Shadow

Tag: top news

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਮਨਾਹੀ

hot news
ਸ੍ਰੀ ਮੁਕਤਸਰ ਸਾਹਿਬ, 19 ਮਈ- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਆਮ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਡੈਵੀ ਗੋਇਲ, ਆਈ.ਏ.ਐਸ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਕਿਸਮ ਦਾ ਜਲੂਸ ਕੱਢਣ ਅਤੇ 5 ਜਾਂ 5 ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਕਿਸੇ ਧਾਰਮਿਕ ਜਲੂਸ/ਸਤਿਸੰਗ/ਬਰਾਤ/ਸ਼ੋਕ ਇਕੱਤਰਤਾ ਉੱਪਰ ਲਾਗੂ ਨਹੀਂ ਹੋਵੇਗਾ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।...
ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

Crime, hot news
ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 59 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇਨਕੁਆਇਰੀ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 21 ਮੁਲਜ਼ਮਾਂ ਵਿਰੁੱਧ 13 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵੱਖ-ਵੱਖ...
ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

breaking news
*ਸੰਗਰੂਰ, 19 ਮਈ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆ...
ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

breaking news
ਚੰਡੀਗੜ੍ਹ/ਅੰਮ੍ਰਿਤਸਰ, 19 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ, ਅੰਮ੍ਰਿਤਸਰ ਦੇ ਬਾਜ਼ੀਗਰ ਮੁਹੱਲਾ ਦੇ ਰਹਿਣ ਵਾਲੇ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਂਡ ਗ੍ਰਨੇਡ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ (ਪੀਬੀ 02 ਈਕੇ 2107) ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿੰਨ੍ਹਾਂ ਦ...
ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਸੰਗਰੂਰ; 19 ਮਈ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿ...
ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਜਸਵੀਰ ਸਿੰਘ ਗੜ੍ਹੀ ਵਲੋਂ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

breaking news
ਚੰਡੀਗੜ੍ਹ, 19 ਮਈ: ਭਾਰਤ ਸਰਕਾਰ ਵੱਲੋਂ ਜਨਗਣਨਾ 2027 ਲਈ ਤਿਆਰ ਫ਼ਾਰਮ ਵਿਚ ਅਨੂਸੂਚਿਤ ਜਾਤੀਆਂ ਦੇ ਲੋਕਾਂ ਲਈ ਮਨਾਹੀ ਵਾਲੇ ਸ਼ਬਦ ਵਰਤਣ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਗਈ ਅਤੇ ਇਨ੍ਹਾਂ ਮਨਾਹੀ ਵਾਲੇ ਸ਼ਬਦ ਦੀ ਵਰਤੋਂ ਨੂੰ ਰੁਕਵਾਉਣ ਲਈ ਇੱਕ  ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ  ਜਨਗਣਨਾ 2027 ਦੀਆਂ ਸੂਚੀਆਂ ਅਤੇ ਡਿਜੀਟਲ ਪਲੇਟਫਾਰਮਾਂ ਤੋਂ ਅਨੁਸੂਚਿਤ ਜਾਤੀਆਂ ਲਈ ਵਰਤੀ ਗਈ ਅਪਮਾਨਜਨਕ ਅਤੇ ਸਮਾਜ ਵਿਰੋਧੀ ਸ਼ਬਦਾਵਲੀ ਨੂੰ ਤੁਰੰਤ ਹਟਵਾਉਣ ਲਈ ਕੌਮੀ ਕਮਿਸ਼ਨ ਕੋਲ ਪਹੁੰਚ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਦਾਇਰ ਇੱਕ ਸ਼ਿਕਾਇਤ (ਨੰਬਰ 1211/26/ਪੀਐਸਐਸਸੀਸੀ/5325-26) ਦਾ ਨੋਟਿਸ ਲੈਂਦੇ ਹੋਏ, ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਇਹ ਕਦਮ ਚੁੱਕਿਆ ਹੈ ‌। ਉਨ੍ਹਾਂ ਕਿਹਾ ਕਿ ਸਰਕਾਰੀ ਦਸ...
ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ

ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ

hot news
ਸ੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਨੇ ਸਾਉਣੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਵਿਖੇ "ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ" ਬਾਰੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ। ਇਹ ਪ੍ਰੋਗਰਾਮ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪ੍ਰੋਫੈਸਰ, ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਘਰੇਲੂ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਿਹਤਮੰਦ ਉਤਪਾਦਾਂ ਦੀ ਖਪਤ ਨੂੰ ਉਤਸ਼ਾਹਿਤ ਕਰਨ ਲਈ ਫ਼ਲਾਂ ਅਤੇ ਸਬਜੀਆਂ ਦੀ ਘਰ-ਬਗੀਚੀ ਬਾਰੇ ਜਾਗਰੂਕਤਾ ਪੈਦਾ ਕੀਤੀ। ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਉਰਵੀ ਸ਼ਰਮਾ ਨੇ ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ ਬਾਰੇ ਡੂੰਘਾਈ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਕਿਸਾ...
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 18 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 118ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 118ਵੇਂ ਦਿਨ ਪੁਲਿਸ ਟੀਮਾਂ ਨੇ 271 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,250 ਹੋ ਗਈ ਹੈ। ਇਸ ਤੋਂ ਇਲਾਵਾ 85 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 26 ਵਿਅਕਤੀਆਂ ਨੂੰ ਪੁੱਛਗਿੱਛ ਤੋਂ...
ਹਰਿਆਣਾ ਮੰਤਰੀ ਮੰਡਲ ਨੇ 10 ਵੱਡੀਆਂ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦੇ ਕੇ ਬਜਟ ਘੋਸ਼ਣਾ ਅਤੇ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਕੀਤਾ ਪੂਰਾ

ਹਰਿਆਣਾ ਮੰਤਰੀ ਮੰਡਲ ਨੇ 10 ਵੱਡੀਆਂ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦੇ ਕੇ ਬਜਟ ਘੋਸ਼ਣਾ ਅਤੇ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਕੀਤਾ ਪੂਰਾ

haryana
ਚੰਡੀਗੜ੍ਹ, 18 ਮਈ – ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਰਿਆਣਾ ਕੈਬਨਿਟ ਦੀ ਮੀਟਿੰਗ ਵਿੱਚ 10 ਪ੍ਰਮੁੱਖ ਉਦਯੋਗਿਕ ਨੀਤੀਆਂ ਨੂੰ ਮਨਜ਼ੂਰੀ ਦਿੱਤੀ ਗਈ। ਇਹਨਾਂ ਨੀਤੀਆਂ ਦਾ ਉਦੇਸ਼ ਸੰਕਲਪ ਪੱਤਰ ਅਤੇ ਬਜਟ ਘੋਸ਼ਣਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦੇ ਹੋਏ ਮੈਨੂਫੈਕਚਰਿੰਗ (ਵਿਨਿਰਮਾਣ), ਡਿਜੀਟਲ ਇੰਫਰਾਸਟਰਕਚਰ, ਉੱਭਰ ਰਹੀਆਂ ਤਕਨਾਲੋਜੀਆਂ, ਹਰੇ ਉਦਯੋਗਾਂ ਅਤੇ ਖੇਤੀਬਾੜੀ ਅਧਾਰਤ ਆਰਥਿਕ ਵਿਕਾਸ ਨੂੰ ਵਿਆਪਕ ਉਤਸ਼ਾਹ ਦੇਣਾ ਹੈ। ਜ਼ਿਕਰਯੋਗ ਹੈ ਕਿ ਇਹਨਾਂ ਨੀਤੀਆਂ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਖ਼ੁਦ ਦੋ ਦਿਨਾਂ ਤੱਕ ਉਦਯੋਗਪਤੀਆਂ ਅਤੇ ਵੱਖ-ਵੱਖ ਉਦਯੋਗਿਕ ਸੰਗਠਨਾਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਇਸ ਤੋਂ ਇਲਾਵਾ, ਉਕਤ ਨੀਤੀਆਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ 'ਵਿਕਸਿਤ ਭਾਰਤ' ਅਤੇ 'ਮੇਕ ਇਨ ਇੰਡੀਆ' ਦੇ ਵਿਜ਼ਨ ਦੇ ਅਨੁਕੂਲ ਤਿਆਰ ਕੀਤੀਆਂ ਗਈਆਂ ਹਨ। ਮੇਕ ਇਨ ਹਰਿਆਣਾ ਉਦਯੋਗਿਕ ਨੀਤੀ2026 ਮੰਤਰੀ ਮੰਡਲ ਨੇ ਡਰਾਫਟ 'ਮੇਕ ਇਨ ਹਰਿਆਣਾ ਉਦਯੋਗਿਕ ਨੀਤੀ 2026' ਨੂੰ ਮਨਜ਼ੂਰੀ...
ਐਚਪੀਐਸਸੀ  ਭਰਤੀਆਂ ‘ਤੇ ਵਿਰੋਧ ਕਾਂਗਰਸ ਤੇ ਇਨੈਲੋ ਦਾ ਸਿਆਸੀ ਸਟੰਟ: ਮੁੱਖ ਮੰਤਰੀ

