Shadow

Tag: top news

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

breaking news
ਚੰਡੀਗੜ੍ਹ, 5 ਮਈ:ਪੰਜਾਬ ਵਿੱਚ 3 ਮਈ ਦੀ ਸਵੇਰ ਨੂੰ ਆਏ ਭਾਰੀ ਤੂਫਾਨ ਤੋਂ ਬਾਅਦ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਨਾਲ ਨੁਕਸਾਨ ਦਾ ਮੁਲਾਂਕਣ ਕਰਨ, ਬਹਾਲੀ ਦੇ ਯਤਨਾਂ ਦਾ ਜਾਇਜ਼ਾ ਲੈਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਸਬੰਧੀ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਲਈ  ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ । ਮੀਟਿੰਗ ਵਿੱਚ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ, ਡਾਇਰੈਕਟਰ, ਮੁੱਖ ਇੰਜੀਨੀਅਰ ਅਤੇ ਹੋਰ ਸੀਨੀਅਰ ਕਰਮਚਾਰੀ ਸ਼ਾਮਲ ਹੋਏ। ਸਥਿਤੀ ਦੀ ਵਿਆਪਕ ਸਮੀਖਿਆ ਤੋਂ ਪਤਾ ਲੱਗਾ ਹੈ ਕਿ ਤੂਫ਼ਾਨ ਨਾਲ ਮੋਹਾਲੀ, ਪਟਿਆਲਾ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ 66 ਕੇ.ਵੀ. ਟ੍ਰਾਂਸਮਿਸ਼ਨ ਨੈੱਟਵਰਕ ਵੱਡੇ ਪੱਧਰ ’ਤੇ ਬਰਕਰਾਰ ਰਿਹਾ, ਪਰ ਵੰਡ ਬੁਨਿਆਦੀ ਢਾਂਚੇ ਦਾ ਕਾਫ਼ੀ ਨੁਕਸਾਨ ਹੋਇਆ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਗਿਆਰਾਂ ਕਿਲੋਵੋਲਟ (11 ਕੇਵੀ) ਦੇ ਲਗਭਗ 1300 ਫੀਡਰ ਖ਼ਰਾਬ ਹੋ ਗਏ, ਲਗਭਗ 1,500 ਖੰ...
ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

ਡਿਪਟੀ ਸਪੀਕਰ ਰੌੜੀ ਨੇ ਪਿੰਡ ਸਾਧੋਵਾਲ ਵਿੱਚ 43.22 ਲੱਖ ਦੀ ਲਾਗਤ ਨਾਲ ਬਣਿਆ ਮੁੱਖ ਮੰਤਰੀ ਖੇਡ ਮੈਦਾਨ ਕੀਤਾ ਲੋਕ ਅਰਪਿਤ

hot news
ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 5 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪਿੰਡ ਸਾਧੋਵਾਲ ਵਿੱਚ 43.22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸੁਵਿਧਾਵਾਂ ਨਾਲ ਲੈਸ ਮੁੱਖ ਮੰਤਰੀ ਖੇਡ ਮੈਦਾਨ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਰਿਬਨ ਕੱਟ ਕੇ ਲੋਕ ਅਰਪਿਤ ਕੀਤਾ ਗਿਆ। ਉਦਘਾਟਨ ਸਮਾਰੋਹ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਸਿਰਫ ਖੇਡਾਂ ਦੀ ਜਗ੍ਹਾ ਹੀ ਨਹੀਂ ਹੁੰਦੇ, ਸਗੋਂ ਇਹ ਅਨੁਸ਼ਾਸਨ, ਸਿਹਤਮੰਦ ਜੀਵਨ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇ...
ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

hot news
ਚੰਡੀਗੜ੍ਹ/ਲੁਧਿਆਣਾ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਭਵਿੱਖਮੁਖੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦੇ ਉਦਘਾਟਨ ਮੌਕੇ ਕੀਤਾ। ਡੀਜੀਪੀ ਨੇ ਦੱਸਿਆ ਕਿ ਆਈਸੀਸੀਸੀ ਪ੍ਰਾਜੈਕਟ ਤਹਿਤ ਸ਼ਹਿਰ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ 259 ਥਾਵਾਂ 'ਤੇ 1,700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ। ਸ਼ਹਿਰ ਭਰ ਵਿੱਚ 46 ਥਾਵਾਂ 'ਤੇ ਸਥਾਪਿਤ ਕੀਤਾ ਗਿਆ ਇਹ ਆਈਟੀਐਮਐਸ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ, ਜਿਸ ਵਿੱਚ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਦੀ ਉਲੰਘਣਾ, ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣਾ, ਪਿੱਛੇ ਬੈਠਣ ਵਾਲੇ ਯਾਤਰੀ ਵੱਲੋਂ ਹੈਲਮੇਟ ਨਾ ਪਹਿਣਨਾ, ਤਿੰਨ ਸਵਾਰੀਆਂ,...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ‘ਪੰਜਾਬ ਦੇ ਗੱਦਾਰ’ ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

