ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ
ਚੰਡੀਗੜ੍ਹ, 4 ਜਨਵਰੀ:
ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ।
ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇੱਕ ਯੁਨੀਕ ਰੈਫਰਲ ਸਿਸਟਮ ਰਾਹੀਂ 10,000 ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 500 ਨਿੱਜੀ ਡਾਇਗਨੌਸਟਿਕ ਸੈਂਟਰਾਂ ਨੂੰ ਸੂ...