ਐਚਪੀਐਸਸੀ ਭਰਤੀਆਂ ‘ਤੇ ਵਿਰੋਧ ਕਾਂਗਰਸ ਤੇ ਇਨੈਲੋ ਦਾ ਸਿਆਸੀ ਸਟੰਟ: ਮੁੱਖ ਮੰਤਰੀ

haryana
ਚੰਡੀਗੜ੍ਹ, 18 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਲੋਕ ਸੇਵਾ ਕਮਿਸ਼ਨ (ਐਚਪੀਐਸਸੀ) ਵਿੱਚ ਹਰਿਆਣਾ ਤੋਂ ਇਲਾਵਾ ਦੂਜੇ ਰਾਜਾਂ ਦੇ ਬੱਚਿਆਂ ਨੂੰ ਨੌਕਰੀ ਮਿਲਣ ਦਾ ਵਿਰੋਧ ਕਾਂਗਰਸ ਅਤੇ ਇਨੈਲੋ ਦਾ ਸਿਆਸੀ ਸਟੰਟ ਹੈ। ਹਰਿਆਣਾ ਵਿੱਚ ਐਚਐਸਐਸਸੀ ਅਤੇ ਐਚਪੀਐਸਸੀ ਦੀ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ ਜਿਸ ਵਿੱਚ ਕੇਵਲ ਯੋਗਤਾ (ਮੈਰਿਟ) ਦੇ ਅਧਾਰ 'ਤੇ ਨੌਜਵਾਨਾਂ ਨੂੰ ਨੌਕਰੀਆਂ ਮਿਲਦੀਆਂ ਹਨ। ਇਹ ਗੱਲ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਹੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਇਨੈਲੋ ਨੇ ਆਪਣੇ ਸ਼ਾਸਨਕਾਲ ਵਿੱਚ ਕਦੇ ਮੈਰਿਟ ਨੂੰ ਪਹਿਲ ਨਹੀਂ ਦਿੱਤੀ ਜਿਸ ਕਾਰਨ ਨੌਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਪਿਆਂ ਦਾ ਭਰੋਸਾ ਵੀ ਸਰਕਾਰ ਤੋਂ ਉੱਠ ਗਿਆ ਸੀ। ਉਸ ਸਮੇਂ ਹਰ ਕੋਈ ਇਹੀ ਮੰਨਣ ਲੱਗ ਪਿਆ ਸੀ ਕਿ ਪੜ੍ਹਨ-ਲਿਖਣ ਨਾਲ ਨੌਕਰੀ ਨਹੀਂ ਮਿਲੇਗੀ। ਪਰ ਸਾਡੀ ਸਰਕਾਰ ਨੇ ਨੌਕਰੀਆਂ ਲਈ ਪਾਰਦਰਸ਼ੀ ਵਿਵਸਥਾ ਲਾਗੂ ਕੀਤੀ ਜਿਸ ਵਿੱਚ ਮੈਰਿਟ...