ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਸਮਾਣਾ/ਚੰਡੀਗੜ੍ਹ, 16 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ, ਪੰਜਾਬ ਦੇ ਵਿਕਾਸ ਕਾਰਜਾਂ, ਬਿਜਲੀ ਸੁਧਾਰਾਂ, ਸਿੰਚਾਈ ਪ੍ਰੋਜੈਕਟਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਵਿਸਥਾਰਪੂਰਵਕ ਗੱਲ ਕੀਤੀ।
ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਕਾਰਨ ਕਈ ਸਾਲਾਂ ਤੋਂ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਕਾਨੂੰਨੀ ਪ੍ਰਬੰਧਾਂ ਕਾਰਨ ਦੋਸ਼ੀ ਲੋਕ ਮਾਨਸਿਕ ਬੀਮਾਰੀ ਜਾਂ ਕਾਨੂੰਨੀ ਖਾਮੀਆਂ ਦਾ ਹਵਾਲਾ ਦੇ ਕੇ ਸਜ਼ਾ ਤੋਂ ਬਚ ਨਿਕਲਦੇ ਸਨ।
ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਨਵਾਂ ਕਾਨੂੰਨ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ ਅਤੇ ਪੁਰਾਣੀਆਂ ਖਾਮੀਆਂ ਨੂੰ ਖ਼ਤਮ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਬੇਅਦਬੀ ਦੇ ਮਾਮਲਿਆਂ ਵਿੱਚ ਮਾਨਸਿਕ ਤ...








