ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 3 ਜੂਨ: ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੰਭੂ ਸਰਹੱਦ 'ਤੇ ਸ਼ਾਨਦਾਰ ਸਵਾਗਤੀ ਗੇਟ ਦੀ ਉਸਾਰੀ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜੋ ਪੰਜਾਬ ਦੀ 'ਪੰਜ-ਆਬ' ਪਛਾਣ ਅਤੇ ਵਾਸਤੂ ਕਲਾ ਦੀ ਵਿਰਾਸਤ ਦੇ ਸਨਮਾਨ ਵਿੱਚ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੋਧੇ ਹੋਏ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ।
ਹੈਰੀਟੇਜ ਸਟਰੀਟ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਨੂੰ ਜੋੜਨ ਦੇ ਨਾਲ-ਨਾਲ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਅਧਿਆਤਮਿਕ ਆਭਾ ਪ੍ਰਦਾਨ ਕਰੇਗੀ, ਜਿਸ ਨਾਲ ਪੰਜਾਬ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਪ੍ਰਤੀ ਵਚ...








