Shadow

Tag: top news

ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਸਪੀਕਰ ਸੰਧਵਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

hot news
ਕੋਟਕਪੂਰਾ, 13 ਮਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਦੇ ਦੇਵੀਵਾਲਾ ਰੋਡ ਅਤੇ ਲੱਕੜ ਕੰਡਾ ਤੋਂ ਪੰਜਾਬ ਸਰਕਾਰ ਦੀ ‘ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਵਚਨਬੱਧ ਹੈ ਅਤੇ ‘ਮੁੱਖ-ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਹਜ਼ਾਰਾਂ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਬਜ਼ੁਰਗਾਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੱਡਾ ਸਨਮਾਨ ਮਿਲਿਆ ਹੈ। ਉਨ੍ਹਾਂ ਯਾਤਰੀਆਂ ਦੀ ਸੁਖਦ, ਸੁਰੱਖਿਅਤ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸਾਰਿਆਂ ਉੱਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ।...
ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

hot news
ਹੁਸ਼ਿਆਰਪੁਰ, 13 ਮਈ: ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਡਿਵੀਜ਼ਨ), ਨੈਸ਼ਨਲ ਹਾਈਵੇ ਅਥਾਰਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ।        ਮੀਟਿੰਗ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸੜਕ ਮੁਰੰਮਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਮੁੱਖ ਮਾਰਗ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਏ ਜਾਣ ਤਾਂ ਜੋ ਆਮ ਲੋਕਾਂ, ਵਪਾਰੀਆਂ ਅਤੇ ਯਾਤਰੀਆਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ...
12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

breaking news
ਚੰਡੀਗੜ੍ਹ, 13 ਮਈ:ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਦਿਵਾਂਸ਼ੀ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ...
ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭਾਲਿਆ

breaking news
ਚੰਡੀਗੜ੍ਹ, 13 ਮਈ:–ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇੱਥੇ ਮਿਊਂਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਕਰ ਰਹੇ ਨੌਜਵਾਨ ਮੰਤਰੀ ਦਾ ਸਥਾਨਕ ਸਰਕਾਰਾਂ ਦੇ ਪ੍ਰਬੰਧਕੀ ਸਕੱਤਰ ਸ੍ਰੀ ਮਨਜੀਤ ਸਿੰਘ ਬਰਾੜ, ਵਿਸ਼ੇਸ਼ ਸਕੱਤਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ। ਅਹੁਦਾ ਸੰਭਾਲਣ ਉਪਰੰਤ ਸ. ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਰਹਿੰਦ-ਖੂੰਹਦ ਪ੍ਰਬੰਧਨ, ਬੁਨਿ...
ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

breaking news
ਚੰਡੀਗੜ੍ਹ, 13 ਮਈ: ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾ...
राज्यपाल ने ‘तंबाकू मुक्त हिमाचल’ अभियान का शुभारंभ किया

राज्यपाल ने ‘तंबाकू मुक्त हिमाचल’ अभियान का शुभारंभ किया

himachal news
राज्यपाल कविन्द्र गुप्ता ने आज लोक भवन में यूथ फॉर वॉलंटरी एक्शन इन हिमाचल (युवाह) द्वारा आयोजित ‘तंबाकू मुक्त हिमाचल’ अभियान का शुभारंभ किया। यह अभियान प्रदेश के सभी 12 जिलों में चलाया जाएगा, जिसका प्रमुख उद्देश्य युवाओं और आमजन को तंबाकू सेवन के दुष्प्रभावों के प्रति जागरूक कर नशा मुक्त एवं स्वस्थ समाज का निर्माण करना है। युवाह के प्रतिनिधिमंडल ने राज्यपाल से भेंट कर उन्हें संगठन द्वारा चलाए जा रहे मिशन ‘यूथ फॉर राइज-नो टू ड्रग्स, यस टू पैशन’ की विस्तृत जानकारी दी। इस मिशन के अंतर्गत ‘तंबाकू मुक्त हिमाचल’ अभियान को सक्रिय रूप से संचालित किया जा रहा है। प्रतिनिधिमंडल ने राज्यभर में आयोजित किए जा रहे जागरूकता अभियानों, जनसंपर्क कार्यक्रमों एवं विभिन्न गतिविधियों की जानकारी देते हुए बताया कि संगठन युवाओं, विद्यार्थियों तथा आमजन को तंबाकू और नशे के दुष्प्रभावों के प्रति जागरूक करने के लिए ...
ਮਜਦੂਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰਿਆਣਾ ਸਰਕਾਰ ਵਚਨਬੱਧ: ਕਿਰਤ ਮੰਤਰੀ ਸ੍ਰੀ ਅਨਿਲ ਵਿੱਜ

ਮਜਦੂਰਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਹਰਿਆਣਾ ਸਰਕਾਰ ਵਚਨਬੱਧ: ਕਿਰਤ ਮੰਤਰੀ ਸ੍ਰੀ ਅਨਿਲ ਵਿੱਜ

haryana
ਚੰਡੀਗੜ੍ਹ, 12 ਮਈ – ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਹਾ ਕਿ ਮੌਜੂਦਾ ਰਾਜ ਸਰਕਾਰ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ, ਸੁਲਭ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਰਤੀ ਦੇਸ਼ ਅਤੇ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀਆਂ ਸਰਵਉੱਚ ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਉਦੇਸ਼ ਤਹਿਤ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਦੇ 34 ਸਥਾਨਾਂ 'ਤੇ ਈ.ਐਸ.ਆਈ.ਸੀ. ਹਸਪਤਾਲਾਂ ਅਤੇ ਡਿਸਪੈਂਸਰੀਆਂ ਦਾ ਨਿਰਮਾਣ ਅਤੇ ਵਿਸਤਾਰ ਕਾਰਜ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਤਾਂ ਜੋ ਕਿਰਤੀਆਂ ਨੂੰ ਉਨ੍ਹਾਂ ਦੇ ਨੇੜੇ ਹੀ ਆਧੁਨਿਕ ਸਿਹਤ ਸਹੂਲਤਾਂ ਮਿਲ ਸਕਣ। ਇਸ ਸਬੰਧ ਵਿੱਚ ਅੱਜ ਕਿਰਤ ਮੰਤਰੀ ਸ੍ਰੀ ਅਨਿਲ ਵਿੱਜ ਨੇ ਈ.ਐਸ.ਆਈ.ਸੀ. ਵਿਭਾਗ ਦੇ ਅਧਿਕਾਰੀਆਂ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਈ.ਐਸ.ਆਈ.ਸੀ. ...
ਸੂਬੇ ਦੇ ਚੌਤਰਫਾ ਅਤੇ ਸਰਵਪੱਖੀ ਵਿਕਾਸ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਕਾਰਜ ਯੋਜਨਾ  – ਕ੍ਰਿਸ਼ਨ ਬੇਦੀ

ਸੂਬੇ ਦੇ ਚੌਤਰਫਾ ਅਤੇ ਸਰਵਪੱਖੀ ਵਿਕਾਸ ਲਈ ਤਿਆਰ ਕੀਤੀ ਜਾ ਰਹੀ ਵਿਸ਼ੇਸ਼ ਕਾਰਜ ਯੋਜਨਾ – ਕ੍ਰਿਸ਼ਨ ਬੇਦੀ

