Saturday, March 14
Shadow

Tag: top news

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ

ਲੁਧਿਆਣਾ ਵਿੱਚ ਮਿੱਥ ਕੇ ਕਤਲ ਦੀ ਘਟਨਾ ਨੂੰ ਕੀਤਾ ਨਾਕਾਮ; ਖਾਲਿਸਤਾਨ ਕਮਾਂਡੋ ਫੋਰਸ ਨਾਲ ਜੁੜੇ ਦੋ ਮੁਲਜ਼ਮ ਇੱਕ ਪਿਸਤੌਲ ਸਮੇਤ ਕਾਬੂ

National, Politics, Punjab
ਚੰਡੀਗੜ੍ਹ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਗਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਤਾਲਮੇਲ ਨਾਲ, ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਮਿੱਥ ਕੇ ਕਤਲ ਦੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਦੋ ਲੁਧਿਆਣਾ-ਅਧਾਰਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਅਤੇ ਅਵਤਾਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ, ਮਿਲਰਗੰਜ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਅਵਤਾਰ ਸਿੰਘ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਇਸ ਵਿਰੁੱਧ ਅਸਲਾ ਐਕਟ ਅਤੇ ਆਈਪੀਸੀ ਐਕਟ ਤਹਿਤ ਕਈ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ...
ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

National, Politics, Punjab
*ਚੰਡੀਗੜ੍ਹ, 7 ਜਨਵਰੀ:* ਪੰਜਾਬ ਦੇ ਕੰਢੀ ਖੇਤਰ ਦੇ ਚਾਰ ਦਹਾਕਿਆਂ ਦੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ, ਜਿਸ ਨਾਲ ਨੀਮ-ਪਹਾੜੀ ਅਤੇ ਸੋਕਾ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵੱਡੀ ਰਾਹਤ ਮਿਲੀ ਹੈ। 238.90 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਨੈਟਵਰਕ ਦਾ ਨਵੀਨੀਕਰਨ ਮੁਕੰਮਲ ਹੋਣ ਨਾਲ ਇਸ ਖੇਤਰ ਦੇ 433 ਪਿੰਡਾਂ ਦੀ 1.25 ਲੱਖ ਏਕੜ ਖੇਤੀਬਾੜੀ ਜ਼ਮੀਨ ਨੂੰ ਸਿੰਜਾਈ ਲਈ ਹੁਣ ਨਹਿਰੀ ਪਾਣੀ  ਮਿਲ ਰਿਹਾ ਹੈ। ਇਸ ਪ੍ਰਾਪਤੀ ਨਾਲ ਪੰਜਾਬ ਦੀ ਸਿੰਜਾਈ ਪ੍ਰਣਾਲੀ ਵਿੱਚ ਇੱਕ ਫ਼ੈਸਲਾਕੁੰਨ ਬਦਲਾਅ ਆਇਆ ਹੈ। ਇਸ ਪ੍ਰਾਪਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਸਿੰਜਾਈ ਲਈ ਨਹਿਰੀ ਨੈਟਵਰਕ ਦੀ ਬਹਾਲੀ ਨੂੰ ਸਰਕਾਰ ਦੀ ਤਰਜੀਹ ਬਣਾਇਆ ਹੈ ਜਿਸ ਲਈ ਸਰਕਾਰ ਨੇ ਵੱਡੀ ਰਾਸ਼ੀ ਖ਼ਰਚ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਲਈ ਸਿੰਜਾਈ ...
ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ 7 ਜਨਵਰੀ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਨਾਲ ਸਬੰਧਤ ਰਸਾਇਣਾਂ ਦੇ ਉਤਪਾਦਨ ਵਿੱਚ ਮੋਹਰੀ ਕੰਪਨੀ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ 300 ਕਰੋੜ ਦੇ ਪ੍ਰਸਤਾਵਿਤ ਨਿਵੇਸ਼ ਨਾਲ ਪੰਜਾਬ ਵਿੱਚ ਇੱਕ ਨਵੀਂ ਨਿਰਮਾਣ ਸਹੂਲਤ ਸਥਾਪਤ ਕੀਤੀ ਜਾਵੇਗੀ। ਇਹ ਪ੍ਰਸਤਾਵਿਤ ਪ੍ਰੋਜੈਕਟ ਪਿੰਡ ਮਾਜਰੀ ਫਕੀਰਾਂ ਅਤੇ ਪਿੰਡ ਸੋਹਣੇ ਮਾਜਰਾ, ਸਬ-ਤਹਿਸੀਲ ਘਨੌਰ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ 31 ਏਕੜ ਜ਼ਮੀਨ ਵਿੱਚ ਸਥਾਪਤ ਕੀਤਾ ਜਾਵੇਗਾ। ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਹੂਲਤ ਪਾਣੀ-ਅਧਾਰਤ ਐਡਹੇਸਿਵ ਪਦਾਰਥਾਂ ਅਤੇ ਵਾਟਰਪ੍ਰੂਫਿੰਗ ਉਤਪਾਦਾਂ ਦੇ ਮਿਸ਼ਰਣ ਅਤੇ ਬਲੈਂਡਿੰਗ 'ਤੇ ਕੇਂਦ੍ਰਤ ਹੋਵੇਗੀ, ਜਿਸਦੀ ਕੁੱਲ ਪ੍ਰਸਤਾਵਿਤ ਸਮਰੱਥਾ ਸਾਲਾਨਾ 2,00,000 ਮੀਟ੍ਰਿਕ ਟਨ ਹੋਵੇਗੀ ਅਤੇ ਇਸ ਵਿੱਚ 1,40,000 ਮੀਟ੍ਰਿਕ ਟਨ ਪਾਣੀ-ਅਧਾਰਤ ਐਡਹੇਸਿਵ ਪਦਾਰਥ ਅਤੇ 60,000 ਮੀਟ੍ਰਿਕ ਟਨ ਵਾਟਰਪ੍ਰੂਫਿੰਗ ਉਤਪਾਦ ਸ਼ਾਮਲ ਹਨ। ਇਹ ਸਹੂਲਤ ਮੁ...
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ

ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ

National, Politics, Punjab
ਰੂਪਨਗਰ, 07 ਜਨਵਰੀ: ਯੂਕੋ ਬੈਂਕ ਦੇ 84ਵੇਂ ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ ਇੱਕ ਵਿਸ਼ੇਸ਼ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਬੈਂਕ ਦੇ ਗਾਹਕਾਂ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਭਾਗ ਲਿਆ। ਸਿਹਤ ਕੈਂਪ ਦੌਰਾਨ ਮੈਕਸ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਲੋਕਾਂ ਨੇ ਇਸ ਪਹਿਲ ਦੀ ਖੂਬ ਪ੍ਰਸ਼ੰਸਾ ਕੀਤੀ। ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਬੈਂਕ ਵਿੱਚ ਆਏ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਰਹੇ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਚੇਅਰਮੈਨ ਅਤੇ ਹੋਰ ਪ੍ਰਮੁੱਖ ਹਸਤੀਆਂ ਸ਼ਾਮਲ ਸਨ। ਇਸ ਸਮਾਗਮ ਦੌਰਾਨ ਯੂਕੋ ਬੈਂਕ ਨੂੰਹੋਂ ਸ਼ਾਖਾ ਦੇ ਮੈਨੇਜਰ ਸ਼੍ਰੀ ਜੀ. ਐਸ. ਰੈਣੀ ਵੱਲੋਂ ਬੈਂਕ ਦੇ ਵੱਖ-ਵੱਖ ਉਤਪਾਦਾਂ ਅਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਬੈਂਕਿੰਗ ...
ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

National
ਫਿਰੋਜ਼ਪੁਰ, 7 ਜਨਵਰੀ (                  )  ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸੰਬਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਦਸਿਆ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ,ਬੱਚਿਆਂ, ਗਰਭਵਤੀ ਮਹਿਲਾਵਾਂ, ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਆਦਿ ਦਾ ਖਾਸ ਖਿਆਲ ਰੱਖਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ  ਠੰਡ ਨਾਲ ਪ੍ਰਭਾਵਿਤ ਹੋਣ ਤੇ ਸ਼ਰੀਰ ਠੰਡਾ ਪੈ ਸਕਦਾ ਹੈ, ਬਹੁਤ ਜ਼ਿਆਦਾ ਕਾਂਬਾ,ਯਾਦਾਸ਼ਤ ਚਲੇ ਜਾਣਾ,ਬੇਹੋਸ਼ੀ,ਕਮਜ਼ੋਰੀ ਆਦਿ ਲੱਛਣ ਹੋ ਸਕਦੇ ਹਨ।                     ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਇਹ ਵੀ ਦਸਿਆ ਕਿ ਇਸ ਮੌਸਮ ਦੌਰਾਨ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਘਟ ਜਾਂਦੀ ਹੈ। ਇਸ ਲਈ ਸੰਤੁਲਤ ਖੁਰਾਕ ਲਈ ਜਾਏ ਅਤੇ ਵਿਟਾਮਿਨ ਸੀ ਭਰਪੂਰ ਖਾਧ ਪਦਾਰਥ ਲਏ ਜਾਣ। ਮੌਸਮੀ ਫਲਾਂ ਅਤੇ ਸਬਜ਼ੀਆਂ ਲਈਆਂ ਜਾਣ ਤੇ ਬਾਹਰ ਦੇ ਜੰਕ ਫੂਡ ਤੋਂ ਬਚਿਆ ਜਾਏ। ਇਹੀ ਨਹੀਂ ਭੋਜਨ ਹਮੇਸ਼ਾ ਤਾਜ਼ਾ ਬਣਿਆ ਹੀ ਲਿਆ ਜਾਏ। ਗਰਮ ਪਾਣੀ, ਸੂਪ ਆਦਿ ਦਾ ਸੇਵਨ ਕੀਤਾ ਜਾਏ। ...
ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ,

