Sunday, March 15
Shadow

Tag: top news

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

International, National, Politics, Punjab
ਚੰਡੀਗੜ੍ਹ, 16 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, "ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।" ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ।" ਪੰਜਾਬ ਦੀਆਂ ਆਰਥਿਕ ਸਮਰੱਥਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਐਗਰੋ-ਪ੍ਰੋਸੈਸਿ...
ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ ਦੀ ਮਾਨਤਾ ਰੱਦ ਕਰਨ ਸੰਬੰਧੀ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਕੇਂਦਰ ਸਰਕਾਰ: ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ 16 ਜਨਵਰੀ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ, ਜੰਮੂ ਅਤੇ ਕਸ਼ਮੀਰ ਦੀ ਐਮ.ਬੀ.ਬੀ.ਐਸ. ਮਾਨਤਾ ਰੱਦ ਕਰਨ ਦਾ ਫੈਸਲਾ ਨਾ ਸਿਰਫ਼ ਵਿਦਿਆਰਥੀਆਂ ਦੇ ਭਵਿੱਖ ਨਾਲ ਬੇਇਨਸਾਫ਼ੀ ਹੈ, ਸਗੋਂ ਸਿੱਖਿਆ ਨੂੰ ਧਰਮ ਅਤੇ ਰਾਜਨੀਤੀ ਨਾਲ ਜੋੜਨ ਦੀ ਇੱਕ ਕੋਝੀ ਉਦਾਹਰਣ ਹੈ। ਇਸ ਮੈਡੀਕਲ ਕਾਲਜ ਵਿੱਚ ਦਾਖਲੇ ਕੇਂਦਰੀ ਪ੍ਰੀਖਿਆ ਐਨ.ਈ.ਈ.ਟੀ. , ਜੋ ਰਾਸ਼ਟਰੀ ਮੈਡੀਕਲ ਕਮਿਸ਼ਨ ਵੱਲੋਂ ਵੀ ਪ੍ਰਵਾਨਿਤ ਹੈ, ਦੀ ਮੈਰਿਟ ਅਨੁਸਾਰ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕੀਤੇ ਗਏ ਸਨ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸੰਸਥਾ ਦਾ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਸਾਹਮਣੇ ਆਈ  ਕਿ ਇੰਸਟੀਟਿਊਟ  ਵਿੱਚ ਕਿਸੇ ਧਰਮ ਵਿਸ਼ੇਸ਼ ਦੇ  ਵਿਦਿਆਰਥੀਆਂ ਦੀ ਬਹੁਗਿਣਤੀ ਹੋਣ ਕਰਕੇ  , ਐਮ.ਬੀ.ਬੀ.ਐਸ. ਦੀ ਮਾਨਤਾ ਰੱਦ ਕਰਨਾ ਬਿਲਕੁਲ ਗ਼ੈਰ-ਵਾਜਿਬ,ਪੱਖਪਾਤੀ ਅਤੇ ਅਨਿਆਂਪੂਰਨ  ਹੈ। ਉਨ੍ਹਾਂ ਸਵਾਲ ਉਠਾਇਆ, ਜੇਕਰ ਸੰਸਥਾ ਵਿੱਚ ਇੰਨੀਆਂ ਵੱਡੀਆਂ ਖਾਮੀਆਂ ਸਨ ਤਾਂ ਮਹਿਜ਼ ਚਾਰ ਮਹੀਨੇ ਪਹਿਲਾਂ ਮਾਨਤਾ ਕਿਸ ਆਧਾਰ ’ਤੇ...
ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਸਪੀਕਰ ਨੇ ਮਿਲਾਵਟਖੋਰੀ ਛੱਡਣ ਲਈ ਕੀਤੀ ਅਪੀਲ,ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

