂ ਨੇ ਧਰਮ, ਮਨੁੱਖਤਾ ਅਤੇ ਸੱਚ ਦੀ ਰੱਖਿਆ ਲਈ ਜੋ ਅਦੁੱਤੀ ਸਾਹਸ ਅਤੇ ਸਮਰਪਣ ਦਾ ਪ੍ਰਗਟਾਵਾ ਕੀਤਾ, ਉਹ ਸਦਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ। ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤੀ ਇਤਿਹਾਸ ਸਦਾ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦੇ ਅਤੁੱਲ ਪਰਾਕ੍ਰਮ, ਤਿਆਗ ਅਤੇ ਸਮਰਪਣ ਦਾ ਗਵਾਹ ਰਹੇਗਾ। ਉਨ੍ਹਾਂ ਨੇ ਵਿਪਰੀਤ ਹਾਲਾਤਾਂ ਵਿੱਚ ਵੀ ਆਪਣੇ ਫਰਜ਼ ਦੀ ਪਾਲਣਾ ਕਰਦਿਆਂ ਅਦੁੱਤੀ ਬਹਾਦਰੀ ਅਤੇ ਅਟੱਲ ਆਸਥਾ ਦਾ ਪ੍ਰਗਟਾਵਾ ਕੀਤਾ, ਜੋ ਭਾਰਤੀ ਸਮਾਜ ਲਈ ਅਨਮੋਲ ਵਿਰਾਸਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਲੱਖੀ ਸ਼ਾਹ ਬੰਜਾਰਾ ਜੀ ਦਾ ਪ੍ਰੇਰਕ ਵਿਅਕਤਿਤਵ ...
ਪਿੰਜੌਰ ਦੇ ਯਾਦਵਿੰਦਰਾ ਗਾਰਡਨ ਅਤੇ ਟਿੱਕਰਤਾਲ ਦਾ 90 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ

ਪਿੰਜੌਰ ਦੇ ਯਾਦਵਿੰਦਰਾ ਗਾਰਡਨ ਅਤੇ ਟਿੱਕਰਤਾਲ ਦਾ 90 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ

haryana
ਚੰਡੀਗੜ੍ਹ, 4 ਜੁਲਾਈ - ਹਰਿਆਣਾ ਨੂੰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਨਕਸ਼ੇ 'ਤੇ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਰਾਜ ਸਰਕਾਰ ਨੇ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੈਰ-ਸਪਾਟਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਯੋਜਿਤ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਵਿੱਚ ਪਿੰਜੌਰ ਦੇ ਇਤਿਹਾਸਕ ਯਾਦਵਿੰਦਰਾ ਗਾਰਡਨ ਅਤੇ ਮੋਰਨੀ ਹਿਲਸ ਦੇ ਖੂਬਸੂਰਤ ਟਿੱਕਰਤਾਲ ਨੂੰ ਆਧੁਨਿਕ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮਹੱਤਵਕਾਂਖੀ ਪ੍ਰੋਜੈਕਟ ਤਹਿਤ ਦੋਵਾਂ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ 'ਤੇ ਕਰੀਬ 90 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਸਰਕਾਰ ਦੀ ਇਸ ਪਹਿਲ ਨਾਲ ਨਾ ਸਿਰਫ਼ ਹਰਿਆਣਾ ਵਿੱਚ ਸੈਰ-ਸਪਾਟੇ ਨੂੰ ਨਵੇਂ ਖੰਭ ਲੱਗਣਗੇ, ਸਗੋਂ ਸਥਾਨਕ ਪੱਧਰ 'ਤੇ ਰੁਜ਼ਗਾਰ ਅਤੇ ਰਾਜ ਦੇ ਮਾਲੀਏ ਵਿੱਚ ਵੀ ਭਾਰੀ ਵਾਧਾ ਹੋਵੇਗਾ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 'ਵੈਡ ਇਨ ਇੰਡੀਆ' ਵਿਜ਼ਨ ਦੇ ਅਨੁਰੂਪ ਯਾਦਵਿੰਦਰਾ ...
ਹਰ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਪਲੇਟਲੈਟਸ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ- ਆਰਤੀ ਸਿੰਘ ਰਾਓ