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ,

National, Politics, Punjab
ਕੋਟਕਪੂਰਾ 7 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਸਪੀਕਰ ਸ ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਹਨਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮਿੱਠ ਨਾ ਵਰਤੀ ਜਾਵੇ ਅਤੇ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਕਿਸੇ ਵੀ ਸਰਕਾਰੀ ਕੰਮ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕ-ਹਿਤ ਨੂੰ ਮੁੱਖ ਰੱਖਦਿਆਂ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਮੀਤ ਸਿੰਘ ਆਰੇਵਾਲਾ, ਤਹਿਸੀਲਦਾਰ ਸ. ਮ...
ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

National, Politics, Punjab
ਮਾਲੇਰਕੋਟਲਾ 07 ਜਨਵਰੀ -                    ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 04 ਏਕੜ ਜ਼ਮੀਨ ਵਿੱਚ ਪਿਆਜ,ਮਿਰਚ,ਸ਼ਿਮਲਾ ਮਿਰਚ ਅਤੇ ਫੁੱਲ ਗੋਭੀ ਦੀ ਪਨੀਰੀ ਲਗਾ ਕੇ ਚੰਗੀ ਆਮਦਨ ਹਾਸਲ ਕਰ ਰਿਹਾ ਹੈ। ਜਿਕਰਯੋਗ ਹੈ ਕਿ ਅਗਾਂਹਵਧੂ ਕਿਸਾਨ ਨੂੰ ਪੰਜਾਬ ਸਰਕਾਰ ਵੱਲ਼ੋਂ ਮੁੱਖ ਮੰਤਰੀ ਅਵਾਰਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨ ਚਿੰਨ੍ਹ ਅਤੇ ਪੂਸਾ ਖੋਜ ਸੰਸਥਾ ਨਵੀਂ ਦਿੱਲੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।                     ਤੀਰਥ ਸਿੰਘ ਨੇ ਦੱਸਿਆ ਕਿ ਜਿੱਥੇ ਰਵਾਇਤੀ ਫਸਲਾਂ ਦੀ ਉਪਜਾਊ ਲਾਗਤ ਵਧਦੀ ਜਾ ਰਹੀ ਹੈ ਉੱਥੇ ਹੀ ਮੁਨਾਫਾ ਵੀ ਘੱਟ ਹੋ ਰਿਹਾ ਸੀ, ਜਿਸ ਕਾਰਨ ਉਸਨੇ ਬਾਗਬਾਨੀ ਵਿਭਾਗ ਦੀ ਸਲਾਹ ਨਾਲ ਪਿਆਜ਼ ਅਤੇ ਹੋਰ ਸਬਜੀਆਂ ਦੀ ਪਨੀਰ...
‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Crime, National, Politics, Punjab
ਚੰਡੀਗੜ੍ਹ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 311 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,381 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 23.3 ਕਿਲੋਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 6 ਜਨਵਰੀਃ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ—ਘਾਗੋਂ ਰੋੜਾਂਵਾਲੀ, ਭੰਮੀਆਂ, ਮਹਿਤਾਬਪੁਰ, ਦੁੱਗਰੀ, ਗੜ੍ਹੀ ਮੱਟੋ, ਪਾਹਲੇਵਾਲ, ਬੀਰਾਮਪੁਰ, ਸਾਧੋਵਾਲ, ਸੌਲੀ, ਪੁਰਖੋਵਾਲ, ਰਾਮਪੁਰ ਬਿਲੜੋ, ਸਲੇਮਪੁਰ, ਸਤਨੌਰ, ਪੱਖੋਵਾਲ, ਪਦਰਾਣਾ, ਬਡੇਸਰੋਂ, ਅਕਾਲਗੜ੍ਹਾ, ਗੋਲੀਆਂ, ਭੱਜਲਾਂ, ਲੱਲੀਆਂ, ਕਾਲੇਵਾਲ, ਮੋਹਣੋਵਾਲ, ਰਾਵਲਪਿੰਡੀ, ਫ਼ਤਹਿਪੁਰ ਕਾਲਾ, ਦੇਨੋਵਾਲ ਕਾਲਾ ਅਤੇ ਡੋਗਰਪੁਰ ਦੀਆਂ ਨਵੀਂ ਤਿਆਰ ਕੀਤੀਆਂ ਲਿੰਕ ਸੜਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਪਿੰਡਾਂ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਆਵਾਜਾਈ ਹੋਰ ਸੁਚੱਜੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪ...
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

National, Politics, Punjab
ਚੰਡੀਗੜ੍ਹ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਅਧੀਨ ਸੂਚੀਬੱਧ ਹੋ ਕੇ ਪੰਜਾਬ ਦੇ ਲੋਕਾਂ ਨੂੰ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੇ ਇਸ ਨੇਕ ਉਪਰਾਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿਹਤ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਜ ਸਿਹਤ ਏਜੰਸੀ (ਐਸ.ਐਚ.ਏ.) ਸੰਯਮ ਅਗਰਵਾਲ ਵੀ ਮੌਜੂਦ ਸਨ, ਇੱਥੇ ਰਾਜ ਸਿਹਤ ਏਜੰਸੀ ਦੇ ਦਫ਼ਤਰ ਵਿਖੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਹਰ ਪਰਿਵਾਰ ਨੂੰ ਮਿਆਰੀ ਅਤੇ ਨਕਦੀ ਰਹਿਤ ਸਿਹ...