Shadow

Tag: top news

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, ਅੰਮ੍ਰਿਤਸਰ/12 ਮਈ - ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ ਅਨੁਸਾਰ ਕੰਮ ਕਰ ਰਹੀ ਹੈ।” ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਫਰੀਦਪ...
ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

local news
ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ ਦੇ 19 ਵਾਰਡਾਂ, ਜੋਗਾ ਦੇ 13 ਵਾਰਡਾਂ, ਮਾਨਸਾ ਦੇ 27 ਵਾਰਡਾਂ ਅਤੇ ਬਰੇਟਾ ਦੇ 13 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱ...
ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

local news
ਬਟਾਲਾ, 12 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜ...
ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

local news
ਫ਼ਰੀਦਕੋਟ, 12 ਮਈ-  ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮ...
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

local news
ਬਰਨਾਲਾ, 12 ਮਈ-   ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ।    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ ’ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ। ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ...
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

breaking news
*ਚੰਡੀਗੜ੍ਹ, 12 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸ...
ਬਧਵਾਨ ਡਿਸਟ੍ਰੀਬਿਊਟਰੀ ‘ਤੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਨੂੰ 15 ਜੂਨ ਤੱਕ ਕੀਤਾ ਜਾਵੇ ਪੂਰਾ- ਸ਼ਰੂਤੀ ਚੌਧਰੀ

ਬਧਵਾਨ ਡਿਸਟ੍ਰੀਬਿਊਟਰੀ ‘ਤੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਨੂੰ 15 ਜੂਨ ਤੱਕ ਕੀਤਾ ਜਾਵੇ ਪੂਰਾ- ਸ਼ਰੂਤੀ ਚੌਧਰੀ

haryana
ਚੰਡੀਗੜ੍ਹ, 11 ਮਈ – ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਧਵਾਨ ਡਿਸਟ੍ਰੀਬਿਊਟਰੀ ਰੀਮਾਡਲਿੰਗ ਪ੍ਰੋਜੈਕਟ ਦੇ ਆਰਡੀ 66700 ਦੇ ਆਰਸੀਸੀ ਪਾਈਪਲਾਈਨ ਦੇ ਕੰਮ ਆਉਣ ਵਾਲੀ 15 ਜੂਨ ਤੱਕ ਹਰ ਹਾਲ ਵਿੱਚ ਪੂਰੇ ਕੀਤੇ ਜਾਣ, ਤਾਂ ਜੋ ਖੇਤਰ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਇਸ ਦਾ ਲਾਭ ਸਮੇਂ ਸਿਰ ਮਿਲ ਸਕੇ। ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼੍ਰੀਮਤੀ ਸ਼ਰੂਤੀ ਚੌਧਰੀ ਨੇ ਇਹ ਨਿਰਦੇਸ਼ ਅੱਜ ਬਧਵਾਨ ਡਿਸਟ੍ਰੀਬਿਊਟਰੀ ਰੀਮਾਡਲਿੰਗ ਪ੍ਰੋਜੈਕਟ ਦੇ ਅਚਨਚੇਤ ਨਿਰੀਖਣ ਦੌਰਾਨ ਦਿੱਤੇ। ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਸਰਕਾਰ ਨੇ ਬਧਵਾਨ ਡਿਸਟ੍ਰੀਬਿਊਟਰੀ ਨੂੰ 41.30 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਰੀਮਾਡਲ ਕਰਨ ਦੇ ਕੰਮ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਇਸ ਪ੍ਰੋਜੈਕਟ 'ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰੋਜੈਕਟ ਦੇ ਕੰਮਾਂ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ ਅਤੇ ਸਾਰੀਆਂ ਲੰਬਿਤ ਪ੍ਰਕਿਰਿਆਵਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਇਸ ਨਾਲ ਚਰਖੀ ਦਾਦਰੀ ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿਹੋਵਾ ਦੇ ਅਰੁਣਾਏ ਵਿਖੇ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿਹੋਵਾ ਦੇ ਅਰੁਣਾਏ ਵਿਖੇ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ

haryana
ਚੰਡੀਗੜ੍ਹ, 11 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਜ਼ਿਲ੍ਹਾ ਕੁਰੂਕਸ਼ੇਤਰ ਦੇ ਪਿਹੋਵਾ ਅਧੀਨ ਪੈਂਦੇ ਅਰੁਣਾਏ ਸਥਿਤ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਵਿਖੇ ਆਯੋਜਿਤ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਮੰਦਰ ਦੇ ਗਰਭਗ੍ਰਹਿ ਵਿੱਚ ਵਿਧੀ-ਵਿਧਾਨ ਅਨੁਸਾਰ ਪੂਜਾ-ਅਰਚਨਾ ਕੀਤੀ ਅਤੇ ਸੂਬਾ ਵਾਸੀਆਂ ਲਈ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਸਮਾਗਮ ਦੌਰਾਨ ਅਰੁਣਾਏ ਵਿੱਚ 101 ਔਰਤਾਂ ਦੀ ਕਲਸ਼ ਯਾਤਰਾ ਨੂੰ ਰਵਾਨਾ ਕੀਤਾ। ਧਾਰਮਿਕ ਅਤੇ ਅਧਿਆਤਮਿਕ ਮਾਹੌਲ ਵਿੱਚ ਕੱਢੀ ਗਈ ਇਸ ਕਲਸ਼ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ 48 ਕੋਸ ਦੇ ਵੱਖ-ਵੱਖ ਤੀਰਥ ਅਸਥਾਨਾਂ ਤੋਂ ਪੁੱਜੇ ਸੰਤਾਂ-ਮਹਾਤਮਾਵਾਂ ਦਾ ਸਵਾਗਤ ਅਤੇ ਅਭਿਨੰਦਨ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਸਾਡੀਆਂ ਅਮੀਰ ਪਰੰਪਰਾਵਾਂ, ਸੱਭਿਆਚਾਰਕ ਵਿਰਾਸਤ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ...
ਸੋਮਨਾਥ ਮੰਦਰ ਭਾਰਤ ਦੀ ਸਨਾਤਨ ਚੇਤਨਾ, ਸੱਭਿਆਚਾਰਕ ਮਾਣ ਅਤੇ ਰਾਸ਼ਟਰੀ ਸਵਾਭਿਮਾਨ ਦਾ ਅਮਰ ਪ੍ਰਤੀਕ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੋਮਨਾਥ ਮੰਦਰ ਭਾਰਤ ਦੀ ਸਨਾਤਨ ਚੇਤਨਾ, ਸੱਭਿਆਚਾਰਕ ਮਾਣ ਅਤੇ ਰਾਸ਼ਟਰੀ ਸਵਾਭਿਮਾਨ ਦਾ ਅਮਰ ਪ੍ਰਤੀਕ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 11 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੋਮਨਾਥ ਮੰਦਰ ਕੇਵਲ ਇੱਕ ਧਾਰਮਿਕ ਸਥਾਨ ਨਹੀਂ, ਸਗੋਂ ਭਾਰਤ ਦੀ ਸਨਾਤਨ ਚੇਤਨਾ, ਅਟੁੱਟ ਆਸਥਾ ਅਤੇ ਰਾਸ਼ਟਰੀ ਸਵੈ-ਮਾਣ ਦਾ ਅਮਰ ਪ੍ਰਤੀਕ ਹੈ, ਜਿਸ ਨੇ ਹਰ ਹਮਲੇ, ਹਰ ਸੰਘਰਸ਼ ਅਤੇ ਹਰ ਮੁਸੀਬਤ ਤੋਂ ਬਾਅਦ ਰਾਸ਼ਟਰ ਨੂੰ ਮੁੜ ਖੜ੍ਹੇ ਹੋਣ ਦੀ ਸ਼ਕਤੀ ਦਿੱਤੀ ਹੈ। ਮੁੱਖ ਮੰਤਰੀ ਸੋਮਵਾਰ ਨੂੰ ਕੁਰੂਕਸ਼ੇਤਰ ਦੇ ਪਿਹੋਵਾ ਸਥਿਤ ਸ਼੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਅਰੁਣਾਏ ਵਿਖੇ ਆਯੋਜਿਤ ‘ਸੋਮਨਾਥ ਸਵਾਭਿਮਾਨ ਪਰਵ’ ਦੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੂੰ ਮੰਦਰ ਕਮੇਟੀ ਦੇ ਅਹੁਦੇਦਾਰਾਂ ਅਤੇ ਸੰਤ ਸਮਾਜ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਅਤੇ ਹਾਜ਼ਰ ਸ਼ਰਧਾਲੂਆਂ ਨੇ ਸੋਮਨਾਥ ਮੰਦਰ ਵਿੱਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੀ ਦੇਖਿਆ, ਜਿਸ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਪੂਜਾ ਕਰਦੇ ਹੋਏ ਆਪਣਾ ਸੰਬੋਧਨ ਦਿੱਤਾ। ਸ੍ਰੀ ਸੰਗਮੇਸ...
ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

hot news
ਫਾਜਿਲਕਾ, 11 ਮਈ-        ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹਲਕਾ ਫਾਜਿਲਕਾ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ  ਦੀ 1000 /1500 ਮਹਿਲਾਂਵਾ ਨੂੰ ਦੇਣ ਦੀ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਗਈ ।ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ।ਇਸ ਦੌਰਾਨ ਮਹਿਲਾਵਾਂ ਨੂੰ ਯੋਜਨਾ ਸਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਅਤੇ ਰਜਿਸਟ੍ਰੇਸ਼ਨ ਪ੍...