ਹਰ ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿੱਚ ਪਲੇਟਲੈਟਸ ਦੀ ਸਹੂਲਤ ਪੂਰੀ ਤਰ੍ਹਾਂ ਮੁਫ਼ਤ- ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 1 ਜੁਲਾਈ - ਹਰਿਆਣਾ ਵਿੱਚ ਮੌਨਸੂਨ ਦੀ ਦਸਤਕ ਦੇ ਨਾਲ ਹੀ ਸਿਹਤ ਵਿਭਾਗ ਡੇਂਗੂ ਵਿਰੁੱਧ ਪੂਰੀ ਤਰ੍ਹਾਂ ਮੁਸਤੈਦ ਹੋ ਗਿਆ ਹੈ। ਇਸੇ ਕੜੀ ਵਿੱਚ ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਸਿਹਤ ਮੰਤਰੀ ਨੇ "ਆਓ ਮਿਲ ਕੇ ਡੇਂਗੂ ਰੋਕੀਏ" ਦਾ ਨਾਅਰਾ ਦਿੰਦਿਆਂ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜੁਲਾਈ ਮਹੀਨੇ ਨੂੰ 'ਡੇਂਗੂ ਰੋਕੂ ਮਹੀਨੇ' ਵਜੋਂ ਮਨਾਉਣ ਅਤੇ ਆਪਣੇ ਆਲੇ-ਦੁਆਲੇ ਪਾਣੀ ਜਮ੍ਹਾਂ ਨਾ ਹੋਣ ਦੇਣ। ਉਨ੍ਹਾਂ ਨੇ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਮੁੱਖ ਤੌਰ 'ਤੇ ਦਿਨ ਦੇ ਸਮੇਂ ਕੱਟਦਾ ਹੈ ਅਤੇ ਹਮੇਸ਼ਾ ਖੜ੍ਹੇ ਸਾਫ਼ ਪਾਣੀ ਵਿੱਚ ਹੀ ਪਲਦਾ ਹੈ। ਸਿਹਤ ਮੰਤਰੀ ਨੇ ਜਨਤਾ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ "ਪਾਣੀ ਠਹਿਰੇਗਾ ਜਿੱਥੇ - ਮੱਛਰ ਪਲਣਗੇ ਉੱਥੇ" ਦੀ ਗੱਲ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਆਰਤੀ ਸਿੰਘ ਰਾਓ ਨੇ ਸੂਬਾ ਵਾਸੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਹਰ ਐਤਵਾਰ ਨੂੰ ਆਪਣੇ ਘਰਾਂ ਵਿੱਚ ਅਤੇ ਸ਼ੁੱਕਰਵਾਰ ਨੂੰ ਆਪਣੇ ਦ...
ਅੰਬਾਲਾ ਦੇ ਕੈਂਸਰ ਹਸਪਤਾਲ ਵਿੱਚ ਜਲਦੀ ਲਗਵਾਈ ਜਾਵੇ ਐਡਵਾਂਸ ਤਕਨੀਕ ਦੀ ਪੈਟ-ਸਕੈਨ ਮਸ਼ੀਨ – ਮੁੱਖ ਮੰਤਰੀ

ਅੰਬਾਲਾ ਦੇ ਕੈਂਸਰ ਹਸਪਤਾਲ ਵਿੱਚ ਜਲਦੀ ਲਗਵਾਈ ਜਾਵੇ ਐਡਵਾਂਸ ਤਕਨੀਕ ਦੀ ਪੈਟ-ਸਕੈਨ ਮਸ਼ੀਨ – ਮੁੱਖ ਮੰਤਰੀ

haryana
ਚੰਡੀਗੜ੍ਹ, 1 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਕ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਸਰ ਦੇ ਮਰੀਜ਼ਾਂ ਦੀ ਸਹੂਲਤ ਲਈ ਅੰਬਾਲਾ ਦੇ ਕੈਂਸਰ ਹਸਪਤਾਲ ਵਿੱਚ ਜਲਦੀ ਤੋਂ ਜਲਦੀ ਪੈਟ-ਸਕੈਨ ਮਸ਼ੀਨ ਸਥਾਪਿਤ ਕੀਤੀ ਜਾਵੇ। ਇਸ ਦੇ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਗਲੇ 15 ਦਿਨਾਂ ਵਿੱਚ ਟੈਂਡਰ ਦੇ ਨਿਯਮ ਅਤੇ ਸ਼ਰਤਾਂ ਤਿਆਰ ਕਰਕੇ ਪ੍ਰਵਾਨਗੀ ਲਈ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਟਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਆਰ.ਕੇ. ਖੁੱਲਰ ਵੀ ਮੌਜੂਦ ਸਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੰਬਾਲਾ ਦਾ ਕੈਂਸਰ ਹਸਪਤਾਲ ਕੈਂਸਰ ਦੇ ਮਰੀਜ਼ਾਂ ਲਈ ਬਹੁਤ ਮਹੱਤਵਪੂਰਨ ਹੈ ਅਤੇ ਇੱਥੇ ਆਉਣ ਵਾਲੇ ਮਰੀਜ਼ਾਂ ਦੀ ਸਹੂਲਤ ਲਈ ਹਸਪਤਾਲ ਵਿੱਚ ਪੈਟ-ਸਕੈਨ ਮਸ਼ੀਨ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੈਟ-ਸਕੈਨ ਮਸ਼ੀਨ ਇੱਕ ਉੱਨਤ ਮੈਡੀਕਲ ਇਮੇਜਿੰਗ ਮਸ਼ੀਨ ਹੈ ਜੋ ਮਰੀਜ਼ ਦੇ ਸਰੀਰ ਵਿੱਚ ਕੈਂਸਰ ਦੀ ਪਛਾਣ ਕਰਨ ਲਈ ਬਹੁਤ ਕਾਰਗਰ ਹੈ। ਇਸ ਤੋਂ ਇਹ ਵੀ ਪਤਾ ਲੱ...
ਐਚ.ਟੈਟ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ ‘ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ – ਮੁੱਖ ਮੰਤਰੀ