breaking news
ਨਵੀਂ ਦਿੱਲੀ/ਪੰਜਾਬ, 5 ਮਈ-ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। ਉਨ੍ਹਾਂ ‘ਪੰਜਾਬ ਦੇ ਗੱਦਾਰ’ (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ। ਸੱਤ ਸੰਸਦ ਮੈਂਬਰਾਂ ਨੂੰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ’ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ ਅਤੇ ਚੇਤਾਵਨੀ ਦ...
ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ  ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

hot news
ਚੰਡੀਗੜ੍ਹ/ ਐਸ.ਏ.ਐਸ. ਨਗਰ, 4 ਮਈ:ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ, ਪ੍ਰੋਫੈਸਰ ਅਤੇ ਕਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਆਡੀਟੋਰੀਅਮ, ਸੈਕਟਰ-62, ਮੋਹਾਲੀ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ “ਡਾ. ਜਸਵਿੰਦਰ ਸਿੰਘ ਭੱਲਾ ਚੌਂਕ” ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ ਅਤੇ ਯਾਤਰਾ ਤੇ ਸਭਿਆਚਾਰਕ ਮਾਮਲੇ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮਜੂਦਗੀ ਵਿੱਚ ਪਹਿਲਾ “ਡਾ. ਭੱਲਾ ਮੈਮੋਰੀਅਲ ਲੈਕਚਰ” ਵੀ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਮਜ਼ਦੂਰ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ "ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਵਿੱਚ ਕਲਾ, ਰੰਗਮੰਚ ਅਤੇ ਸਿਨੇਮਾ ਦੀ ਭੂਮਿਕਾ" (“Role of Art, Theatre and Cinema in Personality Development of Students”) ਵਿ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

health, hot news
*ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ 2026*ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਸੀ। ਉਹ ਬਿਨਾਂ ਸਹਾਰੇ ਤੋੰ ਚੱਲ ਨਹੀਂ ਸੀ ਸਕਦੀ ਅਤੇ ਹਰ ਦਿਨ ਸੰਘਰਸ਼ ਜਿਹਾ ਲੱਗਦਾ ਸੀ। ਅੱਜ, ਕੇਵਲ ਕੌਰ ਫਿਰ ਤੋਂ ਆਪਣੇ ਪੈਰਾਂ ‘ਤੇ ਖੜ੍ਹੀ ਹੋਣ ਵੱਲ ਵਧ ਰਹੀ ਹੈ, ਉਹ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ—ਜਿਸ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੀ ਸਿਹਤ ਪਹਿਲਕਦਮੀ ਨੂੰ ਜਾਂਦਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਉਹਨਾਂ ਦੇ ਗੋਡਿਆਂ ਦਾ ਅਪ੍ਰੇਸ਼ਨ 'ਪੰਜਾਬ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼' ਜਲੰਧਰ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ। ਕਿਸੇ ਵਕਤ ਪਰਿਵਾਰ ਨੂੰ ਇਹ ਇਲਾਜ ਵਿਤੋਂ ਬਾਹਰ ਲਗਦਾ ਸੀ ਕਿਓਂਕਿ ਆਪ੍ਰੇਸ਼ਨ ਤੇ ਪਹਿਲਾਂ ਕਰੀਬ 1.5 ਲੱਖ ਰੁਪਏ ਦਾ ਖਰਚ ਹੁੰਦਾ ਸੀ, ਜੋ ਹੁਣ ਬਿਲਕੁਲ ਮੁਫ਼ਤ ਕੀਤਾ ਗਿਆ। ਕੇਵਲ ਕੌਰ ਦੇ...
ਦੇਸ਼ ਦੀ ਸਿਹਤ ਵਿਵਸਥਾ ਨੂੰ ਮਜਬੂਤ ਕਰ ਰਹੀ ਹੈ ਸੂਬਾ ਸਰਕਾਰ – ਆਰਤੀ ਸਿੰਘ ਰਾਓ

