ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 31 ਜਨਵਰੀ, 2026:
ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ।
ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕਰਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਈ-ਨਿਗਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਹੁਣ ਸਾਰੇ ਮਤਿਆਂ 'ਤੇ ਆਨਲਾਈਨ ਪ੍ਰਕਿਰਿਆ ਕੀਤੀ ਜਾਵੇਗੀ। ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਧਿਕਾਰੀਆਂ ਲਈ ਅਜਿਹੇ ਮਤਿਆਂ 'ਤੇ ਫੈਸਲੇ ਲੈਣ ਲਈ 10 ਕੰਮਕਾਜੀ ਦਿਨਾਂ ਦੀ ਇੱਕ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ।
ਪਾਣੀ ਦੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਨਾਗਰਿਕਾਂ ਲਈ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਮਹੀਨੇ ਦੇ ਅੰਦਰ ਸਾਰੇ ਟਿਊਬਵੈਲਾਂ 'ਤੇ ਟਾਈਮਰ ਸੈਂਸਰ ਲਗਾਉਣ ਦੇ ...