ਐਚ.ਟੈਟ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ ‘ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ – ਮੁੱਖ ਮੰਤਰੀ

haryana
ਚੰਡੀਗੜ੍ਹ, 1 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਆਯੋਜਿਤ ਐਚ.ਟੈਟ ਦੀ ਪ੍ਰੀਖਿਆ ਸੀ.ਈ.ਟੀ. ਦੀ ਤਰਜ਼ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਐਚ.ਟੈਟ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਲੈ ਕੇ ਆਯੋਜਿਤ ਰਾਜ ਪੱਧਰੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੀ ਮੌਜੂਦ ਸਨ। ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਨਾਲ ਜੁੜੇ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆ ਲਈ ਅਧਿਕਾਰੀ ਕੇਂਦਰਾਂ 'ਤੇ ਸਾਰੇ ਪ੍ਰਬੰਧ ਪੁਖ਼ਤਾ ਕਰਨ ਤਾਂ ਜੋ ਕਿਸੇ ਵੀ ਪ੍ਰੀਖਿਆਰਥੀ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪ੍ਰੀਖਿਆਰਥੀ ਨੂੰ ਸੈਂਟਰ ਵਿੱਚ ਨਿਰਧਾਰਤ ਸਮੇਂ 'ਤੇ ਪਹੁੰਚਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਡਾਇਲ 112 'ਤੇ ਕਾਲ ਕਰਕੇ ਸੂਚਿਤ ਕਰਨ। ਪੁਲਿਸ ਉਨ੍ਹਾਂ ਦੀ ਸਹਾਇਤਾ ਕਰਨ ਲਈ ਤਿਆਰ ਰਹੇਗੀ। ਸੁਚਾਰੂ ਢੰਗ ਨਾਲ...
ਕੁਰੂਕਸ਼ੇਤਰ ਯੂਨੀਵਰਸਿਟੀ ਸਾਬਕਾ ਵਿਦਿਆਰਥੀ ਨੈਟਵਰਕ ਨੂੰ ਮਜ਼ਬੂਤ ਕਰੇ, ਮੈਧਾਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਐਲੂਮਨਾਈ – ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

ਕੁਰੂਕਸ਼ੇਤਰ ਯੂਨੀਵਰਸਿਟੀ ਸਾਬਕਾ ਵਿਦਿਆਰਥੀ ਨੈਟਵਰਕ ਨੂੰ ਮਜ਼ਬੂਤ ਕਰੇ, ਮੈਧਾਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨ ਐਲੂਮਨਾਈ – ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

haryana
ਚੰਡੀਗੜ੍ਹ, 30 ਜੂਨ - ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ (ਐਲੂਮਨਾਈ) ਨੈਟਵਰਕ ਦੇ ਨਾਲ ਆਪਣੇ ਜੁੜਾਅ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਬਕਾ ਵਿਦਿਆਰਥੀਆਂ ਨੂੰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਮੈਧਾਵੀ ਵਿਦਿਆਰਥੀਆਂ ਦੀ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਆਰਥਿਕ ਤੰਗੀ ਕਿਸੇ ਵੀ ਵਿਦਿਆਰਥੀ ਦੀ ਉੱਚ ਸਿੱਖਿਆ ਵਿੱਚ ਰੁਕਾਵਟ ਨਾ ਬਣੇ। ਰਾਜਪਾਲ ਲੋਕ ਭਵਨ ਤੋਂ ਵਰਚੁਅਲ ਮਾਧਿਅਮ ਰਾਹੀਂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਰੋਜ਼ ਗਾਰਡਨ ਵਿੱਚ ਬਣਨ ਵਾਲੇ ਕੈਫੇਟੇਰੀਆ ਦਾ ਨੀਂਹ ਪੱਥਰ ਰੱਖਣ ਉਪਰੰਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ 'ਤੇ ਲੇਡੀ ਗਵਰਨਰ ਸ੍ਰੀਮਤੀ ਮਿੱਤਰਾ ਘੋਸ਼ ਵੀ ਮੌਜ਼ੂਦ ਸਨ। ਸਿੱਖਿਆ ਦੀ ਪਰਿਵਰਤਨਕਾਰੀ ਸ਼ਕਤੀ 'ਤੇ ਜ਼ੋਰ ਦਿੰਦਿਆਂ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਉਹ ਵਾਂਝੇ ਪਰਿਵਾਰਾਂ ਦੇ ਮੈਧਾਵੀ ਵਿਦਿਆਰਥੀਆਂ ਦੀ ਪਛਾਣ ਕਰੇ, ਵਿਸ਼ੇਸ਼ ਤੌਰ 'ਤੇ ਅਜਿਹੇ ਪਰਿਵਾਰਾਂ ਦੇ ਵਿਦਿਆਰਥੀਆਂ ਦੀ, ਜਿ...