ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਸੰਪੰਨ
ਮਾਨਸਾ, 17 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣ ਡਿਊਟੀ 'ਤੇ ਤਾਇਨਾਤ ਅਮਲੇ ਦੀ ਪਹਿਲੀ ਰਿਹਰਸਲ ਸਫ਼ਲਤਾਪੂਰਵਕ ਕਰਵਾਈ ਗਈ, ਜਿਸ ਵਿੱਚ ਚੋਣ ਸਟਾਫ਼ ਨੂੰ ਚੋਣ ਪ੍ਰਕਿਰਿਆ ਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਪਹਿਲੀ ਰਿਹਰਸਲ ਦੌਰਾਨ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਨਗਰ ਕੌਂਸਲ ਮਾਨਸਾ ਲਈ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ, ਨਗਰ ਪੰਚਾਇਤ ਜੋਗਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜੋਗਾ ਵਿਖੇ,
ਨਗਰ ਕੌਂਸਲ ਬੁਢਲਾਡਾ ਲਈ ਕ੍ਰਿਸ਼ਨਾ ਕਾਲਜ ਰੱਲੀ ਵਿਖੇ, ਨਗਰ ਪੰਚਾਇਤ ਬੋਹਾ ਲਈ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਅਤੇ ਨਗਰ ਕੌਂਸ...








