ਪੰਜਾਬ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ’ਤੇ ਸਖ਼ਤ ਕਾਰਵਾਈ; 1023 ਬੱਚੇ ਬਚਾਏ:ਡਾ.ਬਲਜੀਤ ਕੌਰ
ਚੰਡੀਗੜ੍ਹ, 18 ਜਨਵਰੀ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਭੀਖਿਆ ਦੀ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਦੀ ਪ੍ਰਾਪਤੀ ਲਈ ਸਰਕਾਰ ਵੱਲੋਂ ਬਾਲ ਭੀਖ ਮੰਗਵਾਉਣ ਖ਼ਿਲਾਫ਼ ਸਖ਼ਤ ਅਤੇ ਨਤੀਜਾ ਕੇਂਦਰਿਤ ਕਾਰਵਾਈ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਸੂਬੇ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਬੀਤੇ ਦੋ ਦਿਨਾਂ ਵਿੱਚ ਸਾਰੇ ਜ਼ਿਲ੍ਹਿਆਂ ਦੇ ਹਾਟਸਪਾਟਾਂ ’ਤੇ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ ਕੁੱਲ 31 ਭੀਖ ਮੰਗਦਿਆਂ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ। ਇਨ੍ਹਾਂ ਵਿੱਚੋਂ 4 ਬੱਚਿਆਂ ਨੂੰ ਦਸਤਾਵੇਜ਼ੀ ਪੁਸ਼ਟੀ ਉਪਰੰਤ ਬਾਲ ਭਲਾਈ ਕਮੇਟੀ ਵੱਲੋਂ ਮੌਕੇ ’ਤੇ ਹੀ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ 27 ਬੱਚਿਆਂ ਨੂੰ ਆਰਜ਼ੀ ਤੌਰ ’ਤੇ ਬਾਲ ਘਰਾਂ ਵਿੱਚ ਭੇਜਿਆ ਗਿਆ, ਜਿੱਥੇ ਪੁਸ਼ਟੀ ਉ...