ਦੇਸ਼ ਦੀ ਸਿਹਤ ਵਿਵਸਥਾ ਨੂੰ ਮਜਬੂਤ ਕਰ ਰਹੀ ਹੈ ਸੂਬਾ ਸਰਕਾਰ – ਆਰਤੀ ਸਿੰਘ ਰਾਓ

haryana
ਚੰਡੀਗੜ੍ਹ, 4 ਮਈ - ਹਰਿਆਣਾ ਸਰਕਾਰ ਨੇ ਫਰੀਦਾਬਾਦ ਜਿਲ੍ਹਾ ਦੇ ਪਿੰਡ ਪੱਲਾ ਸੇਹਤਪੁਰ ਵਿੱਚ ਇੱਕ ਅਰਬਨ ਹੈਲਥ ਸੈਂਟਰ ਦੇ ਨਿਰਮਾਣ ਲਈ ਪ੍ਰਸਾਸ਼ਨਿਕ ਮੰਜੂਰੀ ਦਿੱਤੀ ਹੈ।           ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦਸਿਆ ਕਿ ਪਿੰਡ ਪੱਲਾ ਸੇਹਤਪੁਰ ਵਿੱਚ ਬਨਣ ਵਾਲੇ ਅਰਬਨ ਹੈਲਥ ਸੈਂਟਰ ਦੇ ਨਿਰਮਾਣ 'ਤੇ 22.33 ਕਰੋੜ ਰੁਪਏ ਖਰਚ ਹੋਣਗੇ।           ਆਰਤੀ ਸਿੰਘ ਰਾਓ ਨੇ ਦਸਿਆ ਕਿ ਇਸ ਸਿਹਤ ਅਦਾਰੇ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਗ੍ਰਾਮੀਣ ਖੇਤਰ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਵਧੇਗੀ, ਸਗੋ ਵੱਡੇ ਹਸਪਤਾਲਾਂ 'ਤੇ ਵੀ ਦਬਾਅ ਘੱਟ ਹੋਵੇਗਾ। ਇਸ ਨਾਲ ਲੋਕਾਂ ਨੂੰ ਸਮੇਂ 'ਤੇ ਇਲਾਜ ਮਿਲ ਸਕੇਗਾ ਅਤੇ ਸੂਬੇ ਦੀ ਸਿਹਤ ਵਿਵਸਥਾ ਨੂੰ ਹੋਰ ਮਜਬੂਤੀ ਮਿਲੇਗੀ।           ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਸਿਹਤ ਢਾਂਚੇ ਨੂੰ ਮਜਬੂਤ ਕਰਨ, ਨਵੀਂ ਸਹੂਲਤਾਂ ਜੋੜਨ ਅਤੇ ਹਰ ਨਾਗਰਿਕ ਤੱਕ ਗੁਣਵੱਤਾ ਪੂਰਣ ਸਿਹਤ ਸੇਵਾਵਾਂ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।...
ਉਦਯੋਗ ਅਤੇ ਵਣਜ ਮੰਤਰੀ ਰਾਓ ਰਨਬੀਰ ਸਿੰਘ ਨੇ ਗੁਰੂਗ੍ਰਾਮ ਵਿੱਚ ਕੀਤੀ ਉੱਚ ਪੱਧਰੀ ਸਮੀਖਿਆ ਮੀਟਿੰਗ

ਉਦਯੋਗ ਅਤੇ ਵਣਜ ਮੰਤਰੀ ਰਾਓ ਰਨਬੀਰ ਸਿੰਘ ਨੇ ਗੁਰੂਗ੍ਰਾਮ ਵਿੱਚ ਕੀਤੀ ਉੱਚ ਪੱਧਰੀ ਸਮੀਖਿਆ ਮੀਟਿੰਗ