haryana
ਚੰਡੀਗੜ੍ਹ, 12 ਮਈ- ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੀ ਲਹਿਰ ਚੱਲ ਰਹੀ ਹੈ। ਸਾਰੇ ਹਲਕਿਆਂ ਦਾ ਚੌਤਰਫਾ ਅਤੇ ਸਰਵਪੱਖੀ ਵਿਕਾਸ ਕਰਨ ਲਈ ਵਿਸ਼ੇਸ਼ ਕਾਰਜ ਯੋਜਨਾ ਤਿਆਰ ਕਰਵਾਈ ਜਾ ਰਹੀ ਹੈ। ਨਰਵਾਣਾ ਹਲਕੇ ਦੇ ਵਿਕਾਸ ਲਈ ਵੀ ਵਿਆਪਕ ਅਤੇ ਦੂਰਅੰਦੇਸ਼ੀ ਰੋਡਮੈਪ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਅੱਜ ਇੱਥੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਆਯੋਜਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਨਰਵਾਣਾ ਹਲਕੇ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਖੇਡ ਸਟੇਡੀਅਮ, ਪੁਲ, ਸੜਕਾਂ, ਪਸ਼ੂ ਹਸਪਤਾਲ, ਸਿਹਤ ਕੇਂਦਰ, ਬੱਸ ਸਟੈਂਡ, ਪਾਰਕ ਅਤੇ ਇਮਾਰਤਾਂ ਆਦਿ ਦੀ ਡੀ.ਪੀ.ਆਰ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਨੂੰ ਲੈ ਕੇ ਵੀ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸ੍ਰ...
ਮੁੱਖ ਮੰਤਰੀ ਨੇ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਲਗਾਉਣ ਲਈ 621.90 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ

ਮੁੱਖ ਮੰਤਰੀ ਨੇ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਲਗਾਉਣ ਲਈ 621.90 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ

haryana
ਚੰਡੀਗੜ੍ਹ, 12 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਭੂ-ਜਲ ਸਰੋਤਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਘੋਸ਼ਣਾ ਤਹਿਤ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਸਥਾਪਿਤ ਕਰਨ ਲਈ 621.90 ਲੱਖ ਰੁਪਏ ਦੀ ਪ੍ਰਸ਼ਾਸਨਿਕ ਮਨਜ਼ੂਰੀ ਪ੍ਰਦਾਨ ਕੀਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਭਿਲਾਸ਼ੀ ਪ੍ਰੋਜੈਕਟ “ਗਰਾਊਂਡ ਵਾਟਰ ਡਿਵੈਲਪਮੈਂਟ ਅਤੇ ਹੋਰ ਸਬੰਧਤ ਗਤੀਵਿਧੀਆਂ” ਯੋਜਨਾ ਦੇ ਅਧੀਨ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਦੇ ਸਫ਼ਲ ਸੰਚਾਲਨ ਅਤੇ ਨਿਗਰਾਨੀ ਲਈ ਚੀਫ਼ ਇੰਜੀਨੀਅਰ/ਵਾਈ.ਡਬਲਯੂ.ਐਸ. (YWS) ਅਤੇ ਸੁਪਰਡੈਂਟ ਇੰਜੀਨੀਅਰ, ਵਾਈ.ਡਬਲਯੂ.ਐਸ. ਸਰਕਲ ਫਰੀਦਾਬਾਦ ਦੇ ਦਫ਼ਤਰ ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਨੂੰਹ ਜ਼ਿਲ੍ਹੇ ਦੇ ਲਗਭਗ 15 ਤੋਂ ਵੱਧ ਪਿੰਡ ਲੰਬੇ ਸਮੇਂ ਤੋਂ ਜਲ-ਥਲ (ਵਾਟਰਲੌਗਿੰਗ) ਦੀ ਸਮੱਸਿਆ ਤੋਂ ਪ੍ਰਭਾਵਿਤ ਹਨ। ਇਨ੍ਹਾਂ ਖੇਤਰਾਂ...
ਹਰਿਆਣਾ ਰੋਡਵੇਜ਼ ਵਿੱਚ ਆਉਣਗੀਆਂ 1000 ਨਵੀਆਂ ਬੱਸਾਂ, 500 ਹੋਣਗੀਆਂ ਇਲੈਕਟ੍ਰਿਕ: ਟ੍ਰਾਂਸਪੋਰਟ ਮੰਤਰੀ ਅਨਿਲ ਵਿੱਜ

ਹਰਿਆਣਾ ਰੋਡਵੇਜ਼ ਵਿੱਚ ਆਉਣਗੀਆਂ 1000 ਨਵੀਆਂ ਬੱਸਾਂ, 500 ਹੋਣਗੀਆਂ ਇਲੈਕਟ੍ਰਿਕ: ਟ੍ਰਾਂਸਪੋਰਟ ਮੰਤਰੀ ਅਨਿਲ ਵਿੱਜ

haryana
ਚੰਡੀਗੜ੍ਹ, 12 ਮਈ - ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਰਾਜ ਟ੍ਰਾਂਸਪੋਰਟ ਵਿਭਾਗ ਜਲਦੀ ਹੀ 1000 ਨਵੀਆਂ ਬੱਸਾਂ ਦੀ ਖਰੀਦ ਕਰੇਗਾ, ਜਿਨ੍ਹਾਂ ਵਿੱਚ 500 ਇਲੈਕਟ੍ਰਿਕ ਬੱਸਾਂ ਅਤੇ 500 ਆਮ ਬੱਸਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੀ ਜਨਤਕ ਟ੍ਰਾਂਸਪੋਰਟ ਵਿਵਸਥਾ ਨੂੰ ਆਧੁਨਿਕ, ਸੁਰੱਖਿਅਤ, ਵਾਤਾਵਰਣ ਪੱਖੀ ਅਤੇ ਯਾਤਰੀ ਸਹੂਲਤਾਂ ਨਾਲ ਭਰਪੂਰ ਬਣਾਉਣਾ ਹੈ। ਸ੍ਰੀ ਵਿੱਜ ਅੱਜ ਇੱਥੇ ਚੰਡੀਗੜ੍ਹ ਵਿੱਚ ਮੀਡੀਆ ਕਰਮੀਆਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਟ੍ਰਾਂਸਪੋਰਟ ਵਿਭਾਗ ਦੀਆਂ ਸਾਰੀਆਂ ਬੱਸਾਂ ਵਿੱਚ ਅਤਿ-ਆਧੁਨਿਕ ਟ੍ਰੈਕਿੰਗ ਸਿਸਟਮ ਲਗਾਇਆ ਜਾਵੇਗਾ, ਜਿਸ ਨਾਲ ਬੱਸਾਂ ਦੀ ਰੀਅਲ ਟਾਈਮ ਮਾਨੀਟਰਿੰਗ ਸੰਭਵ ਹੋ ਸਕੇਗੀ। ਇਸ ਦੇ ਨਾਲ ਹੀ ਏਅਰਪੋਰਟ ਦੀ ਤਰਜ਼ 'ਤੇ ਬੱਸ ਅੱਡਿਆਂ 'ਤੇ ਡਿਜੀਟਲ ਡਿਸਪਲੇਅ ਬੋਰਡ ਲਗਾਏ ਜਾਣਗੇ, ਤਾਂ ਜੋ ਯਾਤਰੀਆਂ ਨੂੰ ਬੱਸਾਂ ਦੇ ਆਉਣ ਅਤੇ ਜਾਣ ਦੀ ਸਹੀ ਜਾਣਕਾਰੀ ਸਮੇਂ ਸਿਰ ਮਿਲ ਸਕੇ। ਟ੍ਰਾਂਸਪੋਰਟ ਮੰਤਰੀ ਨੇ ਕਿਹਾ ਕਿ ਯਾਤਰੀਆਂ ਦੀ ਸਹੂਲਤ ਲਈ ਇੱਕ ਆਧੁਨਿਕ ਮੋਬਾਈਲ ਐਪ ਵੀ ਵਿਕਸਿਤ ਕੀਤਾ...