ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ
ਲੁਧਿਆਣਾ, 18 ਮਈ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਸੋਮਵਾਰ ਨੂੰ ਸੀ.ਟੀ ਯੂਨੀਵਰਸਿਟੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੋ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ, ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਨਤਾ, ਵਿਸ਼ਵਵਿਆਪੀ ਭਾਈਚਾਰਾ ਅਤੇ ਸਮਾਜਿਕ ਨਿਆਂ ਦੇ ਸਮਰਥਕ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਕੇ ਸਮਾਜ ਵਿੱਚੋਂ ਸਮਾਜਿਕ ਅਤੇ ਆਰਥਿਕ ਅਸਮਾਨਤਾਵਾਂ ਨੂੰ ਖਤਮ ਕਰਨ ਵਿੱਚ ਅਗਵਾਈ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਆਰਥਿਕਤਾ ਸਮੇਤ ਕਈ ਖੇਤਰਾਂ ਵਿੱਚ ਵਿਤਕਰਾ ਅਤੇ ਅਸਮਾਨਤਾ ਹਲੇ ਤੱਕ ਵੀ ਜਾਰੀ ਹੈ।
ਆਰਥਿਕ ਅਸਮਾਨਤਾ ਨੂੰ ਉਜਾਗਰ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਰਤ ਦੀ ਆਬਾਦੀ 140 ਕਰੋੜ ਹੈ ਅਤੇ ਦੇਸ਼ ਦੀ ਕਰੀਬ 40 ਪ੍ਰਤੀਸ਼ਤ ...