haryana
ਚੰਡੀਗੜ੍ਹ, 4 ਮਈ- ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਸੋਮਵਾਰ ਨੂੰ ਗੁਰੂਗ੍ਰਾਮ ਸਥਿਤ ਲੋਕ ਨਿਰਮਾਣ ਵਿਭਾਗ ਵਿਸ਼ਰਾਮ ਗ੍ਰਹਿ ਵਿੱਚ ਜੀਐਮਡੀਏ ਅਤੇ ਨਗਰ ਨਿਗਮ ਗੁਰੂਗ੍ਰਾਮ ਦੇ ਅਧਿਕਾਰਿਆਂ ਨਾਲ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ਼ਹਿਰ ਦੀ ਮੂਲਭੂਤ ਸਹੂਲਤਾਂ ਜਿਵੇਂ ਸਫਾਈ, ਡ੍ਰੇਨੇਜ, ਸੜਕ ਅਤੇ ਇੰਫ੍ਰਾਸਟ੍ਰਕਚਰ ਅਤੇ ਪੀਣ ਦੇ ਪਾਣੀ ਦੀ ਸਪਲਾਈ ਦੀ ਵਿਸਥਾਰ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਜੀਐਮਡੀਏ ਦੇ ਮੁੱਖ ਕਾਰਜਕਾਰੀ ਅਧਿਕਾਰੀ ਪੀਸੀ ਮੀਣਾ ਅਤੇ ਨਿਗਮ ਕਮੀਸ਼ਨਰ ਪ੍ਰਦੀਪ ਦਹੀਆ ਸਮੇਤ ਦੋਹਾਂ ਵਿਭਾਗਾਂ ਦੇ ਅਧਿਕਾਰੀਗਣ ਮੌਜ਼ੂਦ ਸਨ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਗੁਰੂਗ੍ਰਾਮ ਵਿੱਚ ਵਿਕਾਸ ਕੰਮਾਂ ਦੀ ਗਤੀ ਤੇਜ ਕੀਤੀ ਜਾਵੇ ਅਤੇ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਨੇ ਵਿਸ਼ੇਸ਼ ਰੂਪ ਨਾਲ ਮਾਨਸੂਨ ਤੋਂ ਪਹਿਲਾਂ ਜਲਭਰਾਵ ਦੀ ਸਮੱਸਿਆ ਦੇ ਸਥਾਈ ਹੱਲ 'ਤੇ ਜੋਰ ਦਿੱਤਾ। ਜਲਭਰਾਵ ਨਾਲ ਨਿਪਟਨ ਲਈ ਪੁਖਤਾ ਤਿਆਰਿਆਂ ਯਕੀਨੀ ਕਰਨ ਦੇ ਨਿਰਦੇਸ਼ ਕੈਬਨਿਟ ਮੰਤਰੀ ਰਾਓ ਨਰਬੀਰ ਸਿੰਘ ਨੇ...
ਪ੍ਰਧਾਨ ਮੰਤਰੀ ਦੀ ਪਾਰਦਰਸ਼ੀ ਸ਼ਾਸਨ, ਜਨਹਿਤੈਸ਼ੀ ਅਤੇ ਵਿਕਾਸਪੱਖੀ ਨੀਤੀਆਂ ‘ਤੇ ਜਨਤਾ ਨੇ ਲਗਾਈ ਮੋਹਰ – ਵਿਪੁਲ ਗੋਇਲ

ਪ੍ਰਧਾਨ ਮੰਤਰੀ ਦੀ ਪਾਰਦਰਸ਼ੀ ਸ਼ਾਸਨ, ਜਨਹਿਤੈਸ਼ੀ ਅਤੇ ਵਿਕਾਸਪੱਖੀ ਨੀਤੀਆਂ ‘ਤੇ ਜਨਤਾ ਨੇ ਲਗਾਈ ਮੋਹਰ – ਵਿਪੁਲ ਗੋਇਲ

haryana
ਚੰਡੀਗੜ੍ਹ, 4 ਮਈ - ਹਰਿਆਣਾ ਦੇ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਦੀ ਜਨਤਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਸਰਕਾਰ ਦੀਆਂ ਜਨਹਿਤੈਸ਼ੀ ਨੀਤੀਆਂ, ਪਾਰਦਰਸ਼ੀ ਸ਼ਾਸਨ, ਸੁਸ਼ਾਸਨ ਅਤੇ ਵਿਕਾਸਪੱਖੀ ਨੀਤੀਆਂ 'ਤੇ ਮੋਹਰ ਲਗਾਈ ਹੈ। ਇਸ ਲਈ ਇਨ੍ਹਾਂ ਤਿੰਨਾਂ ਰਾਜਾਂ ਦੀ ਜਨਤਾ ਵਧਾਈ ਦੀ ਪਾਤਰ ਹੈ। ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਜਨਤਾ ਨੇ ਪਹਿਲਾਂ ਹੀ ਫੀਡਬੈਕ ਦੇ ਦਿੱਤਾ ਸੀ ਅਤੇ ਹੁਣ ਵੋਟ ਪਾ ਕੇ ਪੂਰਨ ਬਹੁਮਤ ਦੇਣ ਦਾ ਕਾਰਜ ਕੀਤਾ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਜਨਤਾ ਵਿਰੋਧੀ ਸਰਕਾਰਾਂ ਤੋਂ ਪਰੇਸ਼ਾਨ ਸੀ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਸੁਕ ਸੀ। ਅੱਜ ਦੇਸ਼ ਦੇ ਸਾਰੇ ਰਾਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਵਿਕਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਾਮ ਦੀ ਜਨਤਾ ਨੇ ਭਾਜਪਾ ਨੂੰ ਮੁੜ ਬਹੁਮਤ ਦਿੱਤਾ ਹੈ। ਭਾਜਪਾ ਨੇ 5 ਸਾਲਾਂ ਵਿੱਚ ...
ਕੋਲਕਾਤਾ ਦੀ ਜਿੱਤ ਵਿੱਚ ਹਰਿਆਣਾ ਮਾਡਲ ਦੀ ਛਾਪ, ਨਾਇਬ ਸੈਣੀ ਦਾ ਰਾਸ਼ਟਰੀ ਰਾਜਨੀਤੀ ਵਿੱਚ ਵਧਦਾ ਪ੍ਰਭਾਵ