Crime, National, Politics, Punjab
ਚੰਡੀਗੜ੍ਹ, 16 ਜਨਵਰੀ : ਪੰਜਾਬ ਵਿੱਚ ਮਿਲਾਵਟਖੋਰੀ ਦੇ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂ ਸਕੂਲਾਂ ਵਿੱਚ ਸੈਮੀਨਾਰਾਂ ਅਤੇ ਸਮਾਗਮਾਂ ਰਾਹੀਂ ਘਟੀਆ ਜਾਂ ਮਿਲਾਵਟੀ ਦੁੱਧ, ਪਨੀਰ, ਘਿਓ ਅਤੇ ਹੋਰ ਦੁੱਧ ਉਤਪਾਦਾਂ ਦੀ ਗੁਣਵੱਤਾ ਜਾਂਚ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਵੀ ਮਿਲਾਵਟੀ ਉਤਪਾਦਾਂ ਦੀ ਜਾਂਚ ਦਾ ਤਰੀਕਾ ਦੇਖਣ ਅਤੇ ਸਿੱਖਣ ਲਈ ਸੱਦਾ ਦਿੱਤਾ ਜਾਵੇਗਾ ਤਾਂ ਜੋ ਉਹ ਆਪਣੇ ਪੱਧਰ ’ਤੇ ਅਜਿਹੇ ਗ਼ੈਰ-ਮਿਆਰੀ ਖਾਧ-ਪਦਾਰਥਾਂ ਦੀ ਗੁਣਵੱਤਾ ਜਾਂਚ-ਪਰਖ  ਸਕਣ। ਉਹ ਇਸ ਮੁਹਿੰਮ ਵਿੱਚ ਪੰਜਾਬੀਆਂ ਦਾ ਸਹਿਯੋਗ ਚਾਹੁੰਦੇ ਹਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਚੰਗੀ ਸਿਹਤ ਬਣਾਈ ਰੱਖਣ ਵਿੱਚ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਿਲਾਵਟਖੋਰੀ ਦੇ ਖ਼ਤਰੇ ਨੂੰ ਖਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਾਡੀ ਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 15 ਜਨਵਰੀ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 320ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 263 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕਰਕੇ 58 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 320 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,630 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 40.1 ਕਿਲੋਗ੍ਰਾਮ ਹੈਰੋਇਨ, 609 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ...
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

National, Politics, Punjab
ਚੰਡੀਗੜ੍ਹ, 15 ਜਨਵਰੀ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤੱਕ ਲਾਗੂ ਰਹੇਗਾ। ਸ. ਬੈਂਸ ਨੇ ਕਿਹਾ, "ਸਾਡੇ ਵਿਦਿਆਰਥੀਆਂ ਦੀ ਭਲਾਈ ਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਇਸ ਸੋਧੇ ਹੋਏ ਸਮੇਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।...
ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

International, National, Politics, Punjab
*ਅੰਮ੍ਰਿਤਸਰ, 15 ਜਨਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ ਕਰਦੇ ਹੋਏ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋਏ। ਮੁੱਖ ਮੰਤਰੀ ਨੇ ਅੱਜ ਆਪਣਾ ਪੂਰਾ ਦਿਨ ਸਿੱਖਾਂ ਦੇ ਸਰਵਉੱਚ ਅਸਥਾਨ ਨੂੰ ਸਮਰਪਿਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਸਾਹਿਬ ਅੱਗੇ ਪੇਸ਼ ਹੋ ਕੇ ਆਪਣੇ ਪਹਿਲੇ ਬਿਆਨਾਂ ਬਾਰੇ ਵਿਸਥਾਰ ਵਿੱਚ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਨੇ ਮੁੜ ਦੁਹਰਾਇਆ ਕਿ ਉਹ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਵਿੱਚ ਪੂਰਨ ਵਿਸ਼ਵਾਸ ਰੱਖਦੇ ਹਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਫੈਸਲਾ ਸਿਰ ਮੱਥੇ ਸਵਿਕਾਰ ਕਰਦੇ ਹਨ ਅਤੇ ਇਸ ਪਾਵਨ ਅਸਥਾਨ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਜਾਂ ਕਮਜ਼ੋਰ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਥੇਦਾਰ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿੱਜੀ ਤੌਰ ’ਤੇ ਪੇਸ਼ ਹੋਏ ਹਨ। ਉਨ੍ਹਾਂ ਕਿਹਾ, “ਜਥੇਦਾਰ ਸਾਹਿ...
ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹਨਾਂ ਫੜੇ ਗਏ ਵਿਅਕਤੀਆਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ, ਸਾਰੇ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਦੀ ਖੇਪ ਲੈ ਜਾਣ ਲਈ ਵਰਤੀਆਂ ਜਾ ਰਹੀਆਂ ਕਾਰਾਂ ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀ.ਬੀ.03ਏ.ਕੇ.1810) ਅਤੇ ਬੀ.ਐਮ.ਡਬਲਯੂ. (ਰਜਿਸਟ੍ਰੇਸ਼ਨ ਨੰਬਰ ਯੂ.ਪੀ.14 ਸੀ.ਜੇ.4646) ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

