ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਮਈ: ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ।
ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ...








