ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਮਈ: ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਦੀ ਯੋਗ-ਅਗਵਾਈ ਹੇਠ, ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਲੰਬੀ ਬਲਾਕ) ਦੇ ਸਹਿਯੋਗ ਨਾਲ ਇਨਪੁਟ ਡੀਲਰਾਂ ਲਈ ਪਿੰਡ ਬਾਦਲ ਵਿਖੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਕੈਂਪ ਦਾ ਮੁੱਖ ਉਦੇਸ਼ ਇਨਪੁਟ ਡੀਲਰਾਂ ਨੂੰ ਮਿੱਟੀ ਦੀ ਸਿਹਤ ਸੁਧਾਰਣ, ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਸਰਵਪੱਖੀ ਖੁਰਾਕੀ ਤੱਤ ਪ੍ਰਬੰਧਨ ਬਾਰੇ ਜਾਣਕਾਰੀ ਦੇਣਾ ਸੀ।
ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ, ਪਸਾਰ ਸਿੱਖਿਆ ਵੱਲੋਂ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਖਾਦਾਂ ਦੀ ਅਸੰਤੁਲਿਤ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਵਾਤਾਵਰਣ ’ਤੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਮਿੱਟੀ ਪਰਖ ਅਧਾਰਿਤ ਖਾਦ ਵਰਤੋਂ ਬਹੁਤ ਜ਼ਰੂਰੀ ਹੈ ਅਤੇ...