National, Politics, Punjab
*ਚੰਡੀਗੜ੍ਹ, 15 ਜਨਵਰੀ:* ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਲੋਕ-ਪੱਖੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਇੱਕ ਲੋਕ-ਪੱਖੀ ਕਦਮ ਹੈ, ਜੋ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਉੱਨਤ ਡਾਕਟਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ 'ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾਏਗਾ।" ਕੈਬਨਿਟ ਮੰਤਰੀ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਲਈ ਪੌਣੇ ਚਾਰ ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੁਲ ਦਾ ਰੱਖਿਆ ਨੀਂਹ ਪੱਥਰ

National
ਚੰਡੀਗੜ੍ਹ/ਖੁਰਾਲਗੜ੍ਹ ਸਾਹਿਬ/ਹੁਸ਼ਿਆਰਪੁਰ, 15 ਜਨਵਰੀ: ਸ਼੍ਰੀ ਗੁਰੂ ਰਵਿਦਾਸ ਸਾਹਿਬ ਨਾਲ ਸਬੰਧਤ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਅੱਜ ਮੀਨਾਰ-ਏ-ਬੇਗਮਪੁਰਾ ਤੋਂ ਤਪ ਅਸਥਾਨ ਨੂੰ ਜੋੜਨ ਵਾਲੇ ਨਵੇਂ ਪੁਲ ਦਾ ਨੀਂਹ ਪੱਥਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ  ਵੱਲੋਂ ਰੱਖਿਆ ਗਿਆ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ਇਹ ਪੁਲ ਪੰਜਾਬ ਸਰਕਾਰ ਵੱਲੋਂ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ, ਜੋ ਕਿ ਸਦੀਆਂ ਤੱਕ ਟਿਕਾਉ ਰਹੇਗਾ ਅਤੇ ਸੰਗਤਾਂ ਨੂੰ ਆਸਾਨ ਆਵਾਜਾਈ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਪੁਲ਼ ਦੇ ਨਿਰਮਾਣ ਨੂੰ ਤੈਅ ਸਮਾਂ ਸੀਮਾ ਦੌਰਾਨ ਪੂਰੀ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਪੂਰਾ ਕਰਵਾਉਣਾ ਵੀ ਯਕੀਨੀ ਬਣਾਇਆ ਜਾਵੇਗਾ। ਡਿਪਟੀ ਸਪੀਕਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵੱਡੇ ਪੁਰਬ ਦੇ ਮੱਦੇਨਜ਼ਰ ਸਾਰੇ ਲੋੜੀਂਦੇ ਪ੍ਰਬੰਧ ...
ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 15 ਜਨਵਰੀ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਅਸ਼ੀਰਵਾਦ ਸਕੀਮ ਇਸ ਵਚਨਬੱਧਤਾ ਦਾ ਸਪਸ਼ਟ ਪ੍ਰਤੀਕ ਹੈ, ਜੋ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਆਰਥਿਕ ਬੋਝ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਤੋਂ ...