ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ
ਅੰਮ੍ਰਿਤਸਰ 24 ਜਨਵਰੀ 2026—
ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਵਾਂ ਵਰ੍ਹਾ 2026 ਨੂੰ ਪੰਜਾਬ ‘ਚ ਪੇਂਡੂ ਤੇ ਸ਼ਹਿਰੀ ਬਹੁਪੱਖੀ ਵਿਕਾਸ, ਸਿਹਤ, ਤੇ ਸਿੱਖਿਆ ਕ੍ਰਾਂਤੀ ਵਜੋਂ ਮਨਾ ਕੇ ਰੰਗਲੇ ਪੰਜਾਬ ਦੀ ਸਿਰਜਣਾ ‘ਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਜਨਾਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਸ: ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਵਿੱਚ 68.22 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਨਾਂ ਕੈਮਰਿਆਂ ਦੇ ਲੱਗਣ ਨਾਲ ਹੋਰ ਵਾਲੇ ਅਪਰਾਧਾਂ ਵਿੱਚ ਕਾਫ਼ੀ ਕਮੀ ਆਵੇਗੀ ਅਤੇ ਟ੍ਰੈਫਿਕ ਵਿਵਸਥਾ ਵਿੱਚ ਵੀ ਸੁਧਾਰ ਆਵੇਗਾ। ਉਨਾਂ ਦੱਸਿਆ ਕਿ ਇਸ ਦਾ ਕੰਟਰੋਲ ਰੂਮ ਅਜਨਾਲਾ ਥਾਣੇ ਵਿੱਚ ਬਣਾਇਆ ਗਿਆ ਹੈ। ਜਿਸ ਵਿੱਚ ਪੁਲਿਸ ਕਰਮਚਾਰੀ ਦਿਨ ਰਾਤ ਕੈਮਰਿਆਂ ਰਾਹੀਂ ਸ਼ਹਿਰ ਦੀ ਨਿਗਰਾਨੀ ਵੀ ਕਰਨਗੇ। ਉਨਾਂ ਦੱਸਿਆ ਕਿ ਇਨਾਂ ਕੈਮਰਿਆਂ ਨੂੰ ਲਗਾਉਣ ਦਾ ਕੰਮ ਅੱਜ ਤੋਂ ਸ਼ੁਰੂ ਕਰ ਦਿੱਤ...