ਕੋਲਕਾਤਾ ਦੀ ਜਿੱਤ ਵਿੱਚ ਹਰਿਆਣਾ ਮਾਡਲ ਦੀ ਛਾਪ, ਨਾਇਬ ਸੈਣੀ ਦਾ ਰਾਸ਼ਟਰੀ ਰਾਜਨੀਤੀ ਵਿੱਚ ਵਧਦਾ ਪ੍ਰਭਾਵ

haryana
ਚੰਡੀਗੜ੍ਹ, 4 ਮਈ - ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਬੰਪਰ ਅਤੇ ਇਤਿਹਾਸਕ ਜਿੱਤ ਨੇ ਨਾ ਸਿਰਫ਼ ਬੰਗਾਲ ਵਿੱਚ ਸਗੋਂ ਪੂਰੇ ਦੇਸ਼ ਵਿੱਚ ਇੱਕ ਨਵਾਂ ਸੰਦੇਸ਼ ਦਿੱਤਾ ਹੈ। ਇਸ ਜਿੱਤ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਵੀ ਪਾਰਟੀ ਵਰਕਰ ਵਜੋਂ ਅਹਿਮ ਭੂਮਿਕਾ ਰਹੀ, ਜਿਸ ਨਾਲ ਨਾਇਬ ਸੈਣੀ ਨੂੰ ਰਾਸ਼ਟਰੀ ਪੱਧਰ 'ਤੇ ਇੱਕ ਪ੍ਰਭਾਵੀ ਰਾਜਨੇਤਾ ਵਜੋਂ ਮਜ਼ਬੂਤੀ ਮਿਲੀ ਹੈ। ਨਾਇਬ ਸੈਣੀ ਦੀ ਕਾਰਜਸ਼ੈਲੀ, ਜੋ ਸਾਦਗੀ, ਜ਼ਮੀਨੀ ਕਨੈਕਟ ਅਤੇ ਤੇਜ਼ ਫ਼ੈਸਲਿਆਂ ਲਈ ਜਾਣੀ ਜਾਂਦੀ ਹੈ, ਹੁਣ ਸਿਰਫ਼ ਹਰਿਆਣਾ ਤੱਕ ਸੀਮਤ ਨਹੀਂ ਰਹੀ। ਹਰਿਆਣਾ, ਮਹਾਰਾਸ਼ਟਰ, ਦਿੱਲੀ ਅਤੇ ਬਿਹਾਰ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਪਾਰਟੀ ਨੂੰ ਮਿਲੀ ਸਫਲਤਾ ਨੇ ਇਹ ਦਿਖਾ ਦਿੱਤਾ ਹੈ ਕਿ ਨਾਇਬ ਸੈਣੀ ਰਾਸ਼ਟਰੀ ਪੱਧਰ 'ਤੇ ਵੀ ਆਪਣਾ ਪ੍ਰਭਾਵ ਰੱਖਦੇ ਹਨ। ਵਿਜੇ ਭਵ ਦਾ ਆਸ਼ੀਰਵਾਦ ਹੋਇਆ ਸਾਕਾਰ ਪਾਰਟੀ ਵੱਲੋਂ ਚਲਾਏ ਗਏ ਚੋਣ ਪ੍ਰਚਾਰ ਮੁਹਿੰਮ ਤਹਿਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਛਮੀ ਬੰਗਾਲ ਵਿੱਚ ਪਰਿਵਰਤਨ ਯਾਤਰਾ ਦੌਰਾਨ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਨੇ ਮੇਦਿਨੀਪੁਰ ਜ਼ਿਲ੍ਹ